AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗਰੀਬੀ ਦੀ ਗੱਲ ਕਰਦੇ ਹੋਏ ਖੁਦ ਮਹਿੰਗੇ ਮਫਲਰ ‘ਚ ਨਜਰ ਆਏ ਖੜਗੇ ਨੂੰ ਲੋਕਾਂ ਨੇ ਟ੍ਰੋਲ ਕੀਤਾ

Mallikarjun Kharge Louis Vuitton Scarf: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਬੁੱਧਵਾਰ ਨੂੰ ਸੰਸਦ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵੀ ਚਰਚਾ 'ਚ ਹਨ। ਪੀਐਮ ਮੋਦੀ ਆਪਣੀ ਨੀਲੀ ਜੈਕੇਟ ਕਾਰਨ ਅਤੇ ਖੜਗੇ ਆਪਣੇ ਮਹਿੰਗੇ ਮਫਲਰ ਕਾਰਨ ਚਰਚਾ ਵਿੱਚ ਹਨ। ਅਜਿਹੇ 'ਚ ਲੋਕਾਂ ਨੇ ਖੜਗੇ ਨੂੰ ਟ੍ਰੋਲ ਕੀਤਾ।

ਗਰੀਬੀ ਦੀ ਗੱਲ ਕਰਦੇ ਹੋਏ ਖੁਦ ਮਹਿੰਗੇ ਮਫਲਰ 'ਚ ਨਜਰ ਆਏ ਖੜਗੇ ਨੂੰ ਲੋਕਾਂ ਨੇ ਟ੍ਰੋਲ ਕੀਤਾ
kusum-chopra
| Published: 08 Feb 2023 18:39 PM IST
Share
ਸੰਸਦ ਦੇ ਬਜਟ ਸੈਸ਼ਨ ‘ਚ ਬੁੱਧਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਸਦਨ ‘ਚ ਚਰਚਾ ਹੋਈ। ਇਸ ਦੌਰਾਨ ਨਾ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਰਚਾ ‘ਚ ਰਹੇ, ਸਗੋਂ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵੀ ਚਰਚਾ ‘ਚ ਹਨ। ਉਹ ਆਪਣੇ ਕੁਝ ਖਾਸ ਕੱਪੜਿਆਂ ਕਾਰਨ ਚਰਚਾ ‘ਚ ਹਨ। ਦਰਅਸਲ, ਪੀਐਮ ਮੋਦੀ ਨੀਲੇ ਰੰਗ ਦੀ ਜੈਕੇਟ ਪਾ ਕੇ ਸੰਸਦ ਪਹੁੰਚੇ, ਉਥੇ ਹੀ ਖੜਗੇ ਵੀ ਖਾਸ ਮਫਲਰ ਪਹਿਨ ਕੇ ਨਜਰ ਆਏ। ਇਸ ਤੋਂ ਬਾਅਦ ਨਾ ਸਿਰਫ ਭਾਜਪਾ ਨੇ ਕਾਂਗਰਸ ਅਤੇ ਮਲਿਕਾਰਜੁਨ ਖੜਗੇ ‘ਤੇ ਨਿਸ਼ਾਨਾ ਸਾਧਿਆ, ਸਗੋਂ ਲੋਕ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਟ੍ਰੋਲ ਕਰਦੇ ਵੀ ਨਜਰ ਆ ਰਹੇ ਹਨ। ਲੋਕ ਦਾਅਵਾ ਕਰ ਰਹੇ ਹਨ ਕਿ ਸੰਸਦ ‘ਚ ਖੜਗੇ ਨੂੰ ਜਿਸ ਸਪੈਸ਼ਲ ਸਕਾਰਫ਼ ‘ਚ ਦੇਖਿਆ ਗਿਆ, ਉਹ ਲੂਈ ਵਿਟਨ ਦਾ ਹੈ ਅਤੇ ਇਸ ਦੀ ਕੀਮਤ 56,000 ਰੁਪਏ ਹੈ। ਭਾਜਪਾ ਦੇ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਪੀਐੱਮ ਮੋਦੀ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ ਕਰਕੇ ਬਣਾਈ ਗਈ ਵਿਸ਼ੇਸ਼ ਜੈਕੇਟ ਪਹਿਨੇ ਨਜ਼ਰ ਆ ਰਹੇ ਹਨ ਅਤੇ ਦੂਜੀ ਤਸਵੀਰ ‘ਚ ਖੜਗੇ ਮਫਲਰ ਪਹਿਨੇ ਨਜਰ ਆ ਰਹੇ ਹਨ, ਜਿਸ ‘ਚ ਮਫਲਰ ਦੀ ਕੀਮਤ 56,332 ਰੁਪਏ ਦੱਸੀ ਗਈ ਹੈ। ਅਸਲ ‘ਚ ਉਨ੍ਹਾਂ ਨੂੰ ਟ੍ਰੋਲ ਕਰਨ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਖੜਗੇ ਇਸ ਮਹਿੰਗੇ ਮਫਲਰ ‘ਚ ਸੰਸਦ ‘ਚ ਦੇਸ਼ ਦੀ ਗਰੀਬੀ ਦੀ ਗੱਲ ਕਰ ਰਹੇ ਸਨ। ਇਸ ਤੋਂ ਬਾਅਦ ਹੀ ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਚਿੱਟੀ ਟੀ-ਸ਼ਰਟ ਵੀ ਚਰਚਾ ਵਿੱਚ ਰਹੀ ਸੀ। ਇਸ ਬਾਰੇ ਦਾਅਵਾ ਕੀਤਾ ਗਿਆ ਸੀ ਕਿ ਇਸ ਟੀ-ਸ਼ਰਟ ਦੀ ਕੀਮਤ ਕਰੀਬ 41 ਹਜ਼ਾਰ ਰੁਪਏ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...