ਕੁਝ ਹੀ ਦੇਰ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ਦਿੱਲੀ ਦੇ ਸਾਬਕਾ Dy CM ਮਨੀਸ਼ ਸਿਸੋਦੀਆ | manish-sisodia-release from tihar jail-former-delhi-deputy-cm-aam-aadmi-party-leader-delhi-excise-policy full detail in punjabi Punjabi news - TV9 Punjabi

ਤਿਹਾੜ ਜੇਲ੍ਹ ਤੋਂ ਬਾਹਰ ਆਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, 17 ਮਹੀਨਿਆਂ ਬਾਅਦ ਹੋਈ ਰਿਹਾਈ

Updated On: 

09 Aug 2024 19:28 PM

Manish Sisodia: ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਆਮ ਆਦਮੀ ਪਾਰਟੀ ਨੇ ਕਿਹਾ ਕਿ ਤਾਨਾਸ਼ਾਹੀ ਦੀ ਵੀ ਕੋਈ ਹੱਦ ਹੁੰਦੀ ਹੈ। 17 ਮਹੀਨੇ ਬਹੁਤ ਹੁੰਦੇ ਹਨ। ਜਾਂਚ ਏਜੰਸੀਆਂ ਨੂੰ 17 ਮਹੀਨਿਆਂ ਤੱਕ ਕੁਝ ਨਹੀਂ ਮਿਲਿਆ। ਪਹਿਲਾਂ ਹੀ ਜ਼ਮਾਨਤ ਮਿਲ ਜਾਣੀ ਚਾਹੀਦੀ ਸੀ। ਨਿਆਂ ਦੇਰ ਨਾਲ ਮਿਲਿਆ। ਜਲਦੀ ਹੀ ਅਰਵਿੰਦ ਕੇਜਰੀਵਾਲ ਅਤੇ ਸਤੇਂਦਰ ਜੈਨ ਵੀ ਬਾਹਰ ਆਉਣਗੇ।

ਤਿਹਾੜ ਜੇਲ੍ਹ ਤੋਂ ਬਾਹਰ ਆਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, 17 ਮਹੀਨਿਆਂ ਬਾਅਦ ਹੋਈ ਰਿਹਾਈ

ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ

Follow Us On

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਵਕੀਲ ਹੁਣ ਤੱਕ ਕਾਗਜ਼ੀ ਕਾਰਵਾਈ ‘ਚ ਰੁੱਝੇ ਹੋਏ ਸਨ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਉਨ੍ਹਾਂ ਦੀ ਰਿਹਾਈ ਦੇ ਆਰਡਰ ਭੇਜੇ ਗਏ। ਜਿਸਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰਿਹਾ ਕਰ ਦਿੱਤਾ ਗਿਆ।

ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸਿਸੋਦੀਆ ਨੇ ਕਿਹਾ ਕਿ ਮੇਰਾ ਰੋਮ-ਰੋਮ ਬਾਬਾ ਸਾਹਿਬ ਦਾ ਰਿਣੀ ਹੈ। ਪਾਰਟੀ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਸਿਸੋਦੀਆ ਨੂੰ ਲੈਣ ਤਿਹਾੜ ਜੇਲ੍ਹ ਪਹੁੰਚੇ ਸਨ। ਸਿਸੋਦੀਆ ਦੀ ਇੱਕ ਝਲਕ ਪਾਉਣ ਲਈ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਜੇਲ੍ਹ ਦੇ ਬਾਹਰ ਮੌਜੂਦ ਸਨ। ਸਾਰਿਆਂ ਨੇ ਨਾਅਰਿਆਂ ਨਾਲ ਸਿਸੋਦੀਆ ਦਾ ਸਵਾਗਤ ਕੀਤਾ। ਸਾਬਕਾ ਉਪ ਮੁੱਖ ਮੰਤਰੀ ਵੀ ਆਪਣੀ ਕਾਰ ਤੋਂ ਲੋਕਾਂ ਦਾ ਸਵਾਗਤ ਕਰਦੇ ਨਜ਼ਰ ਆਏ।

ਆਮ ਆਦਮੀ ਪਾਰਟੀ ਦੀ ਪ੍ਰੈਸ ਕਾਨਫਰੰਸ

ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪ੍ਰੈਸ ਕਾਨਫਰੰਸ ਕੀਤੀ। ਪਾਰਟੀ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਸਿੱਖਿਆ ਕ੍ਰਾਂਤੀ ਦੇ ਜਨਕ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਪਾਰਟੀ ਆਗੂ ਗੋਪਾਲ ਰਾਏ ਨੇ ਕਿਹਾ ਕਿ ਸੁਪਰੀਮ ਕੋਰਟ ਤਾਂ ਕਈਆਂ ਨੂੰ ਜ਼ਮਾਨਤ ਮਿਲਦੀ ਰਹੀ ਹੈ, ਪਰ ਦਿੱਲੀ ਦੇ ਲੋਕਾਂ ਨੂੰ ਪਿਛਲੇ 17 ਮਹੀਨਿਆਂ ਤੋਂ ਸੁਪਰੀਮ ਕੋਰਟ ਤੋਂ ਜੋ ਉਮੀਦਾਂ ਸਨ, ਉਹ ਅੱਜ ਪੂਰੀਆਂ ਹੋ ਗਈਆਂ ਹਨ।

ਉੱਧਰ, ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸਿਸੋਦੀਆ ਦੇ ਵਕੀਲ ਜ਼ਮਾਨਤ ਬਾਂਡ ਲੈ ਕੇ ਰਾਉਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ‘ਚ ਪਹੁੰਚੇ ਸਨ। ਜਿੱਥੇ ਪਾਰਟੀ ਦੇ ਵਿਧਾਇਕ ਮਹਿੰਦਰ ਗੋਇਲ ਗਾਰੰਟਰ ਹਨ ਅਤੇ ਉਨ੍ਹਾਂ ਦੀ ਤਰਫੋਂ ਬੇਲ ਬਾਂਡ ਵੀ ਹੋ ਦਿੱਤਾ ਜਾ ਚੁੱਕਾ ਹੈ। ਗਾਰੰਟਰ ਦੇ ਕਾਗਜ਼ ਅਤੇ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਰਾਉਜ਼ ਐਵੇਨਿਊ ਕੋਰਟ ਨੇ ਵੀ ਸਿਸੋਦੀਆ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

ਸੋਦੀਆ ਨੂੰ ਛੇਤੀ ਸੁਣਵਾਈ ਦੇ ਅਧਿਕਾਰ ਤੋਂ ਵਾਂਝਾ ਰੱਖਿਆ – ਕੋਰਟ

‘ਆਪ’ ਨੇਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਜਸਟਿਸ ਬੀਆਰ ਗਵਈ ਅਤੇ ਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਲੰਬੇ ਸਮੇਂ ਤੋਂ ਜੇਲ ‘ਚ ਹਨ, ਇਸ ਤਰ੍ਹਾਂ ਉਹ ਤੇਜ਼ੀ ਨਾਲ ਸੁਣਵਾਈ ਦੇ ਅਧਿਕਾਰ ਤੋਂ ਵਾਂਝੇ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਹੇਠਲੀਆਂ ਅਦਾਲਤਾਂ ਅਤੇ ਹਾਈ ਕੋਰਟ ਇਸ ਸਿਧਾਂਤ ਨੂੰ ਸਮਝਣ ਕਿ ਜ਼ਮਾਨਤ ਨਿਯਮ ਹੈ ਅਤੇ ਜੇਲ੍ਹ ਅਪਵਾਦ ਹੈ। ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਭੇਜਣਾ ਨਿਆਂ ਦਾ ਅਪਮਾਨ ਹੋਵੇਗਾ, ਇਸ ਲਈ ਅਸੀਂ ਉਨ੍ਹਾਂ ਨੂੰ ਜ਼ਮਾਨਤ ਦੇ ਰਹੇ ਹਾਂ।

ਸਿਸੋਦੀਆ ਨੂੰ ਫਰਵਰੀ 2023 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ

ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ 26 ਫਰਵਰੀ 2023 ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸੋਸੀਦਿਆ ਨੂੰ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਇਹ ਨੀਤੀ ਰੱਦ ਕਰ ਦਿੱਤੀ ਗਈ। ਸੀਬੀਆਈ ਨੇ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਸਿਸੋਦੀਆ ਨੂੰ 9 ਮਾਰਚ 2023 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

Exit mobile version