AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Manipur Violence: ਮਨੀਪੁਰ ‘ਚ ਵਧਿਆ ਤਣਾਅ, ਰੇਲ ਸੇਵਾਵਾਂ ਠੱਪ, ਅਲਰਟ ਮੋਡ ‘ਚ ਫੌਜ; ਚਪੇ ਚਪੇ ‘ਤੇ ਜਵਾਨ ਤਾਇਨਾਤ

ਮਨੀਪੁਰ ਵਿੱਚ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਰੇਲ ਸੇਵਾ ਵੀ ਰੋਕ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫੌਜ ਫੇਕ ਨਿਊਜ਼ ਨੂੰ ਲੈ ਕੇ ਕਾਫੀ ਅਲਰਟ ਹੈ।

tv9-punjabi
| Updated On: 05 May 2023 11:43 AM IST
Share
Manipur Violence: ਮਨੀਪੁਰ ਵਿੱਚ ਬੁੱਧਵਾਰ ਨੂੰ ਭੜਕੀ ਹਿੰਸਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਹਿੰਸਾ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਹਨ। ਇਸ ਦੌਰਾਨ ਮਨੀਪੁਰ ਹਿੰਸਾ ਨਾਲ ਜੁੜੀਆਂ ਫਰਜ਼ੀ ਖਬਰਾਂ ਨੂੰ ਲੈ ਕੇ ਭਾਰਤੀ ਫੌਜ ਦਾ ਅਲਰਟ ਵੀ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਮਨੀਪੁਰ ਵਿੱਚ ਰੇਲ ਸੇਵਾ ਬੰਦ (Train service stopped) ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਉੱਤਰ-ਪੂਰਬ ਫਰੰਟੀਅਰ ਰੇਲਵੇ ਨੇ ਮਨੀਪੁਰ ਜਾਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਰੋਕ ਦਿੱਤਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਤਸਵੀਰਾਂ ਅਤੇ ਵੀਡੀਓਜ਼ ‘ਚ ਕਈ ਵੀਡੀਓਜ਼ ਦੇ ਫਰਜ਼ੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।ਅਜਿਹੇ ‘ਚ ਭਾਰਤੀ ਫੌਜ ਚੌਕਸ (Indian Army on Alert) ਨਜ਼ਰ ਆ ਰਹੀ ਹੈ ਤਾਂ ਜੋ ਮਨੀਪੁਰ ‘ਚ ਸਥਿਤੀ ‘ਤੇ ਕੋਈ ਅਸਰ ਨਾ ਪਵੇ, ਉਨ੍ਹਾਂ ਸੂਚਨਾਵਾਂ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ। ਜੋ ਕਿ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਜਾ ਰਹੀ ਹੈ। ਭਾਰਤੀ ਫੌਜ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮਨੀਪੁਰ ਹਿੰਸਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਫਰਜ਼ੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਇਨ੍ਹਾਂ ‘ਚ ਅਸਾਮ ਰਾਈਫਲਜ਼ ਦੀ ਪੋਸਟ ‘ਤੇ ਹਮਲੇ ਦੀ ਵੀਡੀਓ ਵੀ ਸ਼ਾਮਲ ਹੈ।

ਹਿੰਸਾ ਭੜਕਾਉਣ ਵਾਲਿਆਂ ਲਈ ਸ਼ੂਟ ਐਟ ਸਾਈਟ ਦੇ ਆਰਡਰ

ਦੂਜੇ ਪਾਸੇ ਮਨੀਪੁਰ ਵਿੱਚ ਹਿੰਸਾ ਭੜਕਾਉਣ ਵਾਲਿਆਂ ਲਈ ਸ਼ੂਟ ਐਂਡ ਸਾਈਟ ਦੇ ਆਰਡਰ ਦਿੱਤੇ ਗਏ ਹਨ। ਬੁੱਧਵਾਰ ਤੋਂ ਭੜਕੀ ਹਿੰਸਾ ਵਿੱਚ ਭੀੜ ਨੇ ਕਈ ਘਰਾਂ, ਦੁਕਾਨਾਂ ਅਤੇ ਧਾਰਮਿਕ ਸਥਾਨਾਂ ਨੂੰ ਅੱਗ ਲਗਾ ਦਿੱਤੀ ਸੀ। ਇੰਫਾਲ ‘ਚ ਵੀ ਇਕ ਵਿਧਾਇਕ ‘ਤੇ ਹਮਲਾ ਹੋਇਆ ਸੀ। ਜਾਣਕਾਰੀ ਮੁਤਾਬਕ ਇਹ ਹਮਲਾ ਫਿਰਜਵਾਲ ਜ਼ਿਲ੍ਹੇ ਦੇ ਥਾਨਲੋਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਵਾਲਟੇ ‘ਤੇ ਹੋਇਆ ਹੈ। ਜਦੋਂ ਉਹ ਇੰਫਾਲ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਜਾ ਰਹੇ ਸਨ ਤਾਂ ਉਨ੍ਹਾਂ ‘ਤੇ ਹਮਲਾ ਹੋਇਆ। ਸੂਬੇ ‘ਚ ਵਧਦੇ ਤਣਾਅ ਦੇ ਮੱਦੇਨਜ਼ਰ ਜਵਾਨਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਮਨੀਪੁਰ ਦੇ 8 ਜ਼ਿਲ੍ਹਿਆਂ ‘ਚ ਕਰਫਿਊ

ਇਸ ਤੋਂ ਪਹਿਲਾਂ ਮਨੀਪੁਰ ਦੇ 8 ਜ਼ਿਲ੍ਹਿਆਂ ਵਿੱਚ ਕਰਫਿਊ (Curfew) ਲਗਾਇਆ ਜਾ ਚੁੱਕਾ ਹੈ ਅਤੇ ਇੰਟਰਨੈੱਟ ਵੀ 5 ਦਿਨਾਂ ਲਈ ਠੱਪ ਹੋ ਗਿਆ ਹੈ। ਵੀਰਵਾਰ ਨੂੰ, ਹਜ਼ਾਰਾਂ ਫੌਜ ਅਤੇ ਅਰਧ ਸੈਨਿਕ ਬਲਾਂ ਨੇ ਸ਼ਾਂਤੀ ਬਹਾਲ ਕਰਨ ਲਈ ਹਿੰਸਾ ਪ੍ਰਭਾਵਿਤ ਸ਼ਹਿਰਾਂ ਦੀਆਂ ਸੁੰਨਸਾਨ ਸੜਕਾਂ ‘ਤੇ ਮਾਰਚ ਕੀਤਾ। ਦੂਜੇ ਪਾਸੇ ਸੰਵੇਦਨਸ਼ੀਲ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਭਾਰਤੀ ਫੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੇ ਹੁਣ ਤੱਕ 7500 ਤੋਂ ਵੱਧ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਸੁਰੱਖਿਅਤ ਬਾਹਰ ਕੱਢਿਆ ਹੈ। ਇਸ ਦੇ ਲਈ ਕਈ ਘੰਟਿਆਂ ਤੱਕ ਬਚਾਅ ਮੁਹਿੰਮ ਚਲਾਈ ਗਈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...