ਕੋਲਕਾਤਾ ਰੇਪ ਕੇਸ: ਆਰਜੀ ਕਰ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਸਮੇਤ 4 ਡਾਕਟਰਾਂ ਦਾ ਹੋਵੇਗਾ ਪੋਲੀਗ੍ਰਾਫ ਟੈਸਟ, ਕੋਰਟ ਨੇ ਸੀਬੀਆਈ ਨੂੰ ਦਿੱਤੀ ਮਨਜ਼ੂਰੀ

Updated On: 

22 Aug 2024 19:36 PM

Kolkata Rape Murder Case: ਕੋਲਕਾਤਾ ਦੀ ਸਿਆਲਦਾਹ ਅਦਾਲਤ ਨੇ ਸੀਬੀਆਈ ਨੂੰ ਆਰਜੀ ਕਰ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਸਮੇਤ ਚਾਰ ਜੂਨੀਅਰ ਡਾਕਟਰਾਂ, ਗ੍ਰਿਫ਼ਤਾਰੀ ਆਰੋਪੀ ਸੰਜੇ ਦਾ ਪੋਲੀਗ੍ਰਾਫ ਟੈਸਟ ਕਰਨ ਦੀ ਸੀਬੀਆਈ ਨੂੰ ਇਜਾਜ਼ਤ ਦੇ ਦਿੱਤੀ ਹੈ।

ਕੋਲਕਾਤਾ ਰੇਪ ਕੇਸ: ਆਰਜੀ ਕਰ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਸਮੇਤ 4 ਡਾਕਟਰਾਂ ਦਾ ਹੋਵੇਗਾ ਪੋਲੀਗ੍ਰਾਫ ਟੈਸਟ, ਕੋਰਟ ਨੇ ਸੀਬੀਆਈ ਨੂੰ ਦਿੱਤੀ ਮਨਜ਼ੂਰੀ

ਕੋਲਕਾਤਾ ਰੇਪ ਮਾਮਲੇ 'ਚ IMA ਦੀ ਕਾਰਵਾਈ, ਸੰਦੀਪ ਘੋਸ਼ ਦੀ ਮੈਂਬਰਸ਼ਿਪ ਮੁਅੱਤਲ

Follow Us On

ਅਦਾਲਤ ਨੇ ਸੀਬੀਆਈ ਨੂੰ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ, ਕੋਲਕਾਤਾ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼, ਇੱਕ ਸਿਵਿਕ ਵਲੰਟੀਅਰ ਅਤੇ ਚਾਰ ਜੂਨੀਅਰ ਡਾਕਟਰਾਂ ਦਾ ਪੌਲੀਗ੍ਰਾਫ ਟੈਸਟ ਕਰਨ ਦੀ ਇਜਾਜ਼ਤ ਦਿੱਤੀ। ਸੀਬੀਆਈ ਨੇ ਵੀਰਵਾਰ ਨੂੰ ਕੋਲਕਾਤਾ ਦੀ ਸਿਆਲਦਾਹ ਅਦਾਲਤ ਵਿੱਚ ਇਸ ਸਬੰਧ ਵਿੱਚ ਸ਼ਿਕਾਇਤ ਕੀਤੀ ਸੀ। ਅਦਾਲਤ ਨੇ ਸੀਬੀਆਈ ਦੀ ਸ਼ਿਕਾਇਤ ਤੋਂ ਬਾਅਦ ਪੋਲੀਗ੍ਰਾਫ਼ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸ ਦਈਏ ਕਿ ਕੋਲਕਾਤਾ ‘ਚ ਡਾਕਟਰ ਰੇਪ ਮਾਮਲੇ ‘ਚ ਸੰਦੀਪ ਘੋਸ਼ ਤੋਂ ਸੀਬੀਆਈ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਪਰ ਉਨ੍ਹਾਂ ਦੇ ਬਿਆਨ ‘ਚ ਫਰਕ ਪਾਇਆ ਗਿਆ ਹੈ। ਇਸ ਤੋਂ ਬਾਅਦ ਸੀਬੀਆਈ ਨੇ ਅਦਾਲਤ ਨੂੰ ਪੋਲੀਗ੍ਰਾਫ਼ ਟੈਸਟ ਲਈ ਬੇਨਤੀ ਕੀਤੀ ਸੀ।

ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਸੀਬੀਆਈ ਨੇ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਲੈ ਕੇ ਸਿਆਲਦਾਹ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੰਦੀਪ ਘੋਸ਼ ਤੋਂ ਇਲਾਵਾ ਸੀਬੀਆਈ ਨੇ ਪੰਜ ਹੋਰ ਲੋਕਾਂ ਦੀ ਪੋਲੀਗ੍ਰਾਫ਼ ਜਾਂਚ ਲਈ ਅਰਜ਼ੀ ਦਿੱਤੀ ਸੀ।

ਇਸ ਦੌਰਾਨ ਵੀਰਵਾਰ ਨੂੰ ਵੀ ਸੀਬੀਆਈ ਲਗਾਤਾਰ ਸੱਤਵੇਂ ਦਿਨ ਪੁੱਛਗਿੱਛ ਕਰ ਰਹੀ ਹੈ। ਸੀਬੀਆਈ ਪਿਛਲੇ ਸ਼ੁੱਕਰਵਾਰ ਤੋਂ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਕੋਲੋਂ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਬੁੱਧਵਾਰ ਰਾਤ ਨੂੰ ਸੀਬੀਆਈ ਨੇ ਸੰਦੀਪ ਘੋਸ਼ ਦੀ ਕਾਰ ਦੀ ਤਲਾਸ਼ੀ ਲਈ ਸੀ। ਉਸ ਦੀ ਕਾਰ ਦੇ ਡਰਾਈਵਰ ਤੋਂ ਵੀ ਪੁੱਛਗਿੱਛ ਕੀਤੀ ਗਈ। ਸੰਦੀਪ ਨੇ ਸਿਹਤ ਵਿਭਾਗ ਦੀ ਗੱਡੀ ਦੀ ਵਰਤੋਂ ਕੀਤੀ ਸੀ।

ਸੀਬੀਆਈ ਸੰਦੀਪ ਘੋਸ਼ ਤੋਂ ਪੁੱਛਗਿੱਛ ਕਰ ਰਹੀ

ਮਹਿਲਾ ਡਾਕਟਰ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਸੰਦੀਪ ਘੋਸ਼ ਦੀ ਭੂਮਿਕਾ ਨੂੰ ਲੈ ਕੇ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਹਸਪਤਾਲ ਦੇ ਜੂਨੀਅਰ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਹਨ। ਉਹ ਸ਼ੁਰੂ ਤੋਂ ਹੀ ਸੰਦੀਪ ਘੋਸ਼ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ।

ਅੰਦੋਲਨ ਦੇ ਦਬਾਅ ਹੇਠ ਸੰਦੀਪ ਘੋਸ਼ ਨੇ ਖੁਦ ਅਸਤੀਫਾ ਦੇ ਦਿੱਤਾ। ਪਰ ਉਸ ਦਿਨ ਉਸ ਨੂੰ ਕਿਸੇ ਹੋਰ ਹਸਪਤਾਲ ਦਾ ਡਾਇਰੈਕਟਰ ਨਿਯੁਕਤ ਕਰ ਦਿੱਤਾ ਗਿਆ। ਉਸ ਨਿਯੁਕਤੀ ਨੂੰ ਲੈ ਕੇ ਵੀ ਵੱਡਾ ਹੰਗਾਮਾ ਹੋਇਆ ਸੀ।

ਚਾਰ ਜੂਨੀਅਰ ਡਾਕਟਰ ਪੋਲੀਗ੍ਰਾਫ਼ ਟੈਸਟ ਕਰਵਾਉਣਗੇ

ਬਾਅਦ ‘ਚ ਕਲਕੱਤਾ ਹਾਈ ਕੋਰਟ ਨੇ ਉਨ੍ਹਾਂ ਨੂੰ ਛੁੱਟੀ ‘ਤੇ ਭੇਜ ਦਿੱਤਾ। ਇਸ ਤੋਂ ਬਾਅਦ ਡਾਕਟਰਾਂ ਦੇ ਅੰਦੋਲਨ ਦੀ ਮੰਗ ਦੇ ਮੱਦੇਨਜ਼ਰ ਬੁੱਧਵਾਰ ਨੂੰ ਸੰਦੀਪ ਘੋਸ਼ ਨੂੰ ਨੈਸ਼ਨਲ ਮੈਡੀਕਲ ਡਾਇਰੈਕਟਰ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ।

ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕਰਦਿਆਂ ਹਾਈਕੋਰਟ ਦਾ ਰੁਖ ਕੀਤਾ। ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋਈ। ਸੰਦੀਪ ਘੋਸ਼ ਦੇ ਘਰ ਦੇ ਸਾਹਮਣੇ ਪੁਲਿਸ ਪਿਕੇਟ ਲਗਾ ਦਿੱਤਾ ਗਿਆ ਹੈ। ਹਾਈ ਕੋਰਟ ਨੇ ਸੂਬੇ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਆਰਜੀ ਕਰ ਰੇਪ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦਾ ਪੌਲੀਗ੍ਰਾਫ਼ ਟੈਸਟ ਵੀ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਚਾਰ ਜੂਨੀਅਰ ਡਾਕਟਰਾਂ ਦਾ ਪੋਲੀਗ੍ਰਾਫ਼ ਟੈਸਟ ਵੀ ਕੀਤਾ ਜਾਵੇਗਾ।