AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਹੈਰੀ ਬਾਕਸਰ ਅਮਰੀਕਾ ‘ਚ ਗ੍ਰਿਫ਼ਤਾਰ, ਜਲਦ ਲਿਆਂਦਾ ਜਾਵੇਗਾ ਭਾਰਤ

ਲਾਰੈਂਸ ਬਿਸ਼ਨੋਈ ਗੈਂਗ ਦੇ ਅਹਿਮ ਮੈਂਬਰ ਕੁਖ਼ਿਆਤ ਹੈਰੀ ਬਾਕਸਰ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੈਂਗ ਵਿੱਚ ਉਸ ਦਾ ਰੁਤਬਾ ਤੀਜੇ ਨੰਬਰ (ਨੰਬਰ 3) ਦਾ ਦੱਸਿਆ ਜਾਂਦਾ ਹੈ। ਜਲਦੀ ਹੀ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੈਰੀ ਬਾਕਸਰ ਅਮਰੀਕਾ ਵਿੱਚ ਬੈਠ ਕੇ ਗਰੋਹ ਦੀਆਂ ਗਤੀਵਿਧੀਆਂ ਨੂੰ ਚਲਾ ਰਿਹਾ ਸੀ।

ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਹੈਰੀ ਬਾਕਸਰ ਅਮਰੀਕਾ 'ਚ ਗ੍ਰਿਫ਼ਤਾਰ, ਜਲਦ ਲਿਆਂਦਾ ਜਾਵੇਗਾ ਭਾਰਤ
tv9-punjabi
| Updated On: 07 Nov 2026 10:59 AM IST
Share

ਕੌਮਾਂਤਰੀ ਪੱਧਰ ‘ਤੇ ਅਪਰਾਧ ਦਾ ਜਾਲ ਵਿਛਾਉਣ ਵਾਲੇ ਗੈਂਗਸਟਰ ਸਿੰਡੀਕੇਟ ਵਿਰੁੱਧ ਭਾਰਤੀ ਅਤੇ ਅਮਰੀਕੀ ਜਾਂਚ ਏਜੰਸੀਆਂ ਨੂੰ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਹੈ। ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੋਹ ਦੇ ਬੇਹੱਦ ਸਰਗਰਮ ਅਤੇ ਪ੍ਰਮੁੱਖ ਮੈਂਬਰ ਕੁਖ਼ਿਆਤ ਹੈਰੀ ਬਾਕਸਰ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੈਂਗ ਦੇ ਸੰਗਠਨਾਤਮਕ ਢਾਂਚੇ ਵਿੱਚ ਉਸ ਦੀ ਹੈਸੀਅਤ ਨੰਬਰ 3 ਦੇ ਆਗੂ ਵਜੋਂ ਮੰਨੀ ਜਾਂਦੀ ਹੈ। ਹੁਣ ਉਸ ਨੂੰ ਭਾਰਤ ਲਿਆਉਣ ਲਈ ਕਾਨੂੰਨੀ ਅਤੇ ਹਵਾਲਗੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕੀਤੀ ਜਾ ਰਹੀ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਸੂਚਨਾ ‘ਤੇ ਕੈਲੀਫੋਰਨੀਆ ‘ਚ ਦਬੋਚਿਆ

ਪ੍ਰਾਪਤ ਵੇਰਵਿਆਂ ਮੁਤਾਬਕ ਲਾਰੈਂਸ ਬਿਸ਼ਨੋਈ ਗੈਂਗ ਦੇ ਇਸ ਖ਼ਤਰਨਾਕ ਗੁਰਗੇ ਨੂੰ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਤੋਂ ਕਾਬੂ ਕੀਤਾ ਗਿਆ ਹੈ। ਅਮਰੀਕੀ ਸੁਰੱਖਿਆ ਏਜੰਸੀਆਂ ਨੇ ਇਹ ਕਾਰਵਾਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਸਾਂਝੇ ਕੀਤੇ ਗਏ ਪੁਖ਼ਤਾ ਖ਼ੁਫ਼ੀਆ ਇਨਪੁੱਟ ਦੇ ਆਧਾਰ ‘ਤੇ ਅਮਲ ਵਿੱਚ ਲਿਆਂਦੀ ਹੈ। ਭਾਰਤੀ ਸਮੇਂ ਅਨੁਸਾਰ ਹੈਰੀ ਬਾਕਸਰ ਨੂੰ ਸ਼ੁੱਕਰਵਾਰ ਰਾਤ ਨੂੰ ਹਿਰਾਸਤ ਵਿੱਚ ਲਿਆ ਗਿਆ। ਉਹ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਪਨਾਹ ਲੈ ਕੇ ਬੈਠਾ ਸੀ ਅਤੇ ਉੱਥੋਂ ਹੀ ਲਾਰੈਂਸ ਬਿਸ਼ਨੋਈ ਗਰੋਹ ਦੀਆਂ ਸਾਰੀਆਂ ਅਪਰਾਧਿਕ ਗਤੀਵਿਧੀਆਂ ਨੂੰ ਆਪਰੇਟ ਕਰ ਰਿਹਾ ਸੀ। ਉਸ ਦੇ ਖ਼ਿਲਾਫ਼ ਕਤਲ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਮੋਟੀਆਂ ਫ਼ਿਰੌਤੀਆਂ ਵਸੂਲਣ ਸਮੇਤ ਅਨੇਕਾਂ ਸੰਗੀਨ ਅਪਰਾਧਿਕ ਮੁਕੱਦਮੇ ਦਰਜ ਹਨ।

ਰੋਹਿਤ ਸ਼ੈੱਟੀ ਦੇ ਘਰ ਫਾਇਰਿੰਗ ਅਤੇ ਬਾਲੀਵੁੱਡ ਨੂੰ ਧਮਕੀਆਂ

ਹੈਰੀ ਬਾਕਸਰ ਉਸ ਸਮੇਂ ਜਾਂਚ ਏਜੰਸੀਆਂ ਦੇ ਮੁੱਖ ਨਿਸ਼ਾਨੇ ‘ਤੇ ਆ ਗਿਆ ਸੀ, ਜਦੋਂ ਮਸ਼ਹੂਰ ਬਾਲੀਵੁੱਡ ਫ਼ਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ। ਇਸ ਗੋਲੀਬਾਰੀ ਦੀ ਪੂਰੀ ਜ਼ਿੰਮੇਵਾਰੀ ਖ਼ੁਦ ਹੈਰੀ ਬਾਕਸਰ ਨੇ ਲਈ ਸੀ। ਇਸ ਵਾਰਦਾਤ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ ਪੋਸਟਾਂ ਅਤੇ ਆਡੀਓ ਸੰਦੇਸ਼ ਜਾਰੀ ਕਰਕੇ ਬਾਲੀਵੁੱਡ ਨਾਲ ਜੁੜੀਆਂ ਕਈ ਪ੍ਰਮੁੱਖ ਹਸਤੀਆਂ ਨੂੰ ਸ਼ਰੇਆਮ ਗੰਭੀਰ ਧਮਕੀਆਂ ਦਿੱਤੀਆਂ ਸਨ, ਜਿਸ ਨਾਲ ਫ਼ਿਲਮ ਜਗਤ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ। ਇਨ੍ਹਾਂ ਘਟਨਾਵਾਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀ ਚਿੰਤਾ ਕਾਫ਼ੀ ਵਧ ਗਈ ਸੀ ਅਤੇ ਉਸ ਦੇ ਪੂਰੇ ਕ੍ਰਾਈਮ ਨੈੱਟਵਰਕ ਤੇ ਲਿੰਕਾਂ ਦੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਹੈਰੀ ਬਾਕਸਰ ਤੋਂ ਪਹਿਲਾਂ ਗੈਂਗਸਟਰ ਹਿਮਾਂਸ਼ੂ ਭਾਊ ਨੂੰ ਵੀ ਅਮਰੀਕੀ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਭਾਰਤ ਲਿਆਉਣ ਦੀਆਂ ਤਿਆਰੀਆ

ਹੈਰੀ ਬਾਕਸਰ ਦਾ ਕਾਬੂ ਆਉਣਾ ਭਾਰਤੀ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ। ਦਿੱਲੀ ਪੁਲਿਸ ਦੇ ਨਾਲ-ਨਾਲ ਮੁੰਬਈ ਪੁਲਿਸ ਅਤੇ ਹਰਿਆਣਾ ਪੁਲਿਸ ਨੂੰ ਵੀ ਸਾਲਾਂ ਤੋਂ ਇਸ ਦੀ ਸਰਗਰਮੀ ਨਾਲ ਭਾਲ ਸੀ, ਜੋ ਹੁਣ ਜਾ ਕੇ ਪੂਰੀ ਹੋਈ ਹੈ। ਉਸ ਨੂੰ ਭਾਰਤ ਲਿਆਉਣ ਲਈ ਰਸਮੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਭਾਰਤ ਲਿਆ ਕੇ ਕੀਤੀ ਜਾਣ ਵਾਲੀ ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਦੇ ਕੰਮਕਾਜ ਦੇ ਤਰੀਕਿਆਂ (Modus Operandi) ਬਾਰੇ ਕਈ ਅਹਿਮ ਭੇਤ ਖੁੱਲ੍ਹਣਗੇ। ਇਸ ਤੋਂ ਇਲਾਵਾ ਗੈਂਗ ਦੀ ਹਿੱਟ ਲਿਸਟ ਜਾਂ ਟਾਰਗੇਟ ‘ਤੇ ਹੋਰ ਕਿਹੜੇ-ਕਿਹੜੇ ਲੋਕ ਹਨ, ਇਸ ਬਾਰੇ ਵੀ ਵੱਡੇ ਖ਼ੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...