BJP ਨੇ ਮਨਜਿੰਦਰ ਸਿਰਸਾ ਨੂੰ ਬਣਾਇਆ ਕੌਮੀ ਸਕੱਤਰ, ਡੇਢ ਸਾਲ ਪਹਿਲਾਂ ਅਕਾਲੀ ਦਲ ਛੱਡ ਭਾਜਪਾ ‘ਚ ਹੋਏ ਸੀ ਸ਼ਾਮਲ

Published: 

30 Aug 2023 07:08 AM

ਮਨਜਿੰਦਰ ਸਿੰਘ ਸਿਰਸਾ ਨੂੰ ਭਾਰਤੀ ਜਨਤਾ ਪਾਰਟੀ ਨੇ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਭਾਜਪਾ ਦੇ ਸਿੱਖ ਆਗੂਆਂ ਵਿੱਚੋਂ ਇੱਕ ਪ੍ਰਮੁੱਖ ਚਿਹਰਾ ਹਨ। ਮਨਜਿੰਦਰ ਸਿਰਸਾ ਨੇ ਆਪਣੀ ਨਿਯੁਕਤੀ ਤੋਂ ਬਾਅਦ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਨੂੰ ਉਹ ਨਿਭਾਉਣ ਦੀ ਕੋਸ਼ਿਸ਼ ਕਰਨਗੇ।

BJP ਨੇ ਮਨਜਿੰਦਰ ਸਿਰਸਾ ਨੂੰ ਬਣਾਇਆ ਕੌਮੀ ਸਕੱਤਰ, ਡੇਢ ਸਾਲ ਪਹਿਲਾਂ ਅਕਾਲੀ ਦਲ ਛੱਡ ਭਾਜਪਾ ਚ ਹੋਏ ਸੀ ਸ਼ਾਮਲ

BJP ਆਗੂਆਂ ਨੂੰ ਜਾਨੋਂ ਮਾਰਨ ਦੀ ਧਮਕੀ

Follow Us On

ਭਾਰਤੀ ਜਨਤਾ ਪਾਰਟੀ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਿਸਾਨ ਅੰਦੋਲਨ ਤੋਂ ਬਾਅਦ, ਕਰੀਬ ਡੇਢ ਸਾਲ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਿਰਸਾ ਨੂੰ ਪਾਰਟੀ ਨੇ ਆਪਣਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਭਾਜਪਾ ਦੇ ਸਿੱਖ ਆਗੂਆਂ ਵਿੱਚੋਂ ਇੱਕ ਪ੍ਰਮੁੱਖ ਚਿਹਰਾ ਹੈ।

ਮਨਜਿੰਦਰ ਸਿਰਸਾ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਬੰਧਤ ਪੱਤਰ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਗੁਪਤਾ ਨੇ ਮੰਗਲਵਾਰ ਸ਼ਾਮ ਨੂੰ ਜਾਰੀ ਕੀਤਾ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿਰਸਾ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।

ਇਹ ਸਿੱਖ ਕੌਮ ਦਾ ਮਾਣ- ਸਿਰਸਾ

ਮਨਜਿੰਦਰ ਸਿਰਸਾ ਨੇ ਆਪਣੀ ਨਿਯੁਕਤੀ ਤੋਂ ਬਾਅਦ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ ਨੂੰ ਉਹ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ( PM Narendra Modi) ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ।

ਸਿਰਸਾ ਨੇ ਕਿਹਾ ਕਿ ਉਨ੍ਹਾਂ ਨੂੰ ਕੌਮੀ ਸਕੱਤਰ ਬਣਾ ਕੇ ਪਾਰਟੀ ਨੇ ਸਿੱਖ ਕੌਮ ਦਾ ਮਾਣ ਵਧਾਇਆ ਹੈ ਅਤੇ ਪਾਰਟੀ ਅੰਦਰ ਸਿੱਖਾਂ ਦਾ ਕੱਦ ਉੱਚਾ ਕੀਤਾ ਹੈ।

DSGMC ਦੇ ਮੁਖੀ ਸਨ ਸਿਰਸਾ

ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਰਹਿ ਚੁੱਕੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ 1 ਦਸੰਬਰ 2021 ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਹ ਨਵੀਂ ਦਿੱਲੀ ਵਿਧਾਨ ਸਭਾ ਦੀ ਰਾਜੌਰੀ ਗਾਰਡਨ ਸੀਟ ਤੋਂ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ।