ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਨੌਜਵਾਨ ਫੁਟਬਾਲਰਸ ਦਾ ਸੁਪਨਾ ਹੋਵੇਗਾ ਪੂਰਾ… Indian Tigers & Tigresses Talent Hunt ਦੇ ਬ੍ਰਾਂਡ ਅੰਬੈਸਡਰ ਬਣੇ ਮਹਾਆਰਿਆਮਨ ਸਿੰਧੀਆ

ਇੰਡੀਅਨ ਟਾਈਗਰਸ ਐਂਡ ਟਾਈਗਰਸ ਸਿਰਫ ਇੱਕ ਟੇਲੈਂਟ ਹੰਟ ਮੁਹਿੰਮ ਨਹੀਂ ਹੈ। ਭਾਰਤ ਵਿੱਚ ਫੁੱਟਬਾਲ ਦੇ ਭਵਿੱਖ ਨੂੰ ਬਦਲਣ ਦੀ ਦਿਸ਼ਾ ਵਿੱਚ ਇਹ ਆਪਣੀ ਕਿਸਮ ਦੀ ਇੱਕ ਵਿਲੱਖਣ ਪਹਿਲ ਹੈ। ਬੁੰਡੇਸਲੀਗਾ, ਡੀਐਫਬੀ-ਪੋਕਲ ਅਤੇ ਹੋਰ ਵੱਕਾਰੀ ਯੂਰਪੀਅਨ ਸੰਸਥਾਵਾਂ ਨਾਲ ਸਾਂਝੇਦਾਰੀ ਵਿੱਚ, ਇਹ ਮਿਸ਼ਨ ਨੌਜਵਾਨ ਫੁੱਟਬਾਲਰਾਂ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰਦਾ ਹੈ।

ਨੌਜਵਾਨ ਫੁਟਬਾਲਰਸ ਦਾ ਸੁਪਨਾ ਹੋਵੇਗਾ ਪੂਰਾ… Indian Tigers & Tigresses Talent Hunt ਦੇ ਬ੍ਰਾਂਡ ਅੰਬੈਸਡਰ ਬਣੇ ਮਹਾਆਰਿਆਮਨ ਸਿੰਧੀਆ
Indian Tigers & Tigresses Talent Hunt ਦੇ ਬ੍ਰਾਂਡ ਅੰਬੈਸਡਰ ਬਣੇ ਮਹਾਆਰਿਆਮਨ
Follow Us
kusum-chopra
| Updated On: 10 Sep 2024 15:58 PM

ਦੇਸ਼ ਦੇ ਮਸ਼ਹੂਰ ਖੇਡ ਉਦਯੋਗਪਤੀ ਅਤੇ ਫੁੱਟਬਾਲ ਪ੍ਰੇਮੀ ਮਹਾਆਰਿਆਮਨ ਸਿੰਧੀਆ ਨੂੰ ਇੰਡੀਅਨ ਟਾਈਗਰਜ਼ ਐਂਡ ਟਾਈਗਰਸ ਟੈਲੇਂਟ ਹੰਟ ਦਾ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। ਇਹ ਟੈਲੇਂਟ ਹੰਟ ਨੌਜਵਾਨ ਖਿਡਾਰੀਆਂ ਨੂੰ ਫੁੱਟਬਾਲ ਖੇਡ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਇਆ ਜਾ ਰਿਹਾ ਹੈ। ਇਹ ਬੁੰਡੇਸਲੀਗਾ ( Bundesliga)ਅਤੇ ਡੀਐਫਬੀ-ਪੋਕਲ (DFB-Pokal)ਦੇ ਸਹਿਯੋਗ ਨਾਲ ਟੀਵੀ9 ਨੈਟਵਰਕ ਦੀ ਇੱਕ ਵਿਸ਼ੇਸ਼ ਪਹਿਲ ਹੈ। ਇਸਦਾ ਉਦੇਸ਼ ਦੇਸ਼ ਵਿੱਚ ਨੌਜਵਾਨ ਪ੍ਰਤਿਭਾਵਾਂ ਦੀ ਖੋਜ ਕਰਨਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਹੈ।

ਮੰਗਲਵਾਰ, 10 ਸਤੰਬਰ ਨੂੰ, ਨੋਇਡਾ ਵਿੱਚ ਸਿੰਧੀਆ ਨੂੰ ਬ੍ਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਮਹਾਆਰਿਆਮਨ ਸਿੰਧੀਆ ਨੂੰ ਟੀਵੀ 9 ਨੈੱਟਵਰਕ ਦੁਆਰਾ ਇੰਡੀਅਨ ਟਾਈਗਰਜ਼ ਅਤੇ ਟਾਈਗਰਸ ਟੈਲੇਂਟ ਹੰਟ ਦਾ ਬ੍ਰਾਂਡ ਅੰਬੈਸਡਰ ਬਣਨ ‘ਤੇ ਵਧਾਈ ਦਿੱਤੀ ਗਈ। ਉਮੀਦ ਕੀਤੀ ਜਾ ਰਹੀ ਸੀ ਕਿ ਸਿੰਧੀਆ ਦੇ ਆਉਣ ਨਾਲ ਇਸ ਮਿਸ਼ਨ ਨੂੰ ਨਵੀਂ ਪਛਾਣ ਅਤੇ ਉਚਾਈ ਮਿਲੇਗੀ। ਫੁੱਟਬਾਲ ਦੇ ਖੇਤਰ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਚਾਹਵਾਨ ਨੌਜਵਾਨਾਂ ਦੇ ਮਿਸ਼ਨ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੀ ਹੈ ਇਹ ਨੌਜਵਾਨ ਫੁੱਟਬਾਲਰ ਟੈਲੇਂਟ ਹੰਟ ?

ਇਸ ਮੁਹਿੰਮ ਤਹਿਤ 20 ਨੌਜਵਾਨ ਅਤੇ 20 ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਨੌਜਵਾਨ ਖਿਡਾਰੀਆਂ ਨੂੰ ਜਰਮਨੀ ਅਤੇ ਆਸਟਰੀਆ ਵਿੱਚ ਪ੍ਰੋਫੇਸ਼ਨਲ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਟੈਲੇਂਟ ਹੰਟ 1 ਲੱਖ ਤੋਂ ਵੱਧ ਸਕੂਲਾਂ ਵਿੱਚ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਇਹ ਨੌਜਵਾਨ ਪ੍ਰਤਿਭਾਵਾਂ ਯੂਰਪੀਅਨ ਕਲੱਬਾਂ ਵਿੱਚ ਮੁਕਾਬਲਾ ਕਰਨਗੀਆਂ, ਜਿਸ ਨਾਲ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਤਜ਼ਰਬਾ ਮਿਲੇਗਾ। ਇਸ ਤੋਂ ਬਾਅਦ ਨਵੰਬਰ ਵਿੱਚ ਅੰਤਰਰਾਸ਼ਟਰੀ ਮੰਚ ‘ਤੇ ਇਨ੍ਹਾਂ ਐਥਲੀਟਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾਵੇਗਾ ਅਤੇ ਜਸ਼ਨ ਮਨਾਇਆ ਜਾਵੇਗਾ।

ਫੁੱਟਬਾਲ ਮੇਰੇ ਦਿਲ ਦੇ ਕਰੀਬ- ਸਿੰਧੀਆ

ਮਹਾਆਰਿਆਮਨ ਸਿੰਧੀਆ ਨੂੰ ਇੱਕ ਫੁੱਟਬਾਲ ਪ੍ਰੇਮੀ ਅਤੇ ਨੌਜਵਾਨਾਂ ਵਿੱਚ ਹੁਨਰ ਵਿਕਾਸ ਪ੍ਰਤੀ ਇੱਕ ਜੁਨੂਨੀ ਸ਼ਖਸੀਅਤ ਵਜੋਂ ਜਾਣੇ ਜਾਂਦੇ ਹਨ। ਇਸ ਮਿਸ਼ਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨਵੀਂ ਪ੍ਰਤਿਭਾ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਅਤੇ ਭਾਰਤੀ ਫੁਟਬਾਲ ਦੇ ਭਵਿੱਖ ਨੂੰ ਮਜ਼ਬੂਤ ​​ਕਰਨ ਲਈ ਬਹੁਤ ਅਹਿਮ ਮੰਨੀ ਜਾਂਦੀ ਹੈ।

ਇਸ ਮੌਕੇ ਸਿੰਧੀਆ ਨੇ ਕਿਹਾ- ਫੁੱਟਬਾਲ ਮੇਰੇ ਦਿਲ ਦੇ ਬਹੁਤ ਕਰੀਬ ਹੈ। ਸਾਡੇ ਦੇਸ਼ ਵਿੱਚ ਕਾਬਲ ਨੌਜਵਾਨ ਖਿਡਾਰੀ ਹਨ। ਉਨ੍ਹਾਂ ਕਿਹਾ ਕਿ ਇੰਡੀਅਨ ਟਾਈਗਰਜ਼ ਐਂਡ ਟਾਈਗਰਸ ਇੱਕ ਅਜਿਹੀ ਮੁਹਿੰਮ ਹੈ ਜੋ ਨੌਜਵਾਨ ਖਿਡਾਰੀਆਂ ਲਈ ਨਵੇਂ ਦਰਵਾਜ਼ੇ ਖੋਲ੍ਹੇਗੀ। ਮੈਂ ਇਸਦਾ ਹਿੱਸਾ ਬਣ ਕੇ ਬਹੁਤ ਉਤਸ਼ਾਹਿਤ ਹਾਂ। ਇਹ ਨਾ ਸਿਰਫ਼ ਬੱਚਿਆਂ ਨੂੰ ਇੱਕ ਮੰਚ ਪ੍ਰਦਾਨ ਕਰਦਾ ਹੈ ਬਲਕਿ ਉਨ੍ਹਾਂ ਨੂੰ ਵਿਸ਼ਵ ਪੱਧਰ ‘ਤੇ ਵੀ ਅੱਗੇ ਵੀ ਲੈ ਜਾਂਦਾ ਹੈ।

ਮੇਰੇ ਲਈ ਪਰਸਨਲ ਪ੍ਰੋਜੈਕਟ- ਬਰੁਣ ਦਾਸ

TV9 ਨੈੱਟਵਰਕ ਦੇ ਐੱਮਡੀ ਅਤੇ ਸੀਈਓ ਬਰੁਣ ਦਾਸ ਨੇ ਕਿਹਾ- ਅਸੀਂ ਗ੍ਰੇਟ ਇੰਡੀਅਨ ਫੁੱਟਬਾਲ ਡ੍ਰੀਮ ਦਾ ਸਮਰਥਨ ਕਰਨ ਲਈ ਵਚਨਬੱਧ ਹਾਂ। ਇੰਡੀਅਨ ਟਾਈਗਰਸ ਐਂਡ ਟਾਈਗਰਸ ਮੇਰੇ ਲਈ ਬਹੁਤ ਪਰਸਨਲ ਪ੍ਰੋਜੈਕਟ ਹੈ। ਸਾਡਾ ਉਦੇਸ਼ ਨੌਜਵਾਨ ਫੁੱਟਬਾਲਰ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਮਜ਼ਬੂਤੀ ਦੇਣਾ ਹੈ। ਉਨ੍ਹਾਂ ਕਿਹਾ ਕਿ ਮਹਾਆਰਿਆਮਨ ਸਿੰਧੀਆ ਦਾ ਇਸ ਮੁਹਿੰਮ ਨਾਲ ਜੁੜਨਾ ਇਤਿਹਾਸਕ ਹੈ। ਇਸ ਨਾਲ ਨੌਜਵਾਨ ਖਿਡਾਰੀਆਂ ਵਿੱਚ ਉਤਸ਼ਾਹ ਵਧੇਗਾ। ਭਾਰਤੀ ਫੁੱਟਬਾਲ ਦੇ ਭਵਿੱਖ ‘ਤੇ ਸਾਰਥਕ ਪ੍ਰਭਾਵ ਹੋਵੇਗਾ।

ਡੀਐਫਬੀ (ਜਰਮਨ ਫੁਟਬਾਲ ਐਸੋਸੀਏਸ਼ਨ) ਗਲੋਬਲ ਮੀਡੀਆ ਡਾਇਰੈਕਟਰ ਕੇ ਡੋਮਹੋਲਜ਼ ਨੇ TV9 ਨੈੱਟਵਰਕ ਨੂੰ ਇਸ ਪਹਿਲਕਦਮੀ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਬ੍ਰਾਂਡ ਅੰਬੈਸਡਰ ਸਿੰਧੀਆ ਨੂੰ ਜਰਮਨੀ ‘ਚ ਫੁੱਟਬਾਲ ਟੀਮ ਦੇ ਮੈਚ ਦੇਖਣ ਲਈ ਵੀ ਸੱਦਾ ਦਿੱਤਾ।

ਵਧੇਰੇ ਜਾਣਕਾਰੀ ਅਤੇ ਭਾਗ ਲੈਣ ਲਈ, ਸੰਪਰਕ ਕਰੋ: www.indiantigersandtigresses.com

Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...