Delhi Excise Policy: ਹੇਠਲੀ ਅਦਾਲਤ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸਿਸੋਦੀਆ ਨੂੰ ਦਿੱਲੀ HC ਤੋਂ ਵੀ ਨਹੀਂ ਮਿਲੀ ਰਾਹਤ

Published: 

30 May 2023 13:20 PM

Delhi Excise Policy: ਆਬਕਾਰੀ ਘੁਟਾਲੇ ਦੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਅੱਜ ਸੁਣਵਾਈ ਹੋਈ। ਮਨੀਸ਼ ਸਿਸੋਦੀਆ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ।

Delhi Excise Policy: ਹੇਠਲੀ ਅਦਾਲਤ ਤੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸਿਸੋਦੀਆ ਨੂੰ ਦਿੱਲੀ HC ਤੋਂ ਵੀ ਨਹੀਂ ਮਿਲੀ ਰਾਹਤ

ਮਨੀਸ਼ ਸਿਸੋਦੀਆ ਨੂੰ ਮਿਲੀ 3 ਦਿਨਾਂ ਦੀ ਅੰਤਰਿਮ ਜ਼ਮਾਨਤ, ਭਤੀਜੀ ਦੇ ਵਿਆਹ 'ਚ ਹੋਣਗੇ ਸ਼ਾਮਲ

Follow Us On

Delhi Excise Policy: ਆਬਕਾਰੀ ਘੁਟਾਲੇ ਮਾਮਲੇ ‘ਚ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਈ। ਮਨੀਸ਼ ਸਿਸੋਦੀਆ ਨੂੰ ਹਾਈਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਹਾਈ ਕੋਰਟ ਨੇ ਸੀਬੀਆਈ (CBI) ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲੀ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।ਹੇਠਲੀ ਅਦਾਲਤ ਨੇ ਵੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ।

ਮਨੀਸ਼ ਸਿਸੋਦੀਆ (Manish Sisodia) ਸ਼ਰਾਬ ਘੁਟਾਲੇ ਮਾਮਲੇ ‘ਚ ਦੋਸ਼ੀ ਹੈ। ਸੀਬੀਆਈ ਨੇ ਅਦਾਲਤ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਦੱਸ ਦਈਏ ਕਿ ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਕਰੀਬ ਤਿੰਨ ਮਹੀਨਿਆਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਹੈ। ਈਡੀ ਨੇ ਇਸ ਮਾਮਲੇ ‘ਚ ਉਸ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਹੈ। ਸੀਬੀਆਈ ਅਤੇ ਈਡੀ ਦੀ ਜਾਂਚ ਨਾਲੋ-ਨਾਲ ਚੱਲ ਰਹੀ ਹੈ।

‘ਸੁਪਰੀਮ ਕੋਰਟ ਦਾ ਰੁਖ ਕਰਨਗੇ ਸਿਸੋਦੀਆ’

ਮਨੀਸ਼ ਸਿਸੋਦੀਆ ਨੇ ਦੋਹਾਂ ਮਾਮਲਿਆਂ ‘ਚ ਜ਼ਮਾਨਤ ਲਈ ਹੇਠਲੀ ਅਦਾਲਤ ‘ਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਸਨ ਪਰ ਹਰ ਵਾਰ ਉਨ੍ਹਾਂ ਦੀ ਪਟੀਸ਼ਨ ਖਾਰਜ ਹੁੰਦੀ ਰਹੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ (High Court) ‘ਚ ਜਾਣ ਦਾ ਫੈਸਲਾ ਕੀਤਾ। ਸੀਬੀਆਈ ਕੇਸ ਵਿੱਚ ਜ਼ਮਾਨਤ ਸਬੰਧੀ ਸੁਣਵਾਈ ਹੋਈ, ਪਰ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ। ਸੂਤਰਾਂ ਮੁਤਾਬਕ ਹੁਣ ਮਨੀਸ਼ ਸਿਸੋਦੀਆ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕਰਨਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ