ਕੋਲਕਾਤਾ ਰੇਪ-ਮਰਡਰ ਕੇਸ: ਸੀਬੀਆਈ ਨੇ ਚਾਰਜਸ਼ੀਟ ਦਾਇਰ, ਸੰਜੇ ਰਾਏ ਨੂੰ ਬਣਾਇਆ ਮੁੱਖ ਆਰੋਪੀ – Punjabi News

ਕੋਲਕਾਤਾ ਰੇਪ-ਮਰਡਰ ਕੇਸ: ਸੀਬੀਆਈ ਨੇ ਚਾਰਜਸ਼ੀਟ ਦਾਇਰ, ਸੰਜੇ ਰਾਏ ਨੂੰ ਬਣਾਇਆ ਮੁੱਖ ਆਰੋਪੀ

Updated On: 

07 Oct 2024 16:27 PM

ਸੀਬੀਆਈ 9 ਅਗਸਤ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਜੂਨੀਅਰ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਸੀਬੀਆਈ ਨੇ ਅਦਾਲਤ ਵਿੱਚ 200 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਮਾਮਲੇ ਵਿੱਚ ਸੀਬੀਆਈ ਨੇ ਪਹਿਲਾਂ ਹੀ ਹਿਰਾਸਤ ਵਿੱਚ ਲਏ ਮੁਲਜ਼ਮ ਸੰਜੇ ਰਾਏ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਕੋਲਕਾਤਾ ਰੇਪ-ਮਰਡਰ ਕੇਸ: ਸੀਬੀਆਈ ਨੇ ਚਾਰਜਸ਼ੀਟ ਦਾਇਰ, ਸੰਜੇ ਰਾਏ ਨੂੰ ਬਣਾਇਆ ਮੁੱਖ ਆਰੋਪੀ

ਕੋਲਕਾਤਾ ਕੇਪ-ਕਤਲ ਮਾਮਲੇ ਦਾ ਮੁੱਖ ਮੁਲਜ਼ਮ.

Follow Us On

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ 9 ਅਗਸਤ ਨੂੰ ਇੱਕ ਜੂਨੀਅਰ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸੀਬੀਆਈ ਲਗਾਤਾਰ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਸੀਬੀਆਈ ਨੇ ਇਸ ਮਾਮਲੇ ਵਿੱਚ ਸਿਆਲਦਾਹ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।

ਸੀਬੀਆਈ ਸੂਤਰਾਂ ਅਨੁਸਾਰ ਦਾਇਰ ਚਾਰਜਸ਼ੀਟ ਵਿੱਚ ਕਰੀਬ 200 ਲੋਕਾਂ ਦੇ ਬਿਆਨ ਦਰਜ ਹਨ। ਇਸ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਸੀਬੀਆਈ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਜੇ ਰਾਏ ਨੂੰ ਕਤਲ ਅਤੇ ਬਲਾਤਕਾਰ ਦੇ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਨਾਲ ਹੀ ਗੈਂਗਰੇਪ ਬਾਰੇ ਸੀਬੀਆਈ ਸੂਤਰਾਂ ਦਾ ਕਹਿਣਾ ਹੈ ਕਿ ਜਾਂਚ ਅਜੇ ਜਾਰੀ ਹੈ।

ਸੀਬੀਆਈ ਨੇ ਕੀ ਕਿਹਾ?

ਮੁਲਜ਼ਮ ਸੰਜੇ ਰਾਏ ਸਥਾਨਕ ਪੁਲਿਸ ਵਿੱਚ ਸਿਵਲੀਅਨ ਵਲੰਟੀਅਰ ਵਜੋਂ ਕੰਮ ਕਰਦਾ ਸੀ। ਸੀਬੀਆਈ ਨੇ ਆਪਣੀ ਚਾਰਜਸ਼ੀਟ ਵਿੱਚ ਮੁਲਜ਼ਮ ਸੰਜੇ ਰਾਏ ਬਾਰੇ ਕਿਹਾ ਹੈ ਕਿ ਉਸ ਨੇ 9 ਅਗਸਤ ਨੂੰ ਪੀੜਤਾ ਨਾਲ ਕਥਿਤ ਤੌਰ ਤੇ ਇਹ ਕੁਕਰਮ ਕੀਤਾ ਸੀ ਜਦੋਂ ਉਹ ਬਰੇਕ ਦੌਰਾਨ ਹਸਪਤਾਲ ਦੇ ਸੈਮੀਨਾਰ ਰੂਮ ਵਿੱਚ ਸੌਂ ਗਈ ਸੀ। ਨਾਲ ਹੀ, ਸੀਸੀਟੀਵੀ ਫੁਟੇਜ ਵਿੱਚ, ਸੰਜੇ ਰਾਏ 9 ਅਗਸਤ ਨੂੰ ਸਵੇਰੇ 4.03 ਵਜੇ ਸੈਮੀਨਾਰ ਰੂਮ ਵਿੱਚ ਦਾਖਲ ਹੁੰਦਾ ਦਿਖਾਈ ਦੇ ਰਿਹਾ ਹੈ। ਕੋਲਕਾਤਾ ਪੁਲਿਸ ਨੂੰ ਮੌਕੇ ਤੋਂ ਮੁਲਜ਼ਮ ਦੇ ਬਲੂਟੁੱਥ ਹੈੱਡਫੋਨ ਵੀ ਮਿਲੇ ਹਨ।

ਦੇਸ਼ ਭਰ ਵਿੱਚ ਪ੍ਰਦਰਸ਼ਨ

ਕੋਲਕਾਤਾ ਬਲਾਤਕਾਰ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਗਏ ਅਤੇ ਔਰਤਾਂ ਦੇ ਸਨਮਾਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ। ਕੋਲਕਾਤਾ ਦੇ ਜੂਨੀਅਰ ਡਾਕਟਰਾਂ ਨੇ ਵੀ ਬਲਾਤਕਾਰ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਸ਼ਨੀਵਾਰ ਸ਼ਾਮ ਤੋ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜੂਨੀਅਰ ਡਾਕਟਰਾਂ ਨੇ ਪੱਛਮੀ ਬੰਗਾਲ ਦੀ ਮਮਤਾ ਸਰਕਾਰ ‘ਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਲਾਪਰਵਾਹੀ ਵਰਤਣ ਦਾ ਦੋਸ਼ ਲਗਾਇਆ ਹੈ।

ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਜੂਨੀਅਰ ਡਾਕਟਰਾਂ ਨੇ ਕੋਲਕਾਤਾ ਦੇ ਧਰਮਤਲਾ ‘ਚ ਡੋਰੀਨਾ ਕਰਾਸਿੰਗ ‘ਤੇ ਧਰਨਾ ਦਿੱਤਾ ਸੀ। ਇਸ ਧਰਨੇ ਵਿੱਚ ਜੂਨੀਅਰ ਡਾਕਟਰਾਂ ਨੇ ਸੂਬਾ ਸਰਕਾਰ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ 24 ਘੰਟੇ ਦਾ ਸਮਾਂ ਦਿੱਤਾ ਸੀ, ਪਰ ਜਦੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਡਾਕਟਰਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।

ਇਸ ਮਾਮਲੇ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਵੀ ਸੀਬੀਆਈ ਵੱਲੋਂ ਪੁੱਛਗਿੱਛ ਕੀਤੀ ਗਈ ਸੀ ਅਤੇ ਉਸ ਤੋਂ ਕਈ ਤਰ੍ਹਾਂ ਦੇ ਟੈਸਟ ਕੀਤੇ ਗਏ ਸਨ, ਜਿਸ ਤੋਂ ਬਾਅਦ ਈਡੀ ਨੇ ਵੀ ਉਸ ਤੇ ਸ਼ਿਕੰਜਾ ਕੱਸਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਵੀ 25 ਸਤੰਬਰ ਨੂੰ ਸੀਬੀਆਈ ਨੇ ਇਸ ਮਾਮਲੇ ਵਿੱਚ ਥਾਣੇ ਵਿੱਚ ਸਬੂਤ ਬਦਲਣ ਦਾ ਦਾਅਵਾ ਕੀਤਾ ਸੀ ਅਤੇ ਫਰਜ਼ੀ ਰਿਕਾਰਡ ਬਣਾਉਣ ਦੀ ਗੱਲ ਕਹੀ ਸੀ।

Related Stories
Exit mobile version