ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, 17 ਮਹੀਨੇ ਬਾਅਦ ਰਿਹਾਈ | manish Sisodia got bail from supreme court after 17 months ed cbi case delhi liquor policy full detail in punjabi Punjabi news - TV9 Punjabi

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, 17 ਮਹੀਨੇ ਬਾਅਦ ਰਿਹਾਈ, ਸੀਐਮ ਮਾਨ ਬੋਲੇ : ‘ਸੱਚ ਦੀ ਜਿੱਤ’

Updated On: 

09 Aug 2024 11:39 AM

Manish Sisodia : ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਇਸ ਮਾਮਲੇ ਵਿੱਚ ਫਰਵਰੀ 2023 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, 17 ਮਹੀਨੇ ਬਾਅਦ ਰਿਹਾਈ, ਸੀਐਮ ਮਾਨ ਬੋਲੇ : ਸੱਚ ਦੀ ਜਿੱਤ

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, 17 ਮਹੀਨੇ ਬਾਅਦ ਰਿਹਾਈ

Follow Us On

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਇਸ ਮਾਮਲੇ ਵਿੱਚ ਫਰਵਰੀ 2023 ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਬੀਤੀ 6 ਅਗਸਤ ਨੂੰ ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਨੂੰ ਲੈ ਕੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਕੋਰਟ ਨੇ ਉਨ੍ਹਾਂ ਨੂੰ 10 ਲੱਖ ਰੁਪਏ ਦੇ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੂੰ ਈਡੀ ਅਤੇ ਸੀਬੀਆਈ ਮਾਮਲੇ ਵਿੱਚ 10-10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। ਸਿਸੋਦੀਆ ਨੂੰ ਆਪਣਾ ਪਾਸਪੋਰਟ ਸਰੇਂਡਰ ਕਰਨਾ ਹੋਵੇਗਾ। ਹਰ ਸੋਮਵਾਰ ਨੂੰ IO ਨੂੰ ਰਿਪੋਰਟ ਕਰਨੀ ਪਵੇਗੀ। ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ।

ਸਿਸੋਦੀਆ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਸਿਸੋਦੀਆ ਲੰਬੇ ਸਮੇਂ ਤੋਂ ਜੇਲ ‘ਚ ਹਨ, ਇਸ ਤਰ੍ਹਾਂ ਉਹ ਤੇਜ਼ੀ ਨਾਲ ਸੁਣਵਾਈ ਦੇ ਅਧਿਕਾਰ ਤੋਂ ਵਾਂਝੇ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਹੇਠਲੀਆਂ ਅਦਾਲਤਾਂ ਅਤੇ ਹਾਈ ਕੋਰਟ ਇਸ ਸਿਧਾਂਤ ਨੂੰ ਸਮਝਣ ਕਿ ਜ਼ਮਾਨਤ ਨਿਯਮ ਹੈ ਅਤੇ ਜੇਲ੍ਹ ਅਪਵਾਦ ਹੈ। ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਭੇਜਣਾ ਨਿਆਂ ਦਾ ਅਪਮਾਨ ਹੋਵੇਗਾ, ਇਸ ਲਈ ਅਸੀਂ ਉਨ੍ਹਾਂ ਨੂੰ ਜ਼ਮਾਨਤ ਦੇ ਰਹੇ ਹਾਂ।

ਇਹ ਇਤਿਹਾਸਕ ਫੈਸਲਾ ਹੈ- ਸਿਸੋਦੀਆ ਦੇ ਵਕੀਲ

ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਇਤਿਹਾਸਕ ਫੈਸਲਾ ਹੈ। ਮਨੀਸ਼ ਸਿਸੋਦੀਆ 17 ਮਹੀਨੇ ਜੇਲ੍ਹ ਵਿੱਚ ਰਹਿ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਜਿਵੇਂ ਈਡੀ ਨੇ ਕਿਹਾ ਸੀ ਕਿ ਇਹ ਟ੍ਰਾਇਲ 6-8 ਮਹੀਨਿਆਂ ਵਿੱਚ ਖ਼ਤਮ ਹੋ ਜਾਵੇਗਾ, ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ। ਈਡੀ ਦੇ ਆਰੋਪਾਂ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਮੁਕੱਦਮੇ ਵਿੱਚ ਦੇਰੀ ਨਹੀਂ ਕੀਤੀ।

ਸਿਸੋਦੀਆ ਦੇ 17 ਮਹੀਨਿਆਂ ਦਾ ਹਿਸਾਬ ਕੌਣ ਦੇਵੇਗਾ – ਸੰਜੇ ਸਿੰਘ

ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦਾ ਮਾਹੌਲ ਹੈ। ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਬਿਨਾ ਕਿਸੇ ਵਜ੍ਹਾ ਦੇ 17 ਮਹੀਨਿਆਂ ਤੱਕ ਜੇਲ੍ਹ ਵਿੱਚ ਰੱਖਿਆ ਗਿਆ। ਉਨ੍ਹਾਂ ਨੇਸੰਜੇ ਸਿੰਘ ਨੇ ਕਿਹਾ ਕਿ ਸਾਡੇ ਆਗੂਆਂ ਨਾਲ ਨਾਇਨਸਾਫੀ ਹੋਈ ਹੈ। ਉਨ੍ਹਾਂ ਉਮੀਦ ਜਤਾਈ ਕਿ ਜਲਦੀ ਹੀ ਅਰਵਿੰਦ ਕੇਜਰੀਵਾਲ ਅਤੇ ਸਤੇਂਦਰ ਜੈਨ ਨੂੰ ਵੀ ਕੋਰਟ ਤੋਂ ਇਨਸਾਫ ਮਿਲੇਗਾ ਅਤੇ ਉਹ ਦੋਵੇਂ ਵੀ ਜੇਲ੍ਹ ਤੋਂ ਬਾਹਰ ਆਣਗੇ। ਆਪਣੀ ਜ਼ਿੰਦਗੀ ਦੇ 17 ਸਾਲ ਜੇਲ੍ਹ ਵਿੱਚ ਬੰਦ ਹੋ ਕੇ ਗਵਾਏ ਹਨ। ਉਨ੍ਹਾਂ ਦੇ ਇਨ੍ਹਾਂ 17 ਮਹੀਨਿਆਂ ਦਾ ਹਿਸਾਬ ਬੀਜੇਪੀ ਨੂੰ ਦੇਣਾ ਹੋਵੇਗਾ।

ਈਡੀ ਸਿਰਫ ਮਾਮਲੇ ਨੂੰ ਟਰਕਾਉਂਦੀ ਰਹੀ

ਸਿੰਘ ਨੇ ਕਿਹਾ ਕਿ ਭਾਜਪਾ ਦਾ ਮਕਸਦ ਸਿਰਫ ਇੱਕ ਹੈ, ਵਿਰੋਧੀ ਨੇਤਾਵਾਂ ਨੂੰ ਫੜ ਕੇ ਜੇਲ੍ਹ ਵਿੱਚ ਡੱਕੋ। ਮਨੀਸ਼ ਸਿਸੋਦੀਆ ਦੇ ਘਰੋਂ ਇੱਕ ਰੁਪਿਆ ਵੀ ਬਰਾਮਦ ਨਹੀਂ ਹੋਇਆ, ਕੋਈ ਜਾਇਦਾਦ ਜਾਂ ਗਹਿਣਾ ਨਹੀਂ ਮਿਲਿਆ, ਫਿਰ ਵੀ ਤੁਸੀਂ ਉਨ੍ਹਾਂ ਨੂੰ 17 ਮਹੀਨੇ ਜੇਲ੍ਹ ਵਿੱਚ ਰੱਖਿਆ। ਈਡੀ ਹਮੇਸ਼ਾ ਸਮਾਂ ਮੰਗਦੀ ਰਿਹਾ ਅਤੇ ਕੇਸ ਨੂੰ ਟਰਕਾਉਂਦੀ ਰਹੀ। ਅੱਜ ਇਨ੍ਹਾਂ ਸਾਰਿਆਂ ਦਾ ਅੰਤ ਹੋ ਗਿਆ ਹੈ, ਇਹ ਸਾਡੇ ਲਈ ਵੱਡੀ ਖ਼ਬਰ ਹੈ।

ਸੀਐਮ ਮਾਨ ਅਤੇ ਆਤਿਸ਼ੀ ਬੋਲੇ – ਸੱਚ ਦੀ ਹੋਈ ਜਿੱਤ

ਉੱਧਰ ਦਿੱਲੀ ਦੀ ਕੈਬਿਨੇਟ ਮੰਤਰੀ ਆਤਿਸ਼ੀ ਨੇ ਵੀ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਸਤਿਆਮੇਵ ਜਯਤੇ ਲਿੱਖ ਕੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸਨੂੰ ਸੱਚ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦਾ ਸਵਾਗਤ ਕਰਦਿਆਂ ਸੋਸਲ ਮੀਡੀਆ ਪਲੇਟਫਾਰਮ ਐਕਸ ਤੇ ਲਿੱਖਿਆ – ਮਨੀਸ਼ ਸਿਸੋਦੀਆ ਜੀ ਦੀ ਜ਼ਮਾਨਤ ਸੱਚ ਦੀ ਜਿੱਤ ਹੈ।

AAP ਵਰਕਰਾਂ ਚ ਖੁਸ਼ੀ ਦਾ ਮਾਹੌਲ

ਦੂਜੇ ਪਾਸੇ, ਸਿਸੋਦੀਆ ਦੀ ਰਿਹਾਈ ਦੀ ਖ਼ਬਰ ਮਿਲਣ ਤੋਂ ਬਾਅਦ ਆਪ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਵਰਕਰ ਇੱਕ-ਦੂਜੇ ਦਾ ਮੁੰਹ ਮਿੱਠਾ ਕਰਵਾ ਰਹੇ ਹਨ। ਵਰਕਰਾਂ ਨੂੰ ਉਮੀਦ ਹੈ ਕਿ ਹੁਣ ਮਨੀਸ਼ ਸਿਸੋਦੀਆ ਪਹਿਲਾਂ ਵਾਂਗ ਇੱਕ ਵਾਰ ਮੁੜ ਦਿੱਲੀ ਨੂੰ ਅੱਗੇ ਲੈ ਜਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ।

ਮਨੀਸ਼ ਸਿਸੋਦੀਆ ਨੂੰ ਫਰਵਰੀ 2023 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ

ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ 2023 ਨੂੰ ਦਿੱਲੀ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਿਸੋਦੀਆ ਨੂੰ 9 ਮਾਰਚ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਲਗਾਤਾਰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਮੀਦ ਹੈ ਕਿ ਉਹ (ਸਿਸੋਦੀਆ) ਅੱਜ ਜਾਂ ਕੱਲ੍ਹ ਰਿਹਾਅ ਹੋ ਜਾਣਗੇ।

Exit mobile version