Liquor Policy Case: ਘੱਟ ਨਹੀਂ ਹੋ ਰਹੀਆਂ ਮਨੀਸ਼ ਸਿਸੋਦੀਆਂ ਦੀਆਂ ਮੁਸ਼ਕਿਲਾਂ, ਮੁੜ ਵਧੀ 14 ਦਿਨ ਦੀ ਨਿਆਂਇਕ ਹਿਰਾਸਤ
Manish Sisodia Judicial Custody: ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਅਰਵਿੰਦ ਕੇਜਰੀਵਾਲ ਤੋਂ ਵੀ ਐਤਵਾਰ ਨੂੰ ਸੀਬੀਆਈ ਨੇ ਪੁੱਛਗਿੱਛ ਕੀਤੀ ਸੀ ਪਰ ਦਿੱਲੀ ਦੇ ਮੁੱਖ ਮੰਤਰੀ ਨੇ ਇਹ ਸਾਰਾ ਮਾਮਲਾ ਫਰਜ਼ੀ ਦੱਸਿਆ ਸੀ।
ਮਨੀਸ਼ ਸਿਸੋਦੀਆ ਨੇ ਜੇਲ੍ਹ ਤੋਂ ਲਿਖੀ ਚਿੱਠੀ
New Delhi: ਸ਼ਰਾਬ ਘੁਟਾਲਾ ਮਾਮਲੇ ‘ਚ ਕੇਜਰੀਵਾਲ ਸਰਕਾਰ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ।
ਰਾਉਜ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਦੂਜੇ ਪਾਸੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਅਦਾਲਤ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਭਲਕੇ ਸੁਣਵਾਈ ਕਰੇਗੀ।


