ਕੋਟਾ ਪੁਲਿਸ ਨੇ ਐਲਵਿਸ਼ ਯਾਦਵ ਨੂੰ ਹਿਰਾਸਤ ਵਿੱਚ ਲਿਆ, ਪੁੱਛਗਿੱਛ ਤੋਂ ਬਾਅਦ ਕਰ ਦਿੱਤਾ ਰਿਹਾਅ

Published: 

04 Nov 2023 20:02 PM

ਬਿੱਗ ਬੌਸ ਓਟੀਟੀ ਸੀਜ਼ਨ 2 ਦੇ ਜੇਤੂ ਐਲਵਿਸ਼ ਯਾਦਵ ਨੂੰ ਰਾਜਸਥਾਨ ਦੇ ਕੋਟਾ ਵਿੱਚ ਦੇਖਿਆ ਗਿਆ ਹੈ। ਕੋਟਾ ਪੁਲਿਸ ਨੇ ਸ਼ਨੀਵਾਰ ਸ਼ਾਮ ਨੂੰ ਚੋਣ ਨਾਕਾਬੰਦੀ ਦੌਰਾਨ ਇਲਵਿਸ਼ ਯਾਦਵ ਨੂੰ ਰੋਕਿਆ ਸੀ ਅਤੇ ਫਿਰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਸੀ। ਕੋਟਾ 'ਚ ਐਲਵਿਸ਼ ਯਾਦਵ ਤੋਂ ਪੁੱਛਗਿੱਛ ਦੇ ਸਬੰਧ 'ਚ ਨੋਇਡਾ ਪੁਲਿਸ ਨੇ ਕਿਹਾ ਹੈ ਕਿ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਨੋਇਡਾ ਪੁਲਿਸ ਨੇ ਕਿਹਾ ਹੈ ਕਿ ਫਿਲਹਾਲ ਉਸਨੂੰ ਐਲਵਿਸ਼ ਯਾਦਵ ਦੀ ਹਿਰਾਸਤ ਦੀ ਲੋੜ ਨਹੀਂ ਹੈ।

ਕੋਟਾ ਪੁਲਿਸ ਨੇ ਐਲਵਿਸ਼ ਯਾਦਵ ਨੂੰ ਹਿਰਾਸਤ ਵਿੱਚ ਲਿਆ, ਪੁੱਛਗਿੱਛ ਤੋਂ ਬਾਅਦ ਕਰ ਦਿੱਤਾ ਰਿਹਾਅ

(Photo Credit: tv9hindi.com)

Follow Us On

ਰਾਜਸਥਾਨ ਨਿਊਜ। ਬਿੱਗ ਬੌਸ ਓਟੀਟੀ ਸੀਜ਼ਨ 2 ਦੇ ਜੇਤੂ ਐਲਵਿਸ਼ ਯਾਦਵ (Elvis Yadav) ਨੂੰ ਰਾਜਸਥਾਨ ਦੇ ਕੋਟਾ ਵਿੱਚ ਦੇਖਿਆ ਗਿਆ ਹੈ। ਕੋਟਾ ਪੁਲਿਸ ਨੇ ਸ਼ਨੀਵਾਰ ਸ਼ਾਮ ਨੂੰ ਚੋਣ ਨਾਕਾਬੰਦੀ ਦੌਰਾਨ ਅਲਵਿਸ਼ ਯਾਦਵ ਨੂੰ ਰੋਕਿਆ ਸੀ ਅਤੇ ਫਿਰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਸੀ। ਸੂਤਰਾਂ ਮੁਤਾਬਕ ਕੋਟਾ ਦਿਹਾਤੀ ਦੇ ਸੁਕੇਤ ਥਾਣੇ ਦੀ ਪੁਲਸ ਨੇ ਐਲਵਿਸ਼ ਯਾਦਵ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਅਤੇ ਫਿਰ ਛੱਡ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਐਲਵਿਸ਼ ਯਾਦਵ ਖਿਲਾਫ ਰਾਜਸਥਾਨ ‘ਚ ਕੋਈ ਮਾਮਲਾ ਦਰਜ ਨਹੀਂ ਹੈ, ਇਸ ਲਈ ਪੁਲਿਸ ਨੇ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਛੱਡ ਦਿੱਤਾ।

ਕੋਟਾ ‘ਚ ਐਲਵਿਸ਼ ਯਾਦਵ ਤੋਂ ਪੁੱਛਗਿੱਛ ਦੇ ਸਬੰਧ ‘ਚ ਨੋਇਡਾ ਪੁਲਿਸ (Noida Police) ਨੇ ਕਿਹਾ ਹੈ ਕਿ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਨੋਇਡਾ ਪੁਲਿਸ ਨੇ ਕਿਹਾ ਹੈ ਕਿ ਫਿਲਹਾਲ ਉਸਨੂੰ ਐਲਵਿਸ਼ ਯਾਦਵ ਦੀ ਹਿਰਾਸਤ ਦੀ ਲੋੜ ਨਹੀਂ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਇਡਾ ਪੁਲਿਸ ਨੇ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

ਦਰਅਸਲ, ਐਲਵਿਸ਼ ਯਾਦਵ ‘ਤੇ ਇਲਜ਼ਾਮ ਹੈ ਕਿ ਉਹ ਨੋਇਡਾ ‘ਚ ਰੇਵ ਪਾਰਟੀਆਂ ਦਾ ਆਯੋਜਨ ਕਰਦਾ ਸੀ ਅਤੇ ਨਸ਼ਾ ਕਰਨ ਲਈ ਉਸ ਨੂੰ ਸੱਪ ਦਾ ਜ਼ਹਿਰ ਪਰੋਸਿਆ ਜਾਂਦਾ ਸੀ। ਇਸ ਦੇ ਨਾਲ ਹੀ ਇਸ ਪਾਰਟੀ ਵਿੱਚ ਵਿਦੇਸ਼ੀ ਕੁੜੀਆਂ ਨੂੰ ਵੀ ਬੁਲਾਇਆ ਗਿਆ ਸੀ।

ਫਿਲਹਾਲ ਨੋਇਡਾ ਪੁਲਸ ਨੇ ਇਸ ਸਬੰਧ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਕਥਿਤ ਤੌਰ ‘ਤੇ ਐਲਵਿਸ਼ ਯਾਦਵ ਨਾਲ ਜੁੜੇ ਹੋਣ ਦੀ ਗੱਲ ਕਬੂਲ ਕੀਤੀ ਹੈ। ਫਿਲਹਾਲ ਨੋਇਡਾ ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ‘ਚ ਰੁੱਝੀ ਹੋਈ ਹੈ ਅਤੇ ਐਲਵਿਸ਼ ਅਤੇ ਰੇਵ ਪਾਰਟੀ ਨਾਲ ਜੁੜੇ ਹਰ ਲਿੰਕ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।