AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਹਿਮਾਚਲ ‘ਚ ਪੰਜਾਬੀ ਸੈਲਾਨੀ ਕਰ ਰਹੇ ਨਿਯਮਾਂ ਦੀ ਉਲੰਘਣਾ, ਮਨਾਲੀ ਟ੍ਰੈਫਿਕ ਪੁਲਿਸ ਨੇ ਕੱਟ 1 ਹਜ਼ਾਰ ਵੱਧ ਚਾਲਾਨ

ਹਿਮਾਚਲ ਪੁਲਿਸ ਨੇ ਮਨਾਲੀ ਵਿੱਚ ਪੰਜਾਬੀ ਸੈਲਾਨੀਆਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਹੈ। ਚਾਰ ਦਿਨਾਂ 'ਚ 1000 ਤੋਂ ਵੱਧ ਦੋਪਹੀਆ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ। ਬਿਨਾਂ ਹੈਲਮੇਟ, ਤੇਜ਼ ਰਫ਼ਤਾਰ ਅਤੇ ਸਟੰਟ ਕਰਨ ਵਾਲਿਆਂ 'ਤੇ ਜੁਰਮਾਨਾ ਲਗਾਇਆ ਜਾ ਰਿਹਾ ਹੈ। ਪੁਲਿਸ ਨੇ ਸਾਰਿਆਂ ਨੂੰ ਸੁਰੱਖਿਆ ਲਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਹਿਮਾਚਲ 'ਚ ਪੰਜਾਬੀ ਸੈਲਾਨੀ ਕਰ ਰਹੇ ਨਿਯਮਾਂ ਦੀ ਉਲੰਘਣਾ, ਮਨਾਲੀ ਟ੍ਰੈਫਿਕ ਪੁਲਿਸ ਨੇ ਕੱਟ 1 ਹਜ਼ਾਰ ਵੱਧ ਚਾਲਾਨ
Follow Us
tv9-punjabi
| Updated On: 05 Mar 2026 15:58 PM IST

ਪੰਜਾਬ ਦੇ ਨਾਲ ਲੱਗਦਾ ਹਿਮਾਚਲ ਪ੍ਰਦੇਸ਼ ਦਾ ਪ੍ਰਸਿੱਧ ਮਨਾਲੀ ਸ਼ਹਿਰ ਸੈਰ-ਸਪਾਟੇ ਲਈ ਜਾਣਿਆ ਜਾਂਦਾ ਹੈ। ਪੰਜਾਬ ਤੋਂ ਜਿਆਦਾਤਰ ਪੰਜਾਬੀ ਇਥੇ ਘੁੰਮਣ ਦੇ ਲਈ ਆਉਂਦੇ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚਾਰ ਦਿਨਾਂ ਵਿੱਚ ਮੋਟਰ ਵਾਹਨ ਐਕਟ ਦੀ ਉਲੰਘਣਾ ਕਰਨ ਲਈ 1,000 ਤੋਂ ਵੱਧ ਦੋਪਹੀਆ ਵਾਹਨ ਚਾਲਕਾਂ ਦੇ ਚਲਾਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਾਹਨ ਪੰਜਾਬ ਤੋਂ ਹਨ ਜੋ ਮਨਾਲੀ, ਸਿਸੂ ਅਤੇ ਰੋਹਤਾਂਗ ਵਿੱਚ ਅਟਲ ਸੁਰੰਗ ਲਈ ਘੁੰਮਣ ਆ ਰਹੇ ਹਨ।

ਹਿਮਾਚਲ ਪੁਲਿਸ ਦੇ ਅਨੁਸਾਰ, ਬਿਨਾਂ ਨੰਬਰ ਪਲੇਟਾਂ ਵਾਲੇ, ਤੇਜ਼ ਰਫ਼ਤਾਰ, ਗਲਤ ਪਾਸੇ ਓਵਰਟੇਕ ਕਰਨ, ਹੈਲਮੇਟ ਨਾ ਪਹਿਨਣ ਅਤੇ ਟ੍ਰਿਪਲ ਸਵਾਰੀ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਕੁਝ ਸੈਲਾਨੀ ਆਪਣੇ ਦੋਪਹੀਆ ਵਾਹਨ ਪਹਾੜਾਂ ‘ਤੇ ਲੈ ਜਾ ਰਹੇ ਹਨ ਅਤੇ ਬਰਫ਼ ਵਿੱਚੋਂ ਲੰਘ ਕੇ ਆਪਣੀ ਜਾਨ ਜੋਖਮ ਵਿੱਚ ਪਾ ਰਹੇ ਹਨ। ਉਥੇ ਹੀ ਕੁਝ ਸੈਲਾਨੀ ਸਟੰਟ ਕਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਦਰਜਨਾਂ ਵੀਡੀਓ ਵਾਇਰਲ ਹੋ ਰਹੇ ਹਨ। ਜਿਨ੍ਹਾਂ ਵਿੱਚ ਦੋਪਹੀਆ ਵਾਹਨ ਚਾਲਕਾਂ ਨੂੰ ਖੁੱਲ੍ਹੇਆਮ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਦੇਖਿਆ ਗਿਆ ਹੈ।

500 ਤੋਂ 1,000 ਰੁਪਏ ਤੱਕ ਦੇ ਕੱਟੇ ਚਲਾਨ

ਮਨਾਲੀ ਪੁਲਿਸ ਅਜਿਹੇ ਡਰਾਈਵਰਾਂ ਨੂੰ 500 ਰੁਪਏ ਤੋਂ ਲੈ ਕੇ 1,000 ਰੁਪਏ ਤੱਕ ਦੇ ਚਲਾਨ ਕੱਟ ਰਹੀ ਹੈ। ਮੰਡੀ, ਬਿਲਾਸਪੁਰ ਅਤੇ ਲਾਹੌਲ-ਸਪਿਤੀ ਜ਼ਿਲ੍ਹਾ ਪੁਲਿਸ ਵੱਲੋਂ ਵੀ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਕਾਨੂੰਨ ਸਥਾਨਕ ਲੋਕਾਂ ਤੇ ਸੈਲਾਨੀਆਂ ਲਈ ਬਰਾਬਰ: ਪੁਲਿਸ

ਪੁਲਿਸ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਅਤੇ ਟ੍ਰੈਫਿਕ ਨਿਯਮ ਸਾਰਿਆਂ ‘ਤੇ ਬਰਾਬਰ ਲਾਗੂ ਹੁੰਦੇ ਹਨ, ਭਾਵੇਂ ਸਥਾਨਕ ਨਿਵਾਸੀ ਹੋਣ ਜਾਂ ਬਾਹਰੋਂ ਆਉਣ ਵਾਲੇ ਸੈਲਾਨੀ। ਪੁਲਿਸ ਨੇ ਸਾਰੇ ਡਰਾਈਵਰਾਂ ਨੂੰ ਹੈਲਮੇਟ ਪਹਿਨਣ ਅਤੇ ਧਿਆਨ ਨਾਲ ਗੱਡੀ ਚਲਾਉਣ ਦੀ ਅਪੀਲ ਕੀਤੀ, ਖਾਸ ਕਰਕੇ ਪਹਾੜੀ ਖੇਤਰਾਂ ਵਿੱਚ। ਲਾਪਰਵਾਹੀ ਨਾਲ ਗੱਡੀ ਚਲਾਉਣਾ ਜਾਨ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਹੈ।

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਜਾਰੀ: ਡੀਐਸਪੀ

ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਮਨਾਲੀ ਕੇਡੀ ਸ਼ਰਮਾ ਨੇ ਕਿਹਾ ਕਿ ਹਿਮਾਚਲ ਵਿੱਚ ਮੋਟਰ ਵਾਹਨ ਐਕਟ ਦੇ ਤਹਿਤ, ਸਵਾਰ ਲਈ ਹੈਲਮੇਟ ਪਹਿਨਣਾ ਲਾਜ਼ਮੀ ਹੈ। ਡਰਾਈਵਰਾਂ ਨੂੰ ਨਿਰਧਾਰਤ ਗਤੀ ਸੀਮਾ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ। ਹਾਲਾਂਕਿ, ਦੂਜੇ ਸੂਬਿਆਂ ਦੇ ਡਰਾਈਵਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਗਈ ਹੈ। ਜਿਨ੍ਹਾਂ ਨੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਇਹ ਜਾਰੀ ਰਹੇਗਾ।

Follow Us
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...