UP ਪੁਲਿਸ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦੇ ਇਲਜ਼ਾਮ, ਸੁਖਬੀਰ ਬਾਦਲ ਨੇ ਕੀਤੀ ਸਖ਼ਤ ਕਰਵਾਈ ਦੀ ਮੰਗ
ਸੂਚਨਾ ਮਿਲਣ 'ਤੇ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਦੇ ਲੋਕ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ। ਸ਼ਾਮ 6 ਵਜੇ ਦੇ ਕਰੀਬ ਸਿੱਖ ਭਾਈਚਾਰੇ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਸਾਰਿਆਂ ਨੇ ਕੋਤਵਾਲ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਤਹਿਸੀਲ ਦੇ ਗੇਟ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ।
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪੁਲਿਸ ਅਧਿਕਾਰੀਆਂ ਤੇ ਨਸਲੀ ਟਿੱਪਣੀ ਕਰਨ ਦਾ ਇਲਜ਼ਾਮ ਲੱਗਿਆ ਹੈ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਵੀ ਆਇਆ ਹੈ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਦਰਅਸਲ ਮਾਮਲਾ ਲਖੀਮਪੁਰ ਦੇ ਪਾਲੀਆ ਥਾਣੇ ਦਾ ਹੈ ਜਿੱਥੇ ਦੇ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦਾ ਇਲਜ਼ਾਮ ਹੈ। ਦੇਰ ਸ਼ਾਮ ਸੈਂਕੜੇ ਲੋਕਾਂ ਨੇ ਸ਼ਹਿਰ ਵਿੱਚ ਜਲੂਸ ਕੱਢ ਕੇ ਨਾਅਰੇਬਾਜ਼ੀ ਕਰਦਿਆਂ ਤਹਿਸੀਲ ਦੇ ਗੇਟ ਅੱਗੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਨਾਰਾਜ਼ ਲੋਕ ਕੋਤਵਾਲ ਨੂੰ ਮੁਅੱਤਲ ਕਰਨ ਦੀ ਮੰਗ ‘ਤੇ ਅੜੇ ਹੋਏ ਹਨ। ਸਿੱਖ ਭਾਈਚਾਰੇ ਦੇ ਐਸਡੀਐਮ ਅਤੇ ਸੀਓ ਰਾਤ 9 ਵਜੇ ਤੱਕ ਧਰਨੇ ਵਾਲੀ ਥਾਂ ਤੇ ਪੁੱਜੇ ਅਤੇ ਜ਼ਮੀਨ ਤੇ ਬੈਠ ਕੇ ਲੋਕਾਂ ਨੂੰ ਸਮਝਾਉਣ ਵਿੱਚ ਲੱਗੇ ਰਹੇ।
ਕੀ ਹੈ ਮਾਮਲਾ
ਪਾਲੀਆ-ਭੀਰਾ ਰੋਡ ‘ਤੇ ਐਤਵਾਰ ਸਵੇਰ ਤੋਂ ਹੀ ਪਾਣੀ ਤੇਜ਼ ਰਫ਼ਤਾਰ ਨਾਲ ਵਗ ਰਿਹਾ ਹੈ। ਪ੍ਰਸ਼ਾਸਨ ਨੇ ਬਾਈਕ ਅਤੇ ਹੋਰ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੁਪਹਿਰ ਸਮੇਂ ਇਕ ਨੌਜਵਾਨ ਔਰਤ ਨਾਲ ਬਾਈਕ ‘ਤੇ ਆ ਰਿਹਾ ਸੀ। ਉਸ ਦਾ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ਨਾਲ ਕੁਝ ਝਗੜਾ ਹੋ ਗਿਆ। ਕੁਝ ਲੋਕਾਂ ਨੇ ਵੀਡੀਓ ਬਣਾਈ। ਕਿਸੇ ਨੇ ਕੋਤਵਾਲ ‘ਤੇ ਸਿੱਖ ਕੌਮ ਨੂੰ ਅੱਤਵਾਦੀ ਕਹਿਣ ਦਾ ਇਲਜ਼ਾਮ ਲਾਉਂਦਿਆਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।
ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਦੇ ਲੋਕ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ। ਸ਼ਾਮ 6 ਵਜੇ ਦੇ ਕਰੀਬ ਸਿੱਖ ਭਾਈਚਾਰੇ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਸਾਰਿਆਂ ਨੇ ਕੋਤਵਾਲ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਤਹਿਸੀਲ ਦੇ ਗੇਟ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਸੂਚਨਾ ਮਿਲਦੇ ਹੀ ਐਸਡੀਐਮ ਕਾਰਤਿਕੇਅ ਸਿੰਘ ਅਤੇ ਸੀਓ ਯਾਦਵਿੰਦਰ ਯਾਦਵ ਮੌਕੇ ਤੇ ਪੁੱਜੇ ਅਤੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕੋਤਵਾਲ ਨੂੰ ਮੁਅੱਤਲ ਕਰਨ ਦੀ ਮੰਗ ਤੇ ਅੜੇ ਰਹੇ।
ਜੱਥੇਦਾਰ ਨੇ ਕੀਤੀ ਕਾਰਵਾਈ ਦੀ ਮੰਗ
ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਮਾਮਲੇ ਵਿੱਚ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ ਅਤੇ ਅਜਿਹੀਆਂ ਘਟਨਾਵਾਂ ਨੂੰ ਮੰਦਭਾਗਾ ਦੱਸਿਆ।
ਇਹ ਵੀ ਪੜ੍ਹੋ
ਸੁਖਬੀਰ ਬਾਦਲ ਨੇ ਵੀ ਚੁੱਕਿਆ ਮੁੱਦਾ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਮਲੇ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਬਾਦਲ ਨੇ ਕਿਹਾ ਕਿ ‘ਜਿੱਥੇ ਮੈਂ ਯੂ ਪੀ ਸਰਕਾਰ ਤੋਂ ਇਹਨਾਂ ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ ਉੱਥੇ ਹੀ, ਸਾਰੇ ਸੂਬਿਆਂ ਅਤੇ ਕੇਂਦਰ ਦੀ ਸਰਕਾਰ ਨੂੰ ਅਪੀਲ ਵੀ ਕਰਦਾ ਹਾਂ ਕਿ ਘੱਟ ਗਿਣਤੀਆਂ, ਖ਼ਾਸ ਤੌਰ ‘ਤੇ ਸਿੱਖਾਂ ਪ੍ਰਤੀ ਫਲਾਈ ਜਾ ਰਹੀ ਨਫ਼ਰਤ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਲੋਕਾਂ ਦੇ ਨਾਲ ਨਾਲ ਸਰਕਾਰੀ ਕਰਮਚਾਰੀਆਂ ਨੂੰ ਵੀ ਇਸ ਬਾਰੇ ਤਾੜਨਾ ਕਰਨ। ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ’।
ਲਖੀਮਪੁਰ ਖੇੜੀ – ਪਲੀਆ ਭੀਰਾ (ਯੂਪੀ) ਰਾਜ ਮਾਰਗ ‘ਤੇ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਉੱਥੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ, ਉਪਦਰਵੀ ਜਿਹੇ ਸ਼ਬਦਾਂ ਨਾਲ ਬੇਇੱਜ਼ਤ ਕੀਤਾ ਜਾਣ ‘ਤੇ ਸਾਨੂੰ ਸਖ਼ਤ ਇਤਰਾਜ਼ ਹੈ।
ਜਿੱਥੇ ਮੈਂ ਯੂ ਪੀ ਸਰਕਾਰ ਤੋਂ ਇਹਨਾਂ ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ ਉੱਥੇ ਹੀ, ਸਾਰੇ ਸੂਬਿਆਂ ਅਤੇ ਕੇਂਦਰ pic.twitter.com/S0BOgPpxlC— Sukhbir Singh Badal (@officeofssbadal) July 28, 2024
ਕਾਂਵੜ ਯਾਤਰਾ ਲਈ ਹੋ ਰਹੀ ਸੀ ਸਫਾਈ- ਕੋਤਵਾਲ
ਪਾਲੀਆ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ਨੇ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਬਾਈਕ ਸਵਾਰਾਂ ਨੂੰ ਸਵਾਰੀ ਕਰਨ ਦੀ ਮਨਾਹੀ ਹੈ। ਬਾਕੀ ਕਾਂਵੜ ਯਾਤਰਾ ਚੱਲ ਰਹੀ ਹੈ, ਜਿਸ ਕਾਰਨ ਸੜਕ ਦੀ ਸਫ਼ਾਈ ਕੀਤੀ ਜਾ ਰਹੀ ਸੀ। ਅੱਤਵਾਦੀ ਸ਼ਬਦ ਨਹੀਂ ਕਿਹਾ ਗਿਆ ਹੈ ਅਤੇ ਨਾ ਹੀ ਇਸ ਦੀ ਕੋਈ ਵੀਡੀਓ ਹੈ। ਕੰਵਰ ਯਾਤਰਾ ਲਈ ਸੜਕ ਸਾਫ਼ ਕੀਤੀ ਜਾ ਰਹੀ ਸੀ। ਵੱਡੀ ਗਿਣਤੀ ‘ਚ ਲੋਕ ਸੜਕ ‘ਤੇ ਖੜ੍ਹੇ ਸਨ, ਜੋ ਵਾਇਰਲ ਵੀਡੀਓ ‘ਚ ਵੀ ਸਾਫ ਦਿਖਾਈ ਦੇ ਰਿਹਾ ਹੈ।