ਜੰਮੂ-ਕਸ਼ਮੀਰ: ਮਾਤਾ ਵੈਸ਼ਨੋ ਦੇਵੀ ਭਵਨ ਮਾਰਗ ‘ਤੇ ਢਿੱਗਾਂ ਡਿੱਗੀਆਂ, 2 ਮਹਿਲਾ ਸ਼ਰਧਾਲੂਆਂ ਦੀ ਮੌਤ, ਇੱਕ ਜ਼ਖ਼ਮੀ, ਬਚਾਅ ਕਾਰਜ ਜਾਰੀ
Mata Vaishno Devi Landslide: ਜੰਮੂ-ਕਸ਼ਮੀਰ 'ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਮਾਰਗ 'ਤੇ ਪੰਛੀ ਹੈਲੀਪੈਡ ਨੇੜੇ ਢਿੱਗਾਂ ਡਿੱਗੀਆਂ ਹਨ। ਇਸ ਹਾਦਸੇ ਵਿੱਚ ਦੋ ਮਹਿਲਾ ਸ਼ਰਧਾਲੂਆਂ ਦੀ ਮੌਤ ਅਤੇ ਇੱਕ ਕੁੜੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਆ ਰਹੀ ਹੈ। ਇਸ ਹਾਦਸੇ ਤੋਂ ਬਾਅਦ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ।
ਜੰਮੂ-ਕਸ਼ਮੀਰ ‘ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਮਾਰਗ ‘ਤੇ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਪੰਛੀ ਹੈਲੀਪੈਡ ਨੇੜੇ ਢਿੱਗਾਂ ਡਿੱਗਣ ਨਾਲ ਦੋ ਮਹਿਲਾਂ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇੱਕ ਕੁੜੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਹਾਲਾਂਕਿ, ਯਾਤਰਾ ‘ਤੇ ਪਾਬੰਦੀ ਨਹੀਂ ਲਗਾਈ ਗਈ ਹੈ। ਯਾਤਰਾ ਦੂਜੇ ਰੂਟ ਰਾਹੀਂ ਜਾਰੀ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀਈਓ ਨੇ ਪੁਸ਼ਟੀ ਕੀਤੀ ਹੈ ਕਿ ਮੰਦਰ ਦੇ ਰਸਤੇ ‘ਤੇ ਪੱਥਰ ਡਿੱਗਣ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ।
ਢਿੱਗਾਂ ਡਿੱਗਣ ਦੀ ਸੂਚਨਾ ਮਿਲਦੇ ਹੀ ਸ਼ਰਾਈਨ ਬੋਰਡ ਦੀ ਡਿਜ਼ਾਸਟਰ ਮੈਨੇਜਮੈਂਟ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਕਰੀਬ 2.35 ਵਜੇ ਭਵਨ ਤੋਂ ਤਿੰਨ ਕਿਲੋਮੀਟਰ ਅੱਗੇ ਪੰਛੀ ਹੈਲੀਪੈਡ ਨੇੜੇ ਢਿੱਗਾਂ ਡਿੱਗ ਗਈਆਂ, ਜਿਸ ਕਾਰਨ ਉਪਰਲੇ ਲੋਹੇ ਦੇ ਢਾਂਚੇ ਦਾ ਇਕ ਹਿੱਸਾ ਵੀ ਨੁਕਸਾਨਿਆ ਗਿਆ।
ਮ੍ਰਿਤਕ ਔਰਤਾਂ ਚੋਂ ਇੱਕ ਗੁਰਦਾਸਪੁਰ ਅਤੇ ਇੱਕ ਯੂਪੀ ਦੀ ਵਸਨੀਕ
ਹਾਦਸੇ ਵਿੱਚ ਜਾਨ ਗਵਾਉਣ ਵਾਲੀਆਂ ਔਰਤਾਂ ਦੀ ਪਛਾਣ ਸਪਨਾ ਪਤਨੀ ਸੁਦਰਸ਼ਨ ਵਾਸੀ ਧਿਆਨਪੁਰ ਗਲੀ ਨੰਬਰ 2, ਗੁਰਦਾਸਪੁਰ ਅਤੇ ਨੇਹਾ ਵਾਸੀ ਕਾਨਪੁਰ, ਯੂਪੀ ਵਜੋਂ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਹਿਮਕੋਟੀ ਮਾਰਗ ‘ਤੇ ਢਿੱਗਾਂ ਡਿੱਗ ਗਈਆਂ ਹਨ। ਯਾਤਰਾ ਪੁਰਾਣੇ ਸਾਂਝੀਛੱਤ ਮਾਰਗ ਰਾਹੀਂ ਜਾਰੀ ਹੈ।
ਜੰਮੂ-ਕਸ਼ਮੀਰ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਇਸ ਤੋਂ ਪਹਿਲਾਂ 15 ਅਗਸਤ ਨੂੰ ਦੱਖਣੀ ਦੇਵਰੀ ਨੇੜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਢਿੱਗਾਂ ਡਿੱਗਣ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਮੰਦਿਰ ਦੀ ਯਾਤਰਾ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਸੀ। ਸ਼ਰਧਾਲੂਆਂ ਲਈ ਵਿਘਨ ਪਿਆ। ਦੱਸਿਆ ਜਾ ਰਿਹਾ ਹੈ ਕਿ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਹ ਢਿੱਗਾਂ ਡਿੱਗੀਆਂ ਹਨ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਦੇ ਸਮੇਂ ਸੜਕ ‘ਤੇ ਸ਼ਰਧਾਲੂਆਂ ਦੀ ਭੀੜ ਨਹੀਂ ਸੀ। ਫਿਲਹਾਲ ਜਿਸ ਸੜਕ ‘ਤੇ ਢਿੱਗਾਂ ਡਿੱਗੀਆਂ ਉਸ ‘ਤੇ ਸ਼ਰਧਾਲੂਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ।
ਘਟਨਾ ਤੋਂ ਬਾਅਦ ਸੜਕ ‘ਤੇ ਸ਼ਰਧਾਲੂਆਂ ਦੀ ਆਵਾਜਾਈ ਰੋਕੀ ਗਈ
ਦੱਸਿਆ ਜਾ ਰਿਹਾ ਹੈ ਕਿ ਖ਼ਰਾਬ ਮੌਸਮ ਕਾਰਨ ਢਿੱਗਾਂ ਡਿੱਗੀਆਂ ਹਨ। ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਹ ਢਿੱਗਾਂ ਡਿੱਗੀਆਂ ਹਨ। ਮੌਸਮ ਵਿਭਾਗ ਨੇ ਅਗਲੇ ਦੋ ਹਫ਼ਤਿਆਂ ਤੱਕ ਇਲਾਕੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਦੇ ਸਮੇਂ ਸੜਕ ‘ਤੇ ਸ਼ਰਧਾਲੂਆਂ ਦੀ ਭੀੜ ਨਹੀਂ ਸੀ। ਫਿਲਹਾਲ ਜਿਸ ਸੜਕ ‘ਤੇ ਢਿੱਗਾਂ ਡਿੱਗੀਆਂ ਉਸ ‘ਤੇ ਸ਼ਰਧਾਲੂਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ।
ਇਹ ਵੀ ਪੜ੍ਹੋ
Massive landslide on Vaishno Devi route, many devotees feared stranded#Vaishnodevi #Jammu #landslides pic.twitter.com/chiY7mqmJM
— Parteek Behl پراتک بہل (@BehlParteek) September 2, 2024
ਯਾਤਰੀਆਂ ਨੂੰ ਸਾਵਧਾਨ ਰਹਿਣ ਦੀ ਅਪੀਲ
ਪ੍ਰਸ਼ਾਸਨ ਨੇ ਸਾਰੇ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਚੌਕਸ ਰਹਿਣ ਅਤੇ ਸੜਕਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਅੱਗੇ ਵਧਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਮੀਨ ਖਿਸਕਣ ਕਾਰਨ ਸੜਕ ‘ਤੇ ਮੌਜੂਦ ਮਲਬੇ ਨੂੰ ਹਟਾਇਆ ਜਾ ਰਿਹਾ ਹੈ। ਮਲਬਾ ਹਟਾਉਣ ਤੋਂ ਬਾਅਦ ਇਕ ਵਾਰ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਸੜਕ ਨੂੰ ਖੋਲ੍ਹਣ ਬਾਰੇ ਫੈਸਲਾ ਲਿਆ ਜਾਵੇਗਾ।