ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Malegaon Blast Verdict : ਮਾਲੇਗਾਓਂ ਬਲਾਸਟ ਕੇਸ ਵਿੱਚ ਸਾਧਵੀ ਪ੍ਰਗਿਆ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ 7 ਦੋਸ਼ੀ ਬਰੀ, NIA ਕੋਰਟ ਦਾ ਫੈਸਲਾ

Malegaon Blast Dase : 2008 ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ। ਕਰੋਟ ਨੇ ਖਦਸ਼ੇ ਦਾ ਲਾਭ ਦਿੰਦਿਆਂ ਕਿਹਾ ਐਨਆਈਏ ਸਾਰੇ ਆਰੋਪਾਂ ਨੂੰ ਸਾਬਿਤ ਨਹੀਂ ਕਰ ਸਕੀ ਹੈ। ਇਸ ਲਈ ਸਾਰੇ ਸੱਤਾਂ ਦੋਸ਼ੀਆਂ ਨੂੰ ਬਰੀ ਕੀਤਾ ਜਾਂਦਾ ਹੈ। 17 ਸਾਲ ਦੀ ਲੰਬੀ ਸੁਣਵਾਈ ਤੋਂ ਬਾਅਦ ਆਇਆ ਇਹ ਫੈਸਲਾ 31 ਜੁਲਾਈ ਤੱਕ ਰਾਖਵਾਂ ਰੱਖ ਲਿਆ ਗਿਆ ਸੀ।

Malegaon Blast Verdict : ਮਾਲੇਗਾਓਂ ਬਲਾਸਟ ਕੇਸ ਵਿੱਚ ਸਾਧਵੀ ਪ੍ਰਗਿਆ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ 7 ਦੋਸ਼ੀ ਬਰੀ, NIA ਕੋਰਟ ਦਾ ਫੈਸਲਾ
ਮਾਲੇਗਾਓਂ ਬਲਾਸਟ ਕੇਸ ਦਾ ਫੈਸਲਾ
Follow Us
tv9-punjabi
| Updated On: 31 Jul 2025 11:44 AM IST

ਮਹਾਰਾਸ਼ਟਰ ਦੇ ਮਾਲੇਗਾਓਂ ਵਿੱਚ 17 ਸਾਲ ਪਹਿਲਾਂ ਹੋਏ ਬੰਬ ਧਮਾਕੇ ਵਿੱਚ ਆਖਿਰਕਾਰ ਫੈਸਲਾ ਆ ਗਿਆ ਹੈ। ਐਨਆਈਏ ਦੀ ਵਿਸ਼ੇਸ਼ ਅਦਾਲਤ ਆਪਣਾ ਫੈਸਲਾ ਸੁਣਾਉਂਦਿਆਂ ਸਾਰੇ ਸੱਤਾਂ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਕੋਰਨ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਖ਼ਦਸ਼ੇ ਦਾ ਲਾਭ ਦੇ ਰਹੇ ਹਾਂ। ਇਸ ਲਈ ਸਾਰਿਆਂ ਨੂੰ ਇਸ ਮਾਮਲੇ ਤੋਂ ਬਰੀ ਕੀਤਾ ਜਾਂਦਾ ਹੈ। ਭੋਪਾਲ ਤੋਂ ਸਾਬਕਾ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਨੂੰ ਇਸ ਪੂਰੇ ਮਾਮਲੇ ਵਿੱਚ ਮੁੱਖ ਦੋਸ਼ੀ ਬਣਾਇਆ ਗਿਆ ਸੀ। ਇਹ ਧਮਾਕਾ 29 ਸਤੰਬਰ 2008 ਨੂੰ ਹੋਇਆ ਸੀ। ਫੈਸਲੇ ਤੋਂ ਪਹਿਲਾਂ, ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਪੇਸ਼ ਹੋਣ ਲਈ ਕਿਹਾ ਸੀ। ਅੱਜ ਫੈਸਲੇ ਵਾਲੇ ਦਿਨ ਸਾਧਵੀ ਪ੍ਰਗਿਆ ਸਮੇਤ ਸਾਰੇ ਦੋਸ਼ੀ ਅਦਾਲਤ ਵਿੱਚ ਪਹੁੰਚੇ।

ਮਾਲੇਗਾਓਂ ਧਮਾਕੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਸ ਹਾਦਸੇ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਪੂਰੇ ਮਾਮਲੇ ਦੀ ਸ਼ੁਰੂਆਤੀ ਜਾਂਚ ਮਹਾਰਾਸ਼ਟਰ ਏਟੀਐਸ ਨੇ ਕੀਤੀ ਸੀ। ਹਾਲਾਂਕਿ ਇਹ ਮਾਮਲਾ 2011 ਵਿੱਚ ਐਨਆਈਏ ਨੂੰ ਸੌਂਪ ਦਿੱਤਾ ਗਿਆ ਸੀ, ਪਰ ਲਗਭਗ 5 ਸਾਲ ਦੀ ਜਾਂਚ ਤੋਂ ਬਾਅਦ, ਐਨਆਈਏ ਨੇ 2016 ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।

ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਜ ਫੈਸਲਾ ਸੁਣਾਇਆ ਗਿਆ ਹੈ, ਉਹ 8 ਮਈ 2025 ਨੂੰ ਸੁਣਾਇਆ ਜਾਣਾ ਸੀ। ਹਾਲਾਂਕਿ, ਕੁਝ ਕਾਰਨਾਂ ਕਰਕੇ, ਅਦਾਲਤ ਨੇ ਇਸਨੂੰ 31 ਜੁਲਾਈ ਤੱਕ ਸੁਰੱਖਿਅਤ ਰੱਖ ਲਿਆ ਸੀ।

ਜੱਜ ਨੇ ਫੈਸਲੇ ਵਿੱਚ ਕੀ-ਕੀ ਕਿਹਾ?

  1. ATS ਅਤੇ NIA ਦੀ ਚਾਰਜਸ਼ੀਟ ਵਿੱਚ ਬਹੁਤ ਅੰਤਰ ਹੈ।
  2. ਇਸਤਗਾਸਾ ਪੱਖ ਇਹ ਸਾਬਤ ਕਰਨ ਵਿੱਚ ਅਸਫਲ ਰਿਹਾ ਹੈ ਕਿ ਬੰਬ ਮੋਟਰਸਾਈਕਲ ਵਿੱਚ ਸੀ।
  3. ਪ੍ਰਸਾਦ ਪੁਰੋਹਿਤ ਵਿਰੁੱਧ ਕੋਈ ਸਬੂਤ ਨਹੀਂ ਹੈ ਕਿ ਉਸਨੇ ਬੰਬ ਬਣਾਇਆ ਅਤੇ ਸਪਲਾਈ ਕੀਤਾ। ਇਹ ਸਾਬਤ ਨਹੀਂ ਹੋ ਸਕਿਆ ਕਿ ਬੰਬ ਕਿਸਨੇ ਪਲਾਂਟ ਕੀਤਾ ਸੀ।
  4. ਘਟਨਾ ਤੋਂ ਬਾਅਦ ਮਾਹਿਰਾਂ ਦੁਆਰਾ ਸਬੂਤ ਇਕੱਠੇ ਨਹੀਂ ਕੀਤੇ ਗਏ।
  5. ਸਬੂਤਾਂ ਨੂੰ ਦੂਸ਼ਿਤ ਕੀਤਾ ਗਿਆ ਹੈ।
  6. ਘਟਨਾ ਤੋਂ ਬਾਅਦ, ਉਸ ਜਗ੍ਹਾ ‘ਤੇ ਦੰਗੇ ਵਰਗੇ ਹਾਲਾਤ ਬਣ ਗਏ ਅਤੇ ਸਥਾਨਕ ਲੋਕਾਂ ਨੇ ਪੁਲਿਸ ਫੋਰਸ ‘ਤੇ ਹਮਲਾ ਕਰ ਦਿੱਤਾ।
  7. ਸਾਧਵੀ ਵਿਰੁੱਧ ਜਾਂਚ ਏਜੰਸੀਆਂ ਇਹ ਸਾਬਤ ਕਰਨ ਵਿੱਚ ਅਸਫਲ ਰਹੀਆਂ ਕਿ ਬਾਈਕ ਸਾਧਵੀ ਦੀ ਸੀ।
  8. ਜਾਂਚ ਏਜੰਸੀਆਂ ਦਾਅਵਾ ਕਰਦੀਆਂ ਹਨ ਕਿ ਬਾਈਕ ਸਾਧਵੀ ਦੀ ਸੀ ਪਰ ਇਸਤਗਾਸਾ ਪੱਖ ਬਾਈਕ ਦਾ ਚੈਸੀ ਨੰਬਰ ਲੱਭਣ ਵਿੱਚ ਅਸਫਲ ਰਿਹਾ।
  9. ਫੈਸਲਾ ਪੜ੍ਹਦੇ ਸਮੇਂ, ਅਦਾਲਤ ਨੇ ਕਿਹਾ ਕਿ ਚਸ਼ਮਦੀਦਾਂ ਨੇ ਆਪਣੇ ਬਿਆਨ ਬਦਲ ਲਏ ਹਨ। ਅਭਿਨਵ ਭਾਰਤ ਦਾ ਨਾਮ ਵਾਰ-ਵਾਰ ਲਿਆ ਜਾਂਦਾ ਹੈ, ਪ੍ਰਸਾਦ ਪੁਰੋਹਿਤ ਟਰੱਸਟੀ ਸੀ, ਅਜੈ ਰਹੀਰਕਰ ਖਜ਼ਾਨਚੀ ਸੀ, ਦੋਵਾਂ ਦੇ ਖਾਤਿਆਂ ਵਿੱਚ ਪੈਸੇ ਦੇ ਲੈਣ-ਦੇਣ ਦੇ ਸਬੂਤ ਹਨ ਪਰ ਇਹ ਪੈਸਾ ਅੱਤਵਾਦੀ ਗਤੀਵਿਧੀਆਂ ਲਈ ਨਹੀਂ ਵਰਤਿਆ ਗਿਆ। ਪੁਰੋਹਿਤ ਨੇ ਇਸ ਪੈਸੇ ਦੀ ਵਰਤੋਂ ਉਸਾਰੀ ਦੇ ਕੰਮ ਲਈ ਕੀਤੀ।

ਭੋਪਾਲ ਦੀ ਸਾਬਕਾ ਸੰਸਦ ਮੈਂਬਰ ਇਸ ਮਾਮਲੇ ਵਿੱਚ ਸੀ ਮੁੱਖ ਦੋਸ਼ੀ

ਭੋਪਾਲ ਦੀ ਸਾਬਕਾ ਸੰਸਦ ਮੈਂਬਰ ਸਾਧਵੀ ਪ੍ਰਗਿਆ ਨੂੰ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਬਣਾਇਆ ਗਿਆ ਸੀ। ਉਨ੍ਹਾਂ ‘ਤੇ ਪੂਰੇ ਧਮਾਕੇ ਦੀ ਪਲਾਨਿੰਗ ਦਾ ਦੋਸ਼ ਸੀ। ਅਪ੍ਰੈਲ 2017 ਵਿੱਚ, ਬੰਬੇ ਹਾਈ ਕੋਰਟ ਨੇ ਧਮਾਕੇ ਦੇ ਸਾਰੇ ਸੱਤ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਪ੍ਰਗਿਆ ਨੂੰ 5 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਸੀ। ਇਸ ਪੂਰੇ ਮਾਮਲੇ ਵਿੱਚ, ਭੋਪਾਲ ਦੇ ਸਾਬਕਾ ਸੰਸਦ ਮੈਂਬਰ ਨੂੰ ਲਗਭਗ 8 ਸਾਲ ਜੇਲ੍ਹ ਵਿੱਚ ਰਹਿਣਾ ਪਿਆ ਸੀ।

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...