Manipur Violence: ਮਨੀਪੁਰ ‘ਚ ਵਧਿਆ ਤਣਾਅ, ਰੇਲ ਸੇਵਾਵਾਂ ਠੱਪ, ਅਲਰਟ ਮੋਡ ‘ਚ ਫੌਜ; ਚਪੇ ਚਪੇ ‘ਤੇ ਜਵਾਨ ਤਾਇਨਾਤ

Updated On: 

05 May 2023 11:43 AM

ਮਨੀਪੁਰ ਵਿੱਚ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਰੇਲ ਸੇਵਾ ਵੀ ਰੋਕ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫੌਜ ਫੇਕ ਨਿਊਜ਼ ਨੂੰ ਲੈ ਕੇ ਕਾਫੀ ਅਲਰਟ ਹੈ।

Follow Us On

Manipur Violence: ਮਨੀਪੁਰ ਵਿੱਚ ਬੁੱਧਵਾਰ ਨੂੰ ਭੜਕੀ ਹਿੰਸਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਹਿੰਸਾ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਹਨ। ਇਸ ਦੌਰਾਨ ਮਨੀਪੁਰ ਹਿੰਸਾ ਨਾਲ ਜੁੜੀਆਂ ਫਰਜ਼ੀ ਖਬਰਾਂ ਨੂੰ ਲੈ ਕੇ ਭਾਰਤੀ ਫੌਜ ਦਾ ਅਲਰਟ ਵੀ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਮਨੀਪੁਰ ਵਿੱਚ ਰੇਲ ਸੇਵਾ ਬੰਦ (Train service stopped) ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਉੱਤਰ-ਪੂਰਬ ਫਰੰਟੀਅਰ ਰੇਲਵੇ ਨੇ ਮਨੀਪੁਰ ਜਾਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਰੋਕ ਦਿੱਤਾ ਹੈ।

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਤਸਵੀਰਾਂ ਅਤੇ ਵੀਡੀਓਜ਼ ‘ਚ ਕਈ ਵੀਡੀਓਜ਼ ਦੇ ਫਰਜ਼ੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।ਅਜਿਹੇ ‘ਚ ਭਾਰਤੀ ਫੌਜ ਚੌਕਸ (Indian Army on Alert) ਨਜ਼ਰ ਆ ਰਹੀ ਹੈ ਤਾਂ ਜੋ ਮਨੀਪੁਰ ‘ਚ ਸਥਿਤੀ ‘ਤੇ ਕੋਈ ਅਸਰ ਨਾ ਪਵੇ, ਉਨ੍ਹਾਂ ਸੂਚਨਾਵਾਂ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ। ਜੋ ਕਿ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਜਾ ਰਹੀ ਹੈ।

ਭਾਰਤੀ ਫੌਜ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮਨੀਪੁਰ ਹਿੰਸਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਫਰਜ਼ੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਇਨ੍ਹਾਂ ‘ਚ ਅਸਾਮ ਰਾਈਫਲਜ਼ ਦੀ ਪੋਸਟ ‘ਤੇ ਹਮਲੇ ਦੀ ਵੀਡੀਓ ਵੀ ਸ਼ਾਮਲ ਹੈ।

ਹਿੰਸਾ ਭੜਕਾਉਣ ਵਾਲਿਆਂ ਲਈ ਸ਼ੂਟ ਐਟ ਸਾਈਟ ਦੇ ਆਰਡਰ

ਦੂਜੇ ਪਾਸੇ ਮਨੀਪੁਰ ਵਿੱਚ ਹਿੰਸਾ ਭੜਕਾਉਣ ਵਾਲਿਆਂ ਲਈ ਸ਼ੂਟ ਐਂਡ ਸਾਈਟ ਦੇ ਆਰਡਰ ਦਿੱਤੇ ਗਏ ਹਨ। ਬੁੱਧਵਾਰ ਤੋਂ ਭੜਕੀ ਹਿੰਸਾ ਵਿੱਚ ਭੀੜ ਨੇ ਕਈ ਘਰਾਂ, ਦੁਕਾਨਾਂ ਅਤੇ ਧਾਰਮਿਕ ਸਥਾਨਾਂ ਨੂੰ ਅੱਗ ਲਗਾ ਦਿੱਤੀ ਸੀ। ਇੰਫਾਲ ‘ਚ ਵੀ ਇਕ ਵਿਧਾਇਕ ‘ਤੇ ਹਮਲਾ ਹੋਇਆ ਸੀ। ਜਾਣਕਾਰੀ ਮੁਤਾਬਕ ਇਹ ਹਮਲਾ ਫਿਰਜਵਾਲ ਜ਼ਿਲ੍ਹੇ ਦੇ ਥਾਨਲੋਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਵਾਲਟੇ ‘ਤੇ ਹੋਇਆ ਹੈ।

ਜਦੋਂ ਉਹ ਇੰਫਾਲ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਜਾ ਰਹੇ ਸਨ ਤਾਂ ਉਨ੍ਹਾਂ ‘ਤੇ ਹਮਲਾ ਹੋਇਆ। ਸੂਬੇ ‘ਚ ਵਧਦੇ ਤਣਾਅ ਦੇ ਮੱਦੇਨਜ਼ਰ ਜਵਾਨਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਮਨੀਪੁਰ ਦੇ 8 ਜ਼ਿਲ੍ਹਿਆਂ ‘ਚ ਕਰਫਿਊ

ਇਸ ਤੋਂ ਪਹਿਲਾਂ ਮਨੀਪੁਰ ਦੇ 8 ਜ਼ਿਲ੍ਹਿਆਂ ਵਿੱਚ ਕਰਫਿਊ (Curfew) ਲਗਾਇਆ ਜਾ ਚੁੱਕਾ ਹੈ ਅਤੇ ਇੰਟਰਨੈੱਟ ਵੀ 5 ਦਿਨਾਂ ਲਈ ਠੱਪ ਹੋ ਗਿਆ ਹੈ। ਵੀਰਵਾਰ ਨੂੰ, ਹਜ਼ਾਰਾਂ ਫੌਜ ਅਤੇ ਅਰਧ ਸੈਨਿਕ ਬਲਾਂ ਨੇ ਸ਼ਾਂਤੀ ਬਹਾਲ ਕਰਨ ਲਈ ਹਿੰਸਾ ਪ੍ਰਭਾਵਿਤ ਸ਼ਹਿਰਾਂ ਦੀਆਂ ਸੁੰਨਸਾਨ ਸੜਕਾਂ ‘ਤੇ ਮਾਰਚ ਕੀਤਾ।

ਦੂਜੇ ਪਾਸੇ ਸੰਵੇਦਨਸ਼ੀਲ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਭਾਰਤੀ ਫੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੇ ਹੁਣ ਤੱਕ 7500 ਤੋਂ ਵੱਧ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਸੁਰੱਖਿਅਤ ਬਾਹਰ ਕੱਢਿਆ ਹੈ। ਇਸ ਦੇ ਲਈ ਕਈ ਘੰਟਿਆਂ ਤੱਕ ਬਚਾਅ ਮੁਹਿੰਮ ਚਲਾਈ ਗਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version