Delhi Liquor case: ਜੇਲ੍ਹ ‘ਚ ਸਿਸੋਦੀਆ ਦੀ ਹੋਲੀ, 20 ਮਾਰਚ ਤੱਕ ਨਿਆਇਕ ਹਿਰਾਸਤ ‘ਚ
Manish Sisodia news: ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਹੁਣ ਜੇਲ੍ਹ ਵਿੱਚ ਹੀ ਹੋਲੀ ਮਨਾਉਣਗੇ, ਕਿਉਂਕਿ ਰਾਉਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਵਾਰ-ਵਾਰ ਬਿਆਨ ਬਦਲ ਰਹੇ ਸਿਸੇਦੀਆ, ED ਨੇ ਲਿਆ ਸੰਜੇ ਸਿੰਘ-ਕੇਜਰੀਵਾਲ ਦਾ ਨਾਂ।
ਦਿੱਲੀ: ਆਬਕਾਰੀ ਨੀਤੀ ਵਿੱਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਵੱਡਾ ਝਟਕਾ ਲੱਗਾ ਹੈ। ਸੀਬੀਆਈ ਅੱਜ ਯਾਨੀ ਸੋਮਵਾਰ ਨੂੰ ਸਿਸੋਦੀਆ ਨਾਲ ਰਾਉਜ਼ ਐਵੇਨਿਊ ਕੋਰਟ ਪਹੁੰਚੀ। ਪੇਸ਼ੀ ਤੋਂ ਬਾਅਦ ਅਦਾਲਤ ਨੇ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਦੱਸ ਦਈਏ ਕਿ ਸਿਸੋਦੀਆ ਪਿਛਲੇ ਕੁਝ ਦਿਨਾਂ ਤੋਂ ਸੀਬੀਆਈ ਰਿਮਾਂਡ ‘ਤੇ ਸਨ। ਅੱਜ ਉਨ੍ਹਾਂ ਦਾ ਰਿਮਾਂਡ ਖ਼ਤਮ ਹੋ ਗਿਆ, ਜਿਸ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਦੇ ਹੁਕਮਾਂ ਤੋਂ ਬਾਅਦ ਸਿਸੋਦੀਆ ਦੀ ਹੋਲੀ ਜੇਲ੍ਹ ‘ਚ ਹੀ ਮਨਾਈ ਜਾਵੇਗੀ।
ਦੱਸ ਦੇਈਏ ਕਿ 4 ਮਾਰਚ ਨੂੰ ਸਪੈਸ਼ਲ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰਕੇ 6 ਮਾਰਚ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।26 ਫਰਵਰੀ ਨੂੰ ਸੀਬੀਆਈ ਨੇ ਆਬਕਾਰੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਤੋਂ 8 ਘੰਟੇ ਤੱਕ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਮਨੀਸ਼ ਸਿਸੋਦੀਆ ਪਿਛਲੇ 7 ਦਿਨਾਂ ਤੋਂ ਸੀਬੀਆਈ ਦੀ ਹਿਰਾਸਤ ਵਿੱਚ ਸਨ।