ਮਨੀਸ਼ ਸਿਸੋਦੀਆ ਦੀ ਜਮਾਨਤ ਅਰਜ਼ੀ ਖਾਰਜ, ਸ਼ਰਾਬ ਘੁਟਾਲੇ ਮਾਮਲੇ ‘ਚ ਹੋਈ ਸੁਪਰੀਮ ਸੁਣਵਾਈ
ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ਰਾਬ ਘੁਟਾਲੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਮਾਮਲੇ ਵਿੱਚ 336 ਕਰੋੜ ਰੁਪਏ ਦੀ ਮਨੀ ਟ੍ਰੇਲ ਸਾਬਤ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, 17 ਮਹੀਨੇ ਬਾਅਦ ਰਿਹਾਈ
26 ਫਰਵਰੀ ਤੋਂ ਹਿਰਾਸਤ ਵਿੱਚ ਹਨ ਸਿਸੋਦੀਆ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਆਬਕਾਰੀ ਨੀਤੀ ‘ਘਲੇ’ ਵਿੱਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਈਡੀ ਨੇ ਸੀਬੀਆਈ ਐਫਆਈਆਰ ਦੇ ਅਧਾਰ ‘ਤੇ ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਾਰਚ ਨੂੰ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਹਾਈ ਕੋਰਟ ਨੇ 30 ਮਈ ਨੂੰ ਸੀਬੀਆਈ ਕੇਸ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਪ ਮੁੱਖ ਮੰਤਰੀ ਅਤੇ ਆਬਕਾਰੀ ਮੰਤਰੀ ਹੋਣ ਦੇ ਨਾਤੇ ਉਹ ਇੱਕ “ਪ੍ਰਭਾਵਸ਼ਾਲੀ” ਵਿਅਕਤੀ ਹਨ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। 3 ਜੁਲਾਈ ਨੂੰ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਉਨ੍ਹਾਂ ‘ਤੇ ਲੱਗੇ ਦੋਸ਼ ‘ਬਹੁਤ ਗੰਭੀਰ ਕਿਸਮ ਦੇ’ ਹਨ।Loading...
Unable to load recommendations.
Follow Us
