AAP Ministers Resigned: ਸਿਸੋਦੀਆ ਅਤੇ ਸਤੇਂਦਰ ਜੈਨ ਦਾ ਮੰਤਰੀ ਦੇ ਅਹੁਦੇ ਤੋਂ ਅਸਤੀਫਾ, ਕੇਜਰੀਵਾਲ ਨੇ ਕੀਤਾ ਸਵੀਕਾਰ
Big News: ਜੇਲ੍ਹ ਵਿੱਚ ਬੰਦ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਕਾਨੂੰਨ ਮੰਤਰੀ ਸਤੇਂਦਰ ਜੈਨ ਨੇ ਮੰਤਰੀਆਂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਦੋਵਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ।
ਮਨੀਸ਼ ਸਿਸੋਦੀਆਂ ਅਤੇ ਸਤੇਂਦਰ ਜੈਨ
ਐਤਵਾਰ ਨੂੰ ਹੋਈ ਸੀ ਗ੍ਰਿਫਤਾਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਉਨ੍ਹਾਂ ਨੂੰ ਸੀਬੀਆਈ ਹੈੱਡ ਕੁਆਰਟਰ ਵਿੱਚ ਕਰੀਬ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਸੀਬੀਆਈ ਨੇ ਦੋਸ਼ ਲਾਇਆ ਸੀ ਕਿ ਸਿਸੋਦੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਵੱਖ-ਵੱਖ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸੀਬੀਆਈ ਨੂੰ ਉਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਗ੍ਰਿਫਤਾਰੀ ਖਿਲਾਫ ਰੋਸ ਪ੍ਰਦਰਸ਼ਨ
ਆਬਕਾਰੀ ਘੁਟਾਲੇ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਖਿਲਾਫ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ। ਪਾਰਟੀ ਵਰਕਰ ਨੇ ਦਿੱਲੀ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਉੱਥੇ ਧਰਨਾ ਦਿੱਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
