ਨਾਰਾਜ਼ ਕੁਮਾਰੀ ਸ਼ੈਲਜਾ ਦੀ ਖੜਗੇ ਨਾਲ ਮੁਲਾਕਾਤ , ਮਿਲਿਆ ਭਰੋਸਾ, ਇਸ ਤਰੀਕ ਤੋਂ ਹਰਿਆਣਾ ‘ਚ ਸ਼ੁਰੂ ਕਰਨਗੇ ਚੋਣ ਪ੍ਰਚਾਰ

Updated On: 

23 Sep 2024 13:46 PM

Kumari Selja Meeting With Kharge: ਹਰਿਆਣਾ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਕੁਮਾਰੀ ਸ਼ੈਲਜਾ ਨੇ ਪਾਰਟੀ ਨੂੰ ਅਲਟੀਮੇਟਮ ਦਿੱਤਾ ਹੈ। ਸ਼ੈਲਜਾ ਨੇ ਕਿਹਾ ਕਿ ਮਾਮਲਾ ਹੱਲ ਹੋਣ ਤੋਂ ਬਾਅਦ ਹੀ ਉਹ ਚੋਣ ਪ੍ਰਚਾਰ ਸ਼ੁਰੂ ਕਰਨਗੇ। ਦਰਅਸਲ, ਕੱਲ੍ਹ ਸ਼ਾਮ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕਰਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ, ਜਿਸ ਤੋਂ ਬਾਅਦ ਖੜਗੇ ਨੇ ਮਾਮਲੇ ਨੂੰ ਸੁਲਝਾਉਣ ਲਈ 1-2 ਦਿਨਾਂ ਦਾ ਸਮਾਂ ਮੰਗਿਆ ਸੀ। ਸ਼ੈਲਜਾ 12 ਸਤੰਬਰ ਤੋਂ ਚੋਣ ਪ੍ਰਚਾਰ ਤੋਂ ਦੂਰ ਹਨ।

ਨਾਰਾਜ਼ ਕੁਮਾਰੀ ਸ਼ੈਲਜਾ ਦੀ ਖੜਗੇ ਨਾਲ ਮੁਲਾਕਾਤ , ਮਿਲਿਆ ਭਰੋਸਾ, ਇਸ ਤਰੀਕ ਤੋਂ ਹਰਿਆਣਾ ਚ ਸ਼ੁਰੂ ਕਰਨਗੇ ਚੋਣ ਪ੍ਰਚਾਰ

ਕੁਮਾਰੀ ਸ਼ੈਲਜਾ, ਕਾਂਗਰਸ ਆਗੂ

Follow Us On

ਹਰਿਆਣਾ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਕੁਮਾਰੀ ਸ਼ੈਲਜਾ ਨੇ ਪਾਰਟੀ ਨੂੰ ਅਲਟੀਮੇਟਮ ਦਿੱਤਾ ਹੈ। ਸ਼ੈਲਜਾ ਨੇ ਕਿਹਾ ਕਿ ਜਦੋਂ ਤੱਕ ਮਾਮਲਾ ਸੁਲਝ ਨਹੀਂ ਜਾਂਦਾ, ਉਦੋਂ ਤੱਕ ਉਹ ਪ੍ਰਚਾਰ ਨਹੀਂ ਕਰਨਗੇ। ਦਰਅਸਲ, ਸੂਤਰਾਂ ਮੁਤਾਬਕ ਸੀਟ ਵੰਡ ਤੋਂ ਨਾਰਾਜ਼ ਕੁਮਾਰੀ ਸ਼ੈਲਜਾ ਨੇ ਕੱਲ੍ਹ ਯਾਨੀ ਐਤਵਾਰ ਸ਼ਾਮ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਸ਼ੈਲਜਾ ਨੇ ਨਾਰਾਜ਼ਗੀ ਪ੍ਰਗਟਾਈ ਸੀ।

ਇਸ ਤੋਂ ਬਾਅਦ ਖੜਗੇ ਨੇ ਸ਼ੈਲਜਾ ਨੂੰ ਮਾਮਲਾ ਸੁਲਝਾਉਣ ਦਾ ਭਰੋਸਾ ਦਿੱਤਾ ਅਤੇ ਇਸ ਲਈ ਇਕ-ਦੋ ਦਿਨ ਦਾ ਸਮਾਂ ਮੰਗਿਆ। ਇਸ ਦੇ ਜਵਾਬ ‘ਚ ਸ਼ੈਲਜਾ ਨੇ ਕਿਹਾ ਕਿ ਜੇਕਰ ਦੋ ਦਿਨਾਂ ‘ਚ ਮਾਮਲਾ ਹੱਲ ਹੋ ਜਾਂਦਾ ਹੈ ਤਾਂ ਉਹ ਚੋਣ ਪ੍ਰਚਾਰ ਸ਼ੁਰੂ ਕਰ ਦੇਣਗੇ। ਕਾਂਗਰਸ ਹਾਈਕਮਾਂਡ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੋਂ ਨਾਰਾਜ਼ ਸ਼ੈਲਜਾ ਨੇ 12 ਸਤੰਬਰ ਤੋਂ ਹਰਿਆਣਾ ਵਿੱਚ ਚੋਣ ਪ੍ਰਚਾਰ ਨਹੀਂ ਕੀਤਾ ਹੈ।

ਦੂਜੇ ਪਾਸੇ ਸ਼ੈਲਜਾ ਧੜੇ ਦੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰ ਕਿਹਾ ਕਿ ਕੁਮਾਰੀ ਸ਼ੈਲਜਾ 26 ਸਤੰਬਰ ਨੂੰ ਨਰਵਾਣਾ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਅੱਜ ਬਾਅਦ ਦੁਪਹਿਰ ਹਰਿਆਣਾ ਵਿੱਚ ਹੋਣ ਵਾਲੀਆਂ ਦੋਵੇਂ ਰੈਲੀਆਂ ਰੱਦ ਕਰ ਦਿੱਤੀਆਂ ਗਈਆਂ। ਇਸ ਨੂੰ ਹਰਿਆਣਾ ਵਿੱਚ ਕਾਂਗਰਸ ਦੇ ਵਿਵਾਦ ਨਾਲ ਵੀ ਜੋੜਿਆ ਜਾ ਰਿਹਾ ਹੈ। ਹਾਲਾਂਕਿ ਪਾਰਟੀ ਨੇ ਇਸ ਦਾ ਕਾਰਨ ਖੜਗੇ ਦੀ ਖਰਾਬ ਸਿਹਤ ਨੂੰ ਦੱਸਿਆ ਹੈ।

ਮੈਂ ਕਿਤੇ ਨਹੀਂ ਜਾ ਰਹੀ, ਕਾਂਗਰਸ ‘ਚ ਹੀ ਰਹਾਂਗੀ- ਸ਼ੈਲਜਾ

ਕਾਂਗਰਸ ‘ਚ ਬਗਾਵਤ ਤੋਂ ਬਾਅਦ ਸ਼ੈਲਜਾ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਤੇਜ਼ ਹੋ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੇ ਸ਼ੈਲਜਾ ਨੂੰ ਪਾਰਟੀ ‘ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਹੈ। ਇਕ ਨਿਊਜ਼ ਚੈਨਲ ਦੇ ਪ੍ਰੋਗਰਾਮ ‘ਚ ਜਦੋਂ ਸ਼ੈਲਜਾ ਨੂੰ ਇਸ ਬਾਰੇ ‘ਚ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ। ਸ਼ੈਲਜਾ ਨੇ ਕਿਹਾ ਕਿ ਮੈਂ ਕਿਤੇ ਨਹੀਂ ਜਾ ਰਹੀ ਅਤੇ ਕਾਂਗਰਸ ‘ਚ ਹੀ ਰਹਾਂਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹੁੱਡਾ ਦੇ ਬਿਆਨ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ।