AAP Ministers Resigned: ਸਿਸੋਦੀਆ ਅਤੇ ਸਤੇਂਦਰ ਜੈਨ ਦਾ ਮੰਤਰੀ ਦੇ ਅਹੁਦੇ ਤੋਂ ਅਸਤੀਫਾ, ਕੇਜਰੀਵਾਲ ਨੇ ਕੀਤਾ ਸਵੀਕਾਰ
Big News: ਜੇਲ੍ਹ ਵਿੱਚ ਬੰਦ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਕਾਨੂੰਨ ਮੰਤਰੀ ਸਤੇਂਦਰ ਜੈਨ ਨੇ ਮੰਤਰੀਆਂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਦੋਵਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ।

ਮਨੀਸ਼ ਸਿਸੋਦੀਆਂ ਅਤੇ ਸਤੇਂਦਰ ਜੈਨ
ਦਿੱਲੀ ਦੀ ਵੱਡੀ ਖਬਰ : ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਜੇਲ੍ਹ ਵਿੱਚ ਬੰਦ ਕਾਨੂੰਨ ਮੰਤਰੀ ਸਤੇਂਦਰ ਜੈਨ ਨੇ ਮੰਤਰੀਆਂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਸੀਐਮ ਅਰਵਿੰਦ ਕੇਜਰੀਵਾਲ ਨੇ ਦੋਵਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ।
ਦੱਸ ਦੇਈਏ ਕਿ ਦੋਵਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ। ਦੋਵੇਂ ਇਸ ਸਮੇਂ ਜੇਲ੍ਹ ਵਿੱਚ ਹਨ। ਮਨੀਸ਼ ਸਿਸੋਦੀਆ ਕੋਲ 18 ਮੰਤਰਾਲਿਆਂ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਨੂੰ 26 ਫਰਵਰੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ 4 ਮਾਰਚ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਹਨ।