ਜੇਲ੍ਹ 'ਚ ਸਿਸੋਦੀਆ ਦੀ ਹੋਲੀ, 20 ਮਾਰਚ ਤੱਕ ਨਿਆਇਕ ਹਿਰਾਸਤ 'ਚ। Manish Sisodia on Judicial Custody till 20th March Punjabi news - TV9 Punjabi

Delhi Liquor case: ਜੇਲ੍ਹ ‘ਚ ਸਿਸੋਦੀਆ ਦੀ ਹੋਲੀ, 20 ਮਾਰਚ ਤੱਕ ਨਿਆਇਕ ਹਿਰਾਸਤ ‘ਚ

Updated On: 

10 Mar 2023 16:16 PM

Manish Sisodia news: ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਹੁਣ ਜੇਲ੍ਹ ਵਿੱਚ ਹੀ ਹੋਲੀ ਮਨਾਉਣਗੇ, ਕਿਉਂਕਿ ਰਾਉਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Delhi Liquor case: ਜੇਲ੍ਹ ਚ ਸਿਸੋਦੀਆ ਦੀ ਹੋਲੀ, 20 ਮਾਰਚ ਤੱਕ ਨਿਆਇਕ ਹਿਰਾਸਤ ਚ

ਵਾਰ-ਵਾਰ ਬਿਆਨ ਬਦਲ ਰਹੇ ਸਿਸੇਦੀਆ, ED ਨੇ ਲਿਆ ਸੰਜੇ ਸਿੰਘ-ਕੇਜਰੀਵਾਲ ਦਾ ਨਾਂ।

Follow Us On

ਦਿੱਲੀ: ਆਬਕਾਰੀ ਨੀਤੀ ਵਿੱਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਵੱਡਾ ਝਟਕਾ ਲੱਗਾ ਹੈ। ਸੀਬੀਆਈ ਅੱਜ ਯਾਨੀ ਸੋਮਵਾਰ ਨੂੰ ਸਿਸੋਦੀਆ ਨਾਲ ਰਾਉਜ਼ ਐਵੇਨਿਊ ਕੋਰਟ ਪਹੁੰਚੀ। ਪੇਸ਼ੀ ਤੋਂ ਬਾਅਦ ਅਦਾਲਤ ਨੇ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਦੱਸ ਦਈਏ ਕਿ ਸਿਸੋਦੀਆ ਪਿਛਲੇ ਕੁਝ ਦਿਨਾਂ ਤੋਂ ਸੀਬੀਆਈ ਰਿਮਾਂਡ ‘ਤੇ ਸਨ। ਅੱਜ ਉਨ੍ਹਾਂ ਦਾ ਰਿਮਾਂਡ ਖ਼ਤਮ ਹੋ ਗਿਆ, ਜਿਸ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਦੇ ਹੁਕਮਾਂ ਤੋਂ ਬਾਅਦ ਸਿਸੋਦੀਆ ਦੀ ਹੋਲੀ ਜੇਲ੍ਹ ‘ਚ ਹੀ ਮਨਾਈ ਜਾਵੇਗੀ।

ਦੱਸ ਦੇਈਏ ਕਿ 4 ਮਾਰਚ ਨੂੰ ਸਪੈਸ਼ਲ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰਕੇ 6 ਮਾਰਚ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।26 ਫਰਵਰੀ ਨੂੰ ਸੀਬੀਆਈ ਨੇ ਆਬਕਾਰੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਤੋਂ 8 ਘੰਟੇ ਤੱਕ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਮਨੀਸ਼ ਸਿਸੋਦੀਆ ਪਿਛਲੇ 7 ਦਿਨਾਂ ਤੋਂ ਸੀਬੀਆਈ ਦੀ ਹਿਰਾਸਤ ਵਿੱਚ ਸਨ।

ਸੌਰਭ ਭਾਰਦਵਾਜ ਨੇ ਸੀਬੀਆਈ ‘ਤੇ ਸਾਧਿਆ ਸੀ ਨਿਸ਼ਾਨਾ

ਉੱਧਰ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਬੁਲਾਰੇ ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਪਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ ‘ਤੇ ਝੂਠੇ ਦੋਸ਼ਾਂ ਵਾਲੇ ਕਾਗਜ਼ਾਂ ‘ਤੇ ਦਸਤਖਤ ਕਰਨ ਲਈ ਦਬਾਅ ਪਾ ਰਹੀ ਹੈ। ਇਕ ਹੋਰ ‘ਆਪ’ ਨੇਤਾ ਆਤਿਸ਼ੀ ਨੇ ਦਾਅਵਾ ਕੀਤਾ ਸੀ ਕਿ ਸੀਬੀਆਈ ਦੇ ਐਕਟ ਨੇ ਸਾਬਕਾ ਉਪ ਮੁੱਖ ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਕਿਸੇ ਵੀ ਦੋਸ਼ ਨੂੰ ਸਾਬਤ ਕਰਨ ਵਿਚ ਉਨ੍ਹਾਂ ਦੀ “ਅਸਫ਼ਲਤਾ” ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਸੀਬੀਆਈ ਨੇ ਸਿਸੋਦੀਆ ਨੂੰ “ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ” ਲਈ ਗ੍ਰਿਫਤਾਰ ਕੀਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version