ਪਾਣੀ ਨਾਲ ਹੋ ਸਕਦਾ ਕੈਂਸਰ, ਚਰਨਜੀਤ ਚੰਨੀ ਦੇ ਸਵਾਲਾਂ ‘ਤੇ ਕੇਂਦਰੀ ਰਾਜ ਮੰਤਰੀ ਦਾ ਜਵਾਬ
Charanjit singh Channi : ਕੇਂਦਰੀ ਮੰਤਰੀ ਨੇ ਕਿਹਾ ਕਿ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਦੁਆਰਾ ਨਿਰਧਾਰਤ ਸੀਮਾ ਤੋਂ ਬਹੁਤ ਜ਼ਿਆਦਾ ਹੈ। ਇਹ ਸਿਰਫ਼ ਸਰਕਾਰ ਦੇ ਲਏ ਗਏ ਨਮੂਨਿਆਂ 'ਤੇ ਆਧਾਰ ਤੇ ਬਣਾਈ ਰਿਪੋਰਟ ਨਹੀਂ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਰਿਸਰਚ ਕੀਤੀ ਗਈ ਹੈ ਜਿਸ ਵਿੱਚ ਵੀ ਇਹ ਸਾਬਤ ਹੋ ਗਿਆ ਹੈ ਪਾਣੀ ਪੀਣ ਯੋਗ ਨਹੀਂ ਹੈ।
ਚਰਨਜੀਤ ਸਿੰਘ ਚੰਨੀ, ਕਾਂਗਰਸ ਐਮਪੀ
Charanjit singh Channi: ਕੇਂਦਰੀ ਰਾਜ ਜਲ ਸ਼ਕਤੀ ਮੰਤਰੀ ਰਾਜ ਭੂਸ਼ਣ ਚੌਧਰੀ ਨੇ ਸੰਸਦ ਵਿੱਚ ਜਲੰਧਰ ਤੋਂ ਚੁਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਸਵਾਲ ਤੇ ਜਵਾਬ ਦਿੱਤਾ ਹੈ। ਜਵਾਬ ਚ ਕਿਹਾ ਹੈ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਾਣੀ ਤੁਹਾਨੂੰ ਬਿਮਾਰ ਕਰ ਸਕਦਾ ਹੈ। ਨਾਲ ਹੀ ਕਈ ਜ਼ਿਲ੍ਹਿਆਂ ਦੇ ਪਾਣੀ ‘ਚ ਬਹੁਤ ਘਾਤਕ ਤੱਤ ਪਾਏ ਗਏ ਹਨ ਜਿਨ੍ਹਾਂ ਨਾਲ ਕੈਂਸਰ ਦੇ ਸਕਦਾ ਹੈ।
ਕੇਂਦਰੀ ਰਾਜ ਮੰਤਰੀ ਰਾਜ ਭੂਸ਼ਣ ਚੌਧਰੀ ਨੇ ਕਿਹਾ ਕਿ ਰਿਪੋਰਟ ਸਪੱਸ਼ਟ ਕਰਦੀ ਹੈ ਕਿ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਧਰਤੀ ਦਾ ਹੇਠਲਾ ਪਾਣੀ ਹੁਣ ਪੀਣ ਯੋਗ ਨਹੀਂ ਰਿਹਾ ਹੈ। ਉਨ੍ਹਾਂ ਅਨੁਸਾਰ ਧਰਤੀ ਹੇਠਲੇ ਪਾਣੀ ਦੇ ‘ਚ ਨਾਈਟਰੇਟ, ਆਇਰਨ, ਆਰਸੈਨਿਕ, ਸੇਲੇਨੀਅਮ, ਕ੍ਰੋਮੀਅਮ, ਮੈਂਗਨੀਜ਼, ਨਿਕਲ, ਕੈਡਮੀਅਮ, ਸੀਸਾ ਅਤੇ ਯੂਰੇਨੀਅਮ ਵਰਗੇ ਖਤਰਨਾਕ ਤੱਤ ਹਨ ਜਿਨ੍ਹਾਂ ਦੀ ਪਾਣੀ ‘ਚ ਮਿਲਾਵਟ ਪਾਈ ਗਈ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਦੁਆਰਾ ਨਿਰਧਾਰਤ ਸੀਮਾ ਤੋਂ ਬਹੁਤ ਜ਼ਿਆਦਾ ਹੈ। ਇਹ ਸਿਰਫ਼ ਸਰਕਾਰ ਦੇ ਲਏ ਗਏ ਨਮੂਨਿਆਂ ਦੇ ਆਧਾਰ ‘ਤੇ ਬਣਾਈ ਰਿਪੋਰਟ ਨਹੀਂ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਰਿਸਰਚ ਕੀਤੀ ਗਈ ਹੈ ਜਿਸ ਵਿੱਚ ਵੀ ਇਹ ਸਾਬਤ ਹੋ ਗਿਆ ਹੈ ਪਾਣੀ ਪੀਣ ਯੋਗ ਨਹੀਂ ਹੈ।
ਇਸ ਨੂੰ ਰੋਕਣ ਦੀ ਲੋੜ
ਰਿਪੋਰਟ ਮੁਤਾਬਕ ਜ਼ਹਿਰੀਲੇ ਤੱਤਾਂ ਦੀ ਮੌਜੂਦਗੀ ਸਿਹਤ ਲਈ ਬਹੁਤ ਘਾਤਕ ਹੈ ਹੈ ਜੋ ਕਿ ਖਤਰਾ ਪੈਦਾ ਕਰ ਰਹੀ ਹੈ। ਇਸ ‘ਚ ਯੂਰੇਨੀਅਮ, ਲੀਡ, ਨਿਕਲ ਤੇ ਮੈਂਗਨੀਜ਼ ਦਾ ਸਿਹਤ ‘ਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਅ ਦਾ ਜ਼ੋਰ ਦਿੱਤਾ ਗਿਆ ਹੈ। ਮੰਤਰੀ ਨੇ ਕਿਹਾ ਹੈ ਕਿ ਇਸ ਸਮੱਸਿਆ ਨੂੰ ਜਲਦੀ ਹੱਲ ਕਰਨ ਦੀ ਜਰੂਰਤ ਹੈ, ਨਹੀਂ ਤਾਂ ਭਵਿੱਖ ਵਿੱਚ ਪੰਜਾਬ ਵੱਡੀਆਂ ਸਮੱਸਿਆਵਾਂ ‘ਚ ਪੈ ਸਕਦਾ ਹੈ।
ਇਨ੍ਹਾਂ ਜ਼ਿਲ੍ਹਿਆਂ ‘ਚ ਹੈ ਸਮੱਸਿਆ
ਬਠਿੰਡਾ, ਫ਼ਿਰੋਜ਼ਪੁਰ ਅਤੇ ਮੁਕਤਸਰ ਦੇ ਧਰਤੀ ਹੇਠਲੇ ਪਾਣੀ ਵਿੱਚ ਸੀਸਾ ਪਾਇਆ ਗਿਆ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ ‘ਚ ਕੈਡਮੀਅਮ ਦਾ ਪੱਧਰ ਬਹੁਤ ਉੱਚਾ ਹੈ। ਕੁੱਝ ਇਲਾਕੇ ਜਿਵੇਂ ਕਿ ਬਠਿੰਡਾ, ਮੋਗਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਲੁਧਿਆਣਾ, ਮੁਕਤਸਰ, ਪਟਿਆਲਾ ਅਤੇ ਸੰਗਰੂਰ ‘ਚ ਯੂਰੇਨੀਅਮ ਵਾਲਾ ਜ਼ਮੀਨੀ ਪਾਣੀ ਹੈ।