AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਬਕਾਰੀ ਨੀਤੀ ਘਪਲਾ: 4 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਸਿਸੋਦੀਆ

Delhi Excise Policy: ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਸੀਬੀਆਈ ਨੇ ਅਦਾਲਤ ਤੋਂ ਸਿਸੋਦੀਆ ਦੇ ਰਿਮਾਂਡ ਦੀ ਮੰਗ ਕੀਤੀ ਤਾਂ ਸਿਸੋਦੀਆ ਦੇ ਵਕੀਲ

ਆਬਕਾਰੀ ਨੀਤੀ ਘਪਲਾ: 4 ਮਾਰਚ ਤੱਕ ਸੀਬੀਆਈ ਰਿਮਾਂਡ 'ਤੇ ਸਿਸੋਦੀਆ
ਵਾਰ-ਵਾਰ ਬਿਆਨ ਬਦਲ ਰਹੇ ਸਿਸੇਦੀਆ, ED ਨੇ ਲਿਆ ਸੰਜੇ ਸਿੰਘ-ਕੇਜਰੀਵਾਲ ਦਾ ਨਾਂ।
kusum-chopra
| Updated On: 27 Feb 2023 18:30 PM IST
Share
ਦਿੱਲੀ ਨਿਊਜ : ਸੀਬੀਆਈ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਤੋਂ ਅੱਠ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਕੱਲ੍ਹ ਗ੍ਰਿਫਤਾਰ ਕੀਤਾ ਸੀ। ਸੀਬੀਆਈ ਨੇ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਇਸ ਗ੍ਰਿਫਤਾਰੀ ਖਿਲਾਫ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ।

ਸੀਬੀਆਈ ਨੇ ਸਿਸੋਦੀਆਂ ਨੂੰ ਰਾਉਜ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ

2021-22 ਦੀ ਆਬਕਾਰੀ ਨੀਤੀ (ਹੁਣ ਰੱਦ ਕੀਤੀ ਜਾ ਚੁੱਕੀ) ਨੂੰ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਰਾਉਜ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਸੋਮਵਾਰ ਨੂੰ ਅਦਾਲਤ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ, ਪਰ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੇ ਇਹ ਫ਼ੈਸਲਾ ਨਿੱਜੀ ਤੌਰ ‘ਤੇ ਲਿਆ।

4 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜਿਆ

ਸੀਬੀਆਈ ਨੇ ਅਦਾਲਤ ਨੂੰ ਕਿਹਾ ਕਿ ਉਸ ਨੂੰ ਪੁੱਛਗਿੱਛ ਲਈ ਸਿਸੋਦੀਆ ਦੀ ਹਿਰਾਸਤ ਦੀ ਲੋੜ ਹੈ। ਇਸ ਦੇ ਨਾਲ ਹੀ ਸਿਸੋਦੀਆ ਦੇ ਵਕੀਲ ਨੇ ਸੀਬੀਆਈ ਦੀ ਉਨ੍ਹਾਂ ਨੂੰ ਹਿਰਾਸਤ ਦੇਣ ਦੀ ਬੇਨਤੀ ਦਾ ਵਿਰੋਧ ਕੀਤਾ। ਉਨ੍ਹਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਸੀਬੀਆਈ ਅਤੇ ਸਿਸੋਦੀਆ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਭਾਜਪਾ ਦਾ ਆਮ ਆਦਮੀ ਪਾਰਟੀ ਤੇ ਨਿਸ਼ਾਨਾ

ਇਸ ਮਾਮਲੇ ਤੇ ਦੱਖਣੀ ਦਿੱਲੀ ਦੇ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਗੰਭੀਰ ਦੋਸ਼ ਲਾਏ ਹਨ। ਟੀਵੀ9 ਨਾਲ ਗੱਲਬਾਤ ਦੌਰਾਨ ਰਮੇਸ਼ ਬਿਧੂੜੀ ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਨੇ ਆਬਕਾਰੀ ਨੀਤੀ ‘ਚ ਘਪਲੇ ਕਰਨ ਲਈ ਕਈ ਮੋਬਾਈਲ ਫੋਨਾਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ 40 ਤੋਂ 45 ਦੇ ਕਰੀਬ ਮੋਬਾਈਲ ਫੋਨ ਵਰਤੇ ਗਏ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਨਸ਼ਟ ਕਰ ਦਿੱਤਾ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...