Liquor Policy Case: ਘੱਟ ਨਹੀਂ ਹੋ ਰਹੀਆਂ ਮਨੀਸ਼ ਸਿਸੋਦੀਆਂ ਦੀਆਂ ਮੁਸ਼ਕਿਲਾਂ, ਮੁੜ ਵਧੀ 14 ਦਿਨ ਦੀ ਨਿਆਂਇਕ ਹਿਰਾਸਤ
Manish Sisodia Judicial Custody: ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਅਰਵਿੰਦ ਕੇਜਰੀਵਾਲ ਤੋਂ ਵੀ ਐਤਵਾਰ ਨੂੰ ਸੀਬੀਆਈ ਨੇ ਪੁੱਛਗਿੱਛ ਕੀਤੀ ਸੀ ਪਰ ਦਿੱਲੀ ਦੇ ਮੁੱਖ ਮੰਤਰੀ ਨੇ ਇਹ ਸਾਰਾ ਮਾਮਲਾ ਫਰਜ਼ੀ ਦੱਸਿਆ ਸੀ।
New Delhi: ਸ਼ਰਾਬ ਘੁਟਾਲਾ ਮਾਮਲੇ ‘ਚ ਕੇਜਰੀਵਾਲ ਸਰਕਾਰ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ।
ਰਾਉਜ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਦੂਜੇ ਪਾਸੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਅਦਾਲਤ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਭਲਕੇ ਸੁਣਵਾਈ ਕਰੇਗੀ।
ਦੋ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 29 ਅਪ੍ਰੈਲ ਤੱਕ ਵਧਾਈ
ਇਸ ਦੇ ਨਾਲ ਹੀ ਕੇਜਰੀਵਾਲ (Kejriwal) ਦੇ ਖਾਸ ਸਾਥੀ ਮਨੀਸ਼ ਸਿਸੋਦੀਆ ਦੇ ਨਾਲ ਆਬਕਾਰੀ ਘੁਟਾਲੇ ਦੇ ਮਾਮਲੇ ਦੇ ਮੁਲਜ਼ਮ ਅਰੁਣ ਰਾਮਚੰਦਰ ਪਿੱਲੈ ਅਤੇ ਅਮਨਦੀਪ ਢੱਲ ਦੀ ਨਿਆਂਇਕ ਹਿਰਾਸਤ ਵੀ ਵਧਾ ਦਿੱਤੀ ਗਈ ਹੈ। ਈਡੀ ਵੱਲੋਂ ਦਰਜ ਕੇਸ ਵਿੱਚ ਅਰੁਣ ਪਿੱਲੈ ਅਤੇ ਅਮਨਦੀਪ ਢੱਲ ਦੀ ਨਿਆਂਇਕ ਹਿਰਾਸਤ 29 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ।
ਸਿਸੋਦੀਆ ਨੂੰ 26 ਫਰਵਰੀ ਨੂੰ ਕੀਤਾ ਗਿਆ ਸੀ ਗ੍ਰਿਫਤਾਰ
ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਅਧਿਕਾਰੀਆਂ ਨੇ ਕਿਹਾ ਸੀ ਕਿ ਮਨੀਸ਼ ਸਿਸੋਦੀਆ ਨੂੰ ਜਿਹੜੇ ਸਵਾਲ ਪੁੱਛੇ ਗਏ ਹਨ ਉਨ੍ਹਾਂ ਦੇ ਜਵਾਹ ਮਨੀਸ ਸਿਸੋਦੀਆ ਨੇ ਤਸੱਲੀਬਖਸ਼ ਨਹੀਂ ਦਿੱਤੇ। ਜਿਸ ਤੋਂ ਬਾਅਦ ਸਿਸੋਦੀਆ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਦੋਂਕਿ ਉਨ੍ਹਾਂ ਦੀ ਥਾਂ ਆਤਿਸ਼ੀ ਨੂੰ ਸਿੱਖਿਆ ਮੰਤਰੀ ਬਣਾਇਆ ਗਿਆ ਹੈ।
ਦੂਜੇ ਪਾਸੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ (CBI) ਨੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਕਰੀਬ 9 ਘੰਟੇ ਤੱਕ ਪੁੱਛਗਿੱਛ ਕੀਤੀ। ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕੋਈ ਵੀ ਸ਼ਰਾਬ ਘੋਟਾਲਾ ਨਹੀਂ ਹੋਇਆ। ਇਹ ਸਾਰਾ ਮਾਮਲਾ ਫਰਜ਼ੀ ਹੈ।