Lawrance Bishnoi News: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜਮ
ਲਾਰੈਂਸ ਬਿਸ਼ਨੋਈ (Lawrance Bishnoi)ਨੂੰ ਸੱਤ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। NIA ਨੇ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ NIA ਦੀ ਮੰਗ ‘ਤੇ ਲਾਰੇਂਸ ਬਿਸ਼ਨੋਈ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਪਾਟਿਆਲਾ ਹਾਊਸ ਕੋਰਟ ਨੇ ਕਿਹਾ ਕਿ ਰਿਮਾਂਡ ਤੋਂ ਬਾਅਦ ਜਾਂਚ ਏਜੰਸੀ ਨੂੰ ਸਬੂਤਾਂ ਸਮੇਤ ਪੇਸ਼ ਹੋਣਾ ਹੋਵੇਗਾ।
ਲਾਰੇਂਸ ਬਿਸ਼ਨੋਈ ਨੂੰ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ। ਲਾਰੈਂਸ ਬਿਸ਼ਨੋਈ ਨੂੰ ਰਾਜਸਥਾਨ ਤੋਂ ਇੱਕ ਕੇਸ ਵਿੱਚ ਪੇਸ਼ ਕੀਤਾ ਗਿਆ ਸੀ।
ਅਤੀਕ ਅਹਿਮਦ ਕਤਲ ਕੇਸ ਬਾਰੇ ਸਵਾਲ
ਉੱਧਰ ਲਾਰੇਂਸ ਬਿਸ਼ਨੋਈ ਦੀ ਅਦਾਲਤ ‘ਚ ਪੇਸ਼ ਹੋਣ ਤੋਂ ਪਹਿਲਾਂ ਉਸ ਤੋਂ
ਅਤੀਕ ਅਹਿਮਦ ਕਤਲ ਕੇਸ ਬਾਰੇ ਵੀ ਪੁੱਛਗਿੱਛ ਕੀਤੀ ਗਈ। ਲਾਰੇਂਸ ਵਿਸ਼ਨੋਈ ਨੂੰ ਪੁੱਛਿਆ ਗਿਆ ਕਿ ਕੀ ਤੁਸੀਂ ਅਤੀਕ ਦੇ ਹਮਲਾਵਰਾਂ ਨੂੰ ਪਿਸਤੌਲ ਦਿੱਤੀ ਸੀ? ਤੇਰਾ ਨਾਮ ਵੀ ਆ ਰਿਹਾ ਹੈ। ਹਾਲਾਂਕਿ ਉਸ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ।
ਦੱਸ ਦਈਏ ਕਿ ਲਾਰੇਂਸ ਬਿਸ਼ਨੋਈ ਦੇ ਖਿਲਾਫ 36 ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ 9 ‘ਚ ਉਹ ਬਰੀ ਹੋ ਚੁੱਕਾ ਹੈ ਅਤੇ 21 ਮਾਮਲਿਆਂ ਦੀ ਜਾਂਚ ਅਜੇ ਵੀ ਚੱਲ ਰਹੀ ਹੈ। ਪੰਜਾਬ ਤੋਂ ਇਲਾਵਾ ਇਹ ਮਾਮਲੇ ਹਰਿਆਣਾ, ਚੰਡੀਗੜ੍ਹ, ਰਾਜਸਥਾਨ ਅਤੇ ਦਿੱਲੀ ਦੇ ਵੀ ਹਨ।
ਸਲਮਾਨ ਖਾਨ ਨੂੰ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ
ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਜੇਲ੍ਹ ਅੰਦਰੋਂ ਵੀ ਸੁਰਖੀਆਂ ਵਿੱਚ ਬਣਿਆ ਰਹਿੰਦਾ ਹੈ। ਹਾਲ ਹੀ ‘ਚ ਜੇਲ ਦੇ ਅੰਦਰੋਂ ਹੀ ਲਾਰੈਂਸ ਬਿਸ਼ਨੋਈ ਨੇ ਬਾਲੀਵੁੱਡ ਸਟਾਰ
ਸਲਮਾਨ ਖਾਨ ਨੂੰ ਖੁੱਲ੍ਹੇਆਮ ਧਮਕੀ ਦਿੱਤੀ ਸੀ ਅਤੇ ਕਿਹਾ ਸੀ ਕਿ ਜਿਸ ਦਿਨ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ, ਉਸੇ ਦਿਨ ਅਸਲੀ ਗੁੰਡਾ ਬਣੇਗਾ। ਇਸ ਤੋਂ ਬਾਅਦ ਲਾਰੇਂਸ ਬਿਸ਼ਨੋਈ ਗੈਂਗ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ