ਬਣਾਈ ਜਾਵੇਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ, ਵਿਵਾਦ ‘ਚ ਕੇਂਦਰ ਸਰਕਾਰ ਦਾ ਵੱਡਾ ਐਲਾਨ
Dr. Manmohan Singh: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਰਾਤ ਐਲਾਨ ਕੀਤਾ ਕਿ ਕੇਂਦਰ ਸਰਕਾਰ ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ। ਅਗਲੇ 3-4 ਦਿਨਾਂ ਵਿੱਚ ਯਾਦਗਾਰ ਦੀ ਜਗ੍ਹਾ ਦਾ ਫੈਸਲਾ ਕਰ ਲਿਆ ਜਾਵੇਗਾ। ਪਰਿਵਾਰ ਨੇ ਯਾਦਗਾਰ ਨੂੰ ਲੈ ਕੇ ਸਰਕਾਰ ਨਾਲ ਸਹਿਮਤੀ ਜਤਾਈ ਹੈ।
Dr. Manmohan Singh: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ। ਸੂਤਰਾਂ ਦਾ ਕਹਿਣਾ ਹੈ ਕਿ ਅਗਲੇ 3-4 ਦਿਨਾਂ ਵਿਚ ਯਾਦਗਾਰ ਦੀ ਜਗ੍ਹਾ ਦਾ ਫੈਸਲਾ ਕਰ ਲਿਆ ਜਾਵੇਗਾ। ਮਨਮੋਹਨ ਸਿੰਘ ਦੇ ਪਰਿਵਾਰ ਨੂੰ ਯਾਦਗਾਰ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਪਰਿਵਾਰ ਨੇ ਯਾਦਗਾਰ ਨੂੰ ਲੈ ਕੇ ਸਰਕਾਰ ਨਾਲ ਸਹਿਮਤੀ ਜਤਾਈ ਹੈ। ਹਾਲਾਂਕਿ ਉਨ੍ਹਾਂ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਸਵੇਰੇ 11.45 ਵਜੇ ਨਿਗਮਬੋਧ ਘਾਟ ‘ਤੇ ਕੀਤਾ ਜਾਵੇਗਾ।
ਦੱਸ ਦਈਏ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਡਾਕਟਰ ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅਤੇ ਯਾਦਗਾਰ ਦੇ ਨਿਰਮਾਣ ਨੂੰ ਲੈ ਕੇ ਗੱਲਬਾਤ ਕੀਤੀ ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਦੀ ਯਾਦਗਾਰ ਬਣਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਇਸ ਸਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਵੀ ਲਿਖਿਆ ਸੀ।
ਪਰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਸਵੇਰੇ 11.45 ਵਜੇ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ, ਪਰ ਯਾਦਗਾਰ ਬਾਰੇ ਕੁਝ ਨਹੀਂ ਕਿਹਾ ਗਿਆ। ਜਦੋਂਕਿ ਕਾਂਗਰਸ ਨੇ ਮੰਗ ਕੀਤੀ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਸਸਕਾਰ ਉਸੇ ਥਾਂ ਕੀਤਾ ਜਾਵੇ, ਜਿੱਥੇ ਯਾਦਗਾਰ ਬਣਾਈ ਜਾਵੇਗੀ।
ਮਨਮੋਹਨ ਸਿੰਘ ਦੀ ਯਾਦਗਾਰ ਕੌਮੀ ਰਾਜਧਾਨੀ ਵਿੱਚ ਬਣਾਈ ਜਾਵੇਗੀ
ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਰਾਜਧਾਨੀ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਾਂਗਰਸ ‘ਤੇ ਇਸ ਮੁੱਦੇ ‘ਤੇ ਸਿਆਸਤ ਕਰਨ ਦਾ ਇਲਜ਼ਾਮ ਲਾਇਆ।
ਸੂਤਰਾਂ ਨੇ ਕਿਹਾ ਕਿ ਯਾਦਗਾਰ ਦੇ ਫੈਸਲੇ ਬਾਰੇ ਕਾਂਗਰਸ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ, ਪਰ ਇਹ ਵੀ ਕਿਹਾ ਕਿ ਯਾਦਗਾਰ ਬਣਾਉਣ ਲਈ ਢੁਕਵੀਂ ਥਾਂ ਲੱਭਣ ਲਈ ਕੁਝ ਦਿਨ ਲੱਗਣਗੇ।
ਇਹ ਵੀ ਪੜ੍ਹੋ
ਇੱਕ ਸਰਕਾਰੀ ਸੂਤਰ ਨੇ ਕਿਹਾ, “ਕਾਂਗਰਸ ਨੂੰ ਮਨਮੋਹਨ ਸਿੰਘ ਦੇ ਸਨਮਾਨ ਵਿੱਚ ਇੱਕ ਯਾਦਗਾਰ ਬਣਾਉਣ ਦੇ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ, ਪਰ ਉਹ ਇਸ ਮੁੱਦੇ ‘ਤੇ ਰਾਜਨੀਤੀ ਵਿੱਚ ਰੁੱਝੇ ਹੋਏ ਹਨ।”
ਕਾਂਗਰਸ ਨੇ ਯਾਦਗਾਰ ‘ਤੇ ਸਿਆਸਤ ਕਰਨ ਦੇ ਲਾਏ ਇਲਜ਼ਾਮ
ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੀ ਅਗਵਾਈ ਕਰਨ ਵਾਲੇ ਅਤੇ ਆਰਥਿਕ ਸੁਧਾਰ ਦੇਣ ਵਾਲੇ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ 2004 ਤੋਂ 2014 ਦਰਮਿਆਨ 10 ਸਾਲ ਭਾਰਤ ਦੇ ਪ੍ਰਧਾਨ ਮੰਤਰੀ ਰਹੇ।
ਕਾਂਗਰਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੰਘ ਦੇ ਅੰਤਿਮ ਸੰਸਕਾਰ ਅਤੇ ਸਮਾਰਕ ਲਈ ਜਗ੍ਹਾ ਨਾ ਮਿਲਣਾ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਜਾਣਬੁੱਝ ਕੇ ਅਪਮਾਨ ਹੈ। ਕਾਂਗਰਸ ਨੇ ਇਹ ਮੁੱਦਾ ਉਦੋਂ ਉਠਾਇਆ ਜਦੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਿੰਘ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਸਵੇਰੇ 11.45 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।