ਅਸਾਮ: ਗੁਵਾਹਾਟੀ ‘ਚ ਭਿਆਨਕ ਰੇਲ ਹਾਦਸਾ, ਟਰੇਨ ਦੇ ਇੰਜਣ ਸਮੇਤ 7 ਡੱਬੇ ਪਟੜੀ ਤੋਂ ਉਤਰੇ; ਕਈ ਯਾਤਰੀ ਜ਼ਖ਼ਮੀ

Updated On: 

11 Nov 2026 08:45 AM IST

Guwahati Train Accident: ਹਾਦਸੇ ਤੋਂ ਬਾਅਦ ਡੱਬਿਆਂ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਸਾਮ: ਗੁਵਾਹਾਟੀ ਚ ਭਿਆਨਕ ਰੇਲ ਹਾਦਸਾ, ਟਰੇਨ ਦੇ ਇੰਜਣ ਸਮੇਤ 7 ਡੱਬੇ ਪਟੜੀ ਤੋਂ ਉਤਰੇ; ਕਈ ਯਾਤਰੀ ਜ਼ਖ਼ਮੀ

ਗੁਵਾਹਾਟੀ 'ਚ ਭਿਆਨਕ ਰੇਲ ਹਾਦਸਾ

ਅਸਾਮ ਵਿੱਚ ਗੁਵਾਹਾਟੀ ਦੇ ਨੇੜੇ ਬੁੱਧਵਾਰ ਸਵੇਰੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਦਾ ਇੰਜਣ ਸਮੇਤ ਸੱਤ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਯਾਤਰੀਆਂ ਵਿੱਚ ਚੀਕ-ਚਿਹਾੜਾ ਪੈ ਗਿਆ। ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਪ੍ਰਭਾਵਿਤ ਯਾਤਰੀਆਂ ਦੀ ਮਦਦ ਲਈ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

CPRO ਕਪਿੰਜਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 6:54 ਵਜੇ ਵਾਪਰਿਆ। ਹਾਦਸੇ ਤੋਂ ਬਾਅਦ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਰਾਹਤ ਟਰੇਨ ਵੀ ਘਟਨਾ ਵਾਲੀ ਥਾਂ ‘ਤੇ ਭੇਜੀ ਜਾ ਰਹੀ ਹੈ। ਨੌਰਦਰਨ ਫਰੰਟੀਅਰ ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਇਹ ਹਾਦਸਾ ਗੁਵਾਹਾਟੀ ਦੇ ਡਿਗਾਰੂ ਇਲਾਕੇ ਵਿੱਚ ਵਾਪਰਿਆ ਹੈ। ਇਹ ਟਰੇਨ ਕੋਲਕਾਤਾ ਤੋਂ ਸੈਰਾਂਗ ਵਿਚਕਾਰ ਚੱਲਦੀ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰੇਲਵੇ ਵੱਲੋਂ ਹਾਦਸੇ ਦੇ ਹਾਲਾਤ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਟਰੇਨ ਕਿਸ ਕਾਰਨ ਪਟੜੀ ਤੋਂ ਉਤਰੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇੰਜਣ ਸਮੇਤ ਸੱਤ ਡੱਬੇ ਪਟੜੀ ਤੋਂ ਉਤਰੇ ਹਨ।

ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ

ਹਾਦਸੇ ਵਿੱਚ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਹਾਲਾਂਕਿ, ਜ਼ਖ਼ਮੀਆਂ ਦੀ ਸਹੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਬਾਰੇ ਅਜੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਦਸੇ ਤੋਂ ਬਾਅਦ ਟਰੇਨ ਵਿੱਚ ਸਵਾਰ ਯਾਤਰੀਆਂ ਵਿਚਾਲੇ ਅਫ਼ਰਾ-ਤਫ਼ਰੀ ਮਚ ਗਈ। ਕਈ ਯਾਤਰੀ ਡੱਬਿਆਂ ਵਿੱਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਨ ਲੱਗੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਟੀਮਾਂ ਨੇ ਪ੍ਰਭਾਵਿਤ ਡੱਬਿਆਂ ਵਿੱਚ ਫਸੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਜ਼ਖ਼ਮੀਆਂ ਤੱਕ ਮਦਦ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਰੈਸਕਿਊ ਆਪਰੇਸ਼ਨ ਜੰਗੀ ਪੱਧਰ ‘ਤੇ ਜਾਰੀ ਹੈ।

ਮੌਕੇ ‘ਤੇ ਪਹੁੰਚੀਆਂ ਬਚਾਅ ਟੀਮਾਂ

ਰੇਲ ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰਸ਼ਾਸਨ ਐਕਟਿਵ ਹੋ ਗਿਆ। ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪਹਿਲੀ ਤਰਜੀਹ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਹੈ। ਇਸ ਦੇ ਨਾਲ ਹੀ ਹਾਦਸਾਗ੍ਰਸਤ ਡੱਬਿਆਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਰੇਲਵੇ ਪ੍ਰਸ਼ਾਸਨ ਵੱਲੋਂ ਹਾਦਸੇ ਨਾਲ ਜੁੜੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਰਾਹਤ ਅਤੇ ਬਚਾਅ ਕਾਰਜ ਪੂਰੇ ਹੋਣ ਤੋਂ ਬਾਅਦ ਹਾਦਸੇ ਦੇ ਕਾਰਨਾਂ, ਜ਼ਖ਼ਮੀਆਂ ਦੀ ਗਿਣਤੀ ਅਤੇ ਨੁਕਸਾਨ ਦਾ ਅੰਦਾਜ਼ਾ ਸਪੱਸ਼ਟ ਹੋ ਸਕੇਗਾ। ਫਿਲਹਾਲ ਮੌਕੇ ‘ਤੇ ਰੈਸਕਿਊ ਆਪਰੇਸ਼ਨ ਜਾਰੀ ਹੈ। Source: TV9Hindi.com
Loading...
Unable to load recommendations.
Follow Us
Related Stories
ਜੰਮੂ-ਕਸ਼ਮੀਰ ਦੇ ਗਾਂਦਰਬਲ ‘ਚ ਵੱਡਾ ਹਾਦਸਾ, ਸੈਲਾਨੀਆਂ ਨਾਲ ਭਰੀ ਟੈਂਪੋ ਟਰੈਵਲਰ ਖੱਡ ‘ਚ ਡਿੱਗੀ; 18 ਜ਼ਖ਼ਮੀ ਤੇ 8 ਦੀ ਹਾਲਤ ਗੰਭੀਰ
‘ਮੈਂ ਇੰਦਰਾ ਜੀ ਦੇ ਅੱਖਾਂ ‘ਚ ਹੰਝੂ ਦੇਖੇ ਸੀ’, ਸੋਨੀਆ ਗਾਂਧੀ ਨੇ ਆਤਮਕਥਾ ‘ਚ ‘ਆਪਰੇਸ਼ਨ ਬਲੂ ਸਟਾਰ’ ‘ਤੇ ਕੀਤਾ ਵੱਡਾ ਦਾਅਵਾ
ਜ਼ਖ਼ਮ ਦੇਣ ਵਾਲੇ ਹੰਝੂ ਵਹਾ ਰਹੇ… ‘ਆਪਰੇਸ਼ਨ ਬਲੂ ਸਟਾਰ’ ‘ਤੇ ਸੋਨੀਆ ਗਾਂਧੀ ਦੇ ਦਾਅਵੇ ਤੇ ਭੜਕਿਆ ਅਕਾਲੀ ਦਲ
ਕਰਤਾਰਪੁਰ ਲਾਂਘਾ ਤੇ ਭਾਰਤ-ਪਾਕਿ ਵਪਾਰ ਛੇਤੀ ਹੋਵੇਗਾ ਬਹਾਲ! ਮੋਹਨ ਭਾਗਵਤ ਦੇ ਬਿਆਨ ਤੋਂ ਜਗੀ ਉਮੀਦ
ਅੱਜ ਤੋਂ ਮਿਲੇਗੀ ਸੋਨੀਆ ਗਾਂਧੀ ਦੀ ਕਿਤਾਬ, “Belonging” ਪ੍ਰਧਾਨ ਮੰਤਰੀ ਨਾ ਬਣਨ ਦੇ ਫੈਸਲੇ ਤੇ ਕੀਤਾ ਵੱਡਾ ਖੁਲਾਸਾ
ਦੀਵਾਲੀ ‘ਤੇ ਅੱਗ ਨੇ ਮਚਾਈ ਤਬਾਹੀ, MP ਤੋਂ ਮਹਾਰਾਸ਼ਟਰ-ਅਸਾਮ ਤੱਕ 30 ਤੋਂ ਵੱਧ ਮੌਤਾਂ; ਕਈ ਪਰਿਵਾਰਾਂ ਦੀਆਂ ਖੁਸ਼ੀਆਂ ਉੱਜੜੀਆਂ