Lok Sabha Security Breach: 8 ਮੁਅੱਤਲ, ਰਾਜਨਾਥ ਬੋਲੇ – ਪਾਸ ਦੇਣ ‘ਚ ਸਾਵਧਾਨੀ ਵਰਤਣ ਐੱਮਪੀ

Updated On: 

14 Dec 2023 12:45 PM

Lok Sabha Security Breach Update: ਸੰਸਦ 'ਚ ਘੁਸਪੈਠ ਦੇ ਮਾਮਲੇ 'ਚ ਹੁਣ ਤੱਕ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਛੇਵੇਂ ਦੋਸ਼ੀ ਦੀ ਭਾਲ ਜਾਰੀ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਇਸ ਮਾਮਲੇ ਵਿੱਚ ਸੁਰੱਖਿਆ ਟੀਮ ਦੇ ਅੱਠ ਲੋਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Lok Sabha Security Breach: 8 ਮੁਅੱਤਲ, ਰਾਜਨਾਥ ਬੋਲੇ - ਪਾਸ ਦੇਣ ਚ ਸਾਵਧਾਨੀ ਵਰਤਣ ਐੱਮਪੀ
Follow Us On

Parliament Security Breach: ਸੰਸਦ ਦੇ ਸਮੋਕ ਬੰਬ ਕਾਂਡ (Smoke Bomb) ਤੋਂ ਬਾਅਦ ਹੁਣ ਸੁਰੱਖਿਆ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਸੁਰੱਖਿਆ ਅਮਲੇ ਨਾਲ ਜੁੜੇ ਅੱਠ ਲੋਕਾਂ ਨੂੰ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਰਾਮਪਾਲ, ਅਰਵਿੰਦ, ਵੀਰ ਦਾਸ, ਗਣੇਸ਼, ਅਨਿਲ, ਪ੍ਰਦੀਪ, ਵਿਮਿਤ, ਨਰਿੰਦਰ ਸ਼ਾਮਲ ਹਨ। ਸਰਦ ਰੁੱਤ ਸੈਸ਼ਨ ਦੌਰਾਨ ਬੁੱਧਵਾਰ ਨੂੰ ਸੰਸਦ ਦੇ ਅੰਦਰ ਸਮੋਕ ਬੰਬ ਧਮਾਕਾ ਹੋਇਆ ਸੀ। ਇਸ ਹਮਲੇ ਤੋਂ ਬਾਅਦ ਪੂਰੇ ਸਦਨ ‘ਚ ਹਫੜਾ-ਦਫੜੀ ਮਚ ਗਈ। ਸਮੋਕ ਬੰਬ ਹਮਲੇ ਤੋਂ ਬਾਅਦ ਪੂਰੇ ਹਾਊਸ ਵਿੱਚ ਪੀਲਾ ਧੂੰਆਂ ਫੈਲ ਗਿਆ ਸੀ।

ਸੰਸਦ ‘ਤੇ ਹਮਲਾ ਕਰਨ ਦੇ ਦੋਸ਼ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਇਕ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਬਾਕੀ ਦੀ ਭਾਲ ਜਾਰੀ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਓ ਜਾਣਦੇ ਹਾਂ ਸਮੋਕ ਅਟੈਕ ਨਾਲ ਸਬੰਧਤ ਤਾਜ਼ਾ ਅਪਡੇਟਸ…

  1. ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸੰਸਦ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲੋਕ ਸਭਾ ਸਕੱਤਰੇਤ ਦੀ ਹੁੰਦੀ ਹੈ। ਅੱਜ ਫਿਰ ਅਸੀਂ ਸੁਰੱਖਿਆ ਬਾਰੇ ਚਰਚਾ ਕਰਾਂਗੇ। ਸਰਕਾਰ ਕਦੇ ਵੀ ਸੰਸਦ ਸਕੱਤਰੇਤ ਦੇ ਕੰਮ ਵਿੱਚ ਦਖ਼ਲ ਨਹੀਂ ਦਿੰਦੀ।
  2. ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਿਰਫ ਸੱਤਾਧਾਰੀ ਪਾਰਟੀ ਨੂੰ ਹੀ ਨਹੀਂ, ਸਗੋਂ ਸਾਰੇ ਸੰਸਦ ਮੈਂਬਰਾਂ ਨੂੰ ਪਾਸ ਦੇਣ ਸਮੇਂ ਸਾਵਧਾਨ ਰਹਿਣਾ ਚਾਹੀਦਾ ਹੈ। ਅਜਿਹੀਆਂ ਜੰਪਿੰਗ ਵਰਗ੍ਹੀਆਂ ਘਟਨਾਵਾਂ ਪੁਰਾਣੀ ਸੰਸਦ ਵਿੱਚ ਵੀ ਹੁੰਦੀਆਂ ਸਨ। ਪਾਰਲੀਮੈਂਟ ਅੰਦਰ ਅਜਿਹੀ ਅਰਾਜਕਤਾ ਵਾਲੀ ਸਥਿਤੀ ਪੈਦਾ ਕਰਨ ਦਾ ਕੋਈ ਮਤਲਬ ਨਹੀਂ ਹੈ।
  3. ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਲਗਾਉਣ ਵਾਲੇ ਸਾਰੇ ਛੇ ਮੁਲਜ਼ਮ ਵੱਖ-ਵੱਖ ਸ਼ਹਿਰਾਂ ਦੇ ਰਹਿਣ ਵਾਲੇ ਹਨ। ਫੜੇ ਗਏ ਦੋਸ਼ੀਆਂ ਦੀ ਪਛਾਣ ਸਾਗਰ, ਮਨੋਰੰਜਨ, ਨੀਲਮ, ਅਮੋਲ ਅਤੇ ਵਿਸ਼ਾਲ ਵਜੋਂ ਹੋਈ ਹੈ। ਜਦਕਿ ਛੇਵਾਂ ਮੁਲਜ਼ਮ ਲਲਿਤ ਝਾਅ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।
  4. ਸਾਗਰ ਅਤੇ ਮਨੋਰੰਜਨ ਡੀ ਨੂੰ ਲੋਕ ਸਭਾ ਦੇ ਅੰਦਰੋਂ ਗ੍ਰਿਫਤਾਰ ਕੀਤਾ ਗਿਆ ਸੀ ਜਦਕਿ ਅਮੋਲ ਅਤੇ ਨੀਲਮ ਨੂੰ ਸੰਸਦ ਭਵਨ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ ਸੀ। ਜਦਕਿ ਪੰਜਵੇਂ ਮੁਲਜ਼ਮ ਵਿਸ਼ਾਲ ਨੂੰ ਗੁਰੂਗ੍ਰਾਮ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਰ ਰਾਤ ਤੱਕ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ।
  5. ਦਿੱਲੀ ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਆਈਪੀਸੀ 120-ਬੀ (ਅਪਰਾਧਿਕ ਸਾਜ਼ਿਸ਼), ਧਾਰਾ 153 (ਕੇਵਲ ਦੰਗਾ ਭੜਕਾਉਣ ਦੇ ਇਰਾਦੇ ਨਾਲ ਉਕਸਾਉਣਾ), 186 (ਜਨਤਕ ਕੰਮ ਕਰ ਰਹੇ ਲੋਕ ਸੇਵਕ ਦੇ ਕੰਮ ਵਿੱਚ ਰੁਕਾਵਟ ਪਾਉਣਾ) ਦੀਆਂ ਧਾਰਾਵਾਂ ਦਰਜ ਕੀਤੀਆਂ ਗਈਆਂ ਹਨ। ਦੀ ਧਾਰਾ 353 (ਹਮਲਾ ਜਾਂ ਅਪਰਾਧਿਕ ਬਲ) ਅਤੇ ਯੂਏਪੀਏ ਦੀ ਧਾਰਾ 16 ਅਤੇ 18 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
  6. ਲੋਕ ਸਭਾ ਸਕੱਤਰੇਤ ਦੀ ਬੇਨਤੀ ‘ਤੇ ਗ੍ਰਹਿ ਮੰਤਰਾਲੇ ਨੇ ਸੰਸਦ ਦੀ ਸੁਰੱਖਿਆ ‘ਚ ਕਮੀਆਂ ‘ਤੇ ਇਕ ਕਮੇਟੀ ਦਾ ਗਠਨ ਕੀਤਾ ਹੈ। ਸੀਆਰਪੀਐਫ ਦੇ ਡੀਜੀ ਅਨੀਸ਼ ਦਿਆਲ ਦੀ ਅਗਵਾਈ ਵਿੱਚ ਜਲਦੀ ਹੀ ਜਾਂਚ ਸ਼ੁਰੂ ਹੋਵੇਗੀ। ਦਿਆਲ ਦੇ ਨਾਲ-ਨਾਲ ਹੋਰ ਸੁਰੱਖਿਆ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਇਸ ਕਮੇਟੀ ਦੇ ਮੈਂਬਰ ਹੋਣਗੇ।
  7. ਲੋਕ ਸਭਾ ਦੇ ਅੰਦਰ ਜਦੋਂ ਇਹ ਘਟਨਾ ਵਾਪਰੀ ਤਾਂ ਸਦਨ ਦੇ ਅੰਦਰ 100 ਤੋਂ ਵੱਧ ਸੰਸਦ ਮੈਂਬਰ ਮੌਜੂਦ ਸਨ। ਲੋਕ ਸਭਾ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਤੋਂ ਇਲਾਵਾ ਰਾਹੁਲ ਗਾਂਧੀ ਅਤੇ ਅਧੀਰ ਰੰਜਨ ਚੌਧਰੀ ਸਮੇਤ ਕਈ ਵਿਰੋਧੀ ਨੇਤਾ ਮੌਜੂਦ ਸਨ।
  8. ਇਹ ਘਟਨਾ ਲੋਕ ਸਭਾ ਵਿੱਚ ਦੁਪਹਿਰ 1:01 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ਸਿਫ਼ਰ ਕਾਲ ਦੌਰਾਨ ਇੱਕ ਮੁੱਦਾ ਉਠਾ ਰਹੇ ਸਨ। ਇਸ ਘਟਨਾ ਤੋਂ ਬਾਅਦ ਸਦਨ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਪਾਰਟੀਆਂ ਨੇ ਇਸ ਘਟਨਾ ਦੀ ਪੂਰੀ ਜਾਂਚ ਦੀ ਮੰਗ ਕੀਤੀ ਹੈ।
  9. ਇਸ ਘਟਨਾ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਬੈਠਕ ‘ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੰਸਦ ਦੀ ਸੁਰੱਖਿਆ ‘ਚ ਵੱਡੀ ਢਿੱਲ ‘ਤੇ ਚਿੰਤਾ ਪ੍ਰਗਟਾਈ। ਨਵੀਂ ਇਮਾਰਤ ਵਿੱਚ ਵੀ ਪੁਰਾਣੀ ਇਮਾਰਤ ਵਾਂਗ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ।
  10. ਸਾਗਰ ਅਤੇ ਮਨੋਰੰਜਨ ਲਈ ਪਾਸ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਿਮਹਾ ਦੀ ਸਿਫ਼ਾਰਸ਼ ‘ਤੇ ਬਣਾਇਆ ਗਿਆ ਸੀ। ਸਾਗਰ ਲਖਨਊ ਦਾ ਰਹਿਣ ਵਾਲਾ ਹੈ। ਮਨੋਰੰਜਨ ਮੈਸੂਰ ਦਾ ਰਹਿਣ ਵਾਲਾ ਹੈ। ਨੀਲਮ ਹਰਿਆਣਾ ਦੇ ਜੀਂਦ ਦੀ ਰਹਿਣ ਵਾਲੀ ਹੈ। ਜਦਕਿ ਅਮੋਲ ਮਹਾਰਾਸ਼ਟਰ ਦੇ ਲਾਤੂਰ ਦਾ ਰਹਿਣ ਵਾਲਾ ਹੈ। ਜਦਕਿ ਵਿਸ਼ਾਲ ਨੂੰ ਗੁਰੂਗ੍ਰਾਮ ਤੋਂ ਫੜਿਆ ਗਿਆ ਹੈ।