ਮਨੀਸ਼ ਸਿਸੋਦੀਆ ਨੂੰ ਹੇਠਲੀ ਅਦਾਲਤ ਤੋਂ ਝਟਕਾ, ਸੁਣਵਾਈ 22 ਜੁਲਾਈ ਤੱਕ ਮੁਲਤਵੀ | manish-sisodia-judicial-custody-extened till-july-22 delhi-liquor-scam-money-laundering-case full detail in punjabi Punjabi news - TV9 Punjabi

Delhi Liquor Scam Case: ਮਨੀਸ਼ ਸਿਸੋਦੀਆ ਨੂੰ ਹੇਠਲੀ ਅਦਾਲਤ ਤੋਂ ਝਟਕਾ, ਸੁਣਵਾਈ 22 ਜੁਲਾਈ ਤੱਕ ਮੁਲਤਵੀ

Updated On: 

15 Jul 2024 18:45 PM

Delhi Excise Policy Case: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਇੱਕ ਵਾਰ ਫਿਰ ਅਦਾਲਤ ਤੋਂ ਝਟਕਾ ਲੱਗਾ ਹੈ। ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈ।

Delhi Liquor Scam Case: ਮਨੀਸ਼ ਸਿਸੋਦੀਆ ਨੂੰ ਹੇਠਲੀ ਅਦਾਲਤ ਤੋਂ ਝਟਕਾ, ਸੁਣਵਾਈ 22 ਜੁਲਾਈ ਤੱਕ ਮੁਲਤਵੀ

ਮਨੀਸ਼ ਸਿਸੋਦੀਆ

Follow Us On

Sisodia Judicial Custody: ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ ਹਨ। ਸੁਪਰੀਮ ਕੋਰਟ ਤੋਂ ਬਾਅਦ ਹੁਣ ਸਿਸੋਦੀਆ ਨੂੰ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਤੋਂ ਵੀ ਝਟਕਾ ਲੱਗਾ ਹੈ। ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੋਮਵਾਰ ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈ।

ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਫੈਸਲਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ 11 ਜੁਲਾਈ ਨੂੰ ਸੁਣਵਾਈ ਹੋਣੀ ਸੀ। ਪਰ ਬੈਂਚ ਦੇ ਇੱਕ ਜੱਜ ਨੇ ਆਪਣੇ ਆਪ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਸੀ।

ਸੁਪਰੀਮ ਕੋਰਟ ਵਿੱਚ ਹੋਣੀ ਸੀ ਸੁਣਵਾਈ

ਇਸ ਤੋਂ ਪਹਿਲਾਂ, ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਨੇ 30 ਅਪ੍ਰੈਲ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਅਤੇ ਈਡੀ ਦੁਆਰਾ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਸੀਬੀਆਈ ਅਤੇ ਈਡੀ ਦੇ ਨਾਲ-ਨਾਲ ਸਿਸੋਦੀਆ ਦੀ ਤਰਫੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ- ਮੁਖਤਾਰ ਅੰਸਾਰੀ ਨੂੰ ਵਾਪਸ ਨਹੀਂ ਲਿਆ ਸਕਦੇ ਬੇਟੇ ਉਮਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਕੀ ਹੋਇਆ?

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਵੀਰਵਾਰ (11 ਜੁਲਾਈ) ਨੂੰ ਸੁਣਵਾਈ ਹੋਣੀ ਸੀ। ਪਰ ਇਸ ਕੇਸ ਦੀ ਸੁਣਵਾਈ ਕਰ ਰਹੇ ਬੈਂਚ ਵਿੱਚ ਸ਼ਾਮਲ ਜਸਟਿਸ ਸੰਜੇ ਕੁਮਾਰ ਨੇ ਨਿੱਜੀ ਕਾਰਨਾਂ ਕਰਕੇ ਖੁਦ ਨੂੰ ਕੇਸ ਤੋਂ ਵੱਖ ਕਰ ਲਿਆ। ਬੈਂਚ ਨੇ ਕਿਹਾ ਕਿ ਹੁਣ ਕੋਈ ਹੋਰ ਬੈਂਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ।

17 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ ਸਿਸੋਦੀਆ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ 17 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਪਿਛਲੇ ਸਾਲ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਉੱਧਰ, ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਮਾਮਲੇ ਨਾਲ ਜੁੜੇ ਲਾਂਡਰਿੰਗ ਮਾਮਲੇ ‘ਚ 9 ਮਾਰਚ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਸਿਸੋਦੀਆ ਦਿੱਲੀ ਸਰਕਾਰ ਵਿੱਚ ਆਬਕਾਰੀ ਮੰਤਰੀ ਵੀ ਰਹਿ ਚੁੱਕੇ ਹਨ। ਸੀਬੀਆਈ ਅਤੇ ਈਡੀ ਨੇ ਅਗਸਤ 2022 ਵਿੱਚ ਸਿਸੋਦੀਆ ਖ਼ਿਲਾਫ਼ ਕੇਸ ਦਰਜ ਕੀਤਾ ਸੀ।

Exit mobile version