AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

G20 India: ਭ੍ਰਿਸ਼ਟਾਚਾਰ ਨਾਲ ਇਸ ਤਰ੍ਹਾਂ ਨਜਿੱਠੇਗਾ ਭਾਰਤ, ਮੋਦੀ ਸਰਕਾਰ ਨੇ ਬਣਾਈ ਇਹ ਯੋਜਨਾ

India in Front Line: ਗਲੋਬਲ ਭ੍ਰਿਸ਼ਟਾਚਾਰ ਵਿਰੋਧੀ ਯਤਨਾਂ ਨੂੰ ਮਜਬੂਤ ​​ਕਰਨ ਅਤੇ ਭ੍ਰਿਸ਼ਟਾਚਾਰ ਦੀ ਵਿਆਪਕ ਚੁਣੌਤੀ ਨਾਲ ਨਜਿੱਠਣ ਵਿੱਚ ਭਾਰਤ ਅਹਿਮ ਭੂਮਿਕਾ ਨਿਭਾਏਗਾ।

G20 India: ਭ੍ਰਿਸ਼ਟਾਚਾਰ ਨਾਲ ਇਸ ਤਰ੍ਹਾਂ ਨਜਿੱਠੇਗਾ ਭਾਰਤ, ਮੋਦੀ ਸਰਕਾਰ ਨੇ ਬਣਾਈ ਇਹ ਯੋਜਨਾ
kusum-chopra
| Published: 02 Mar 2023 10:47 AM IST
Share
G20 India Meeting: ਭਾਰਤ ਦੀ ਪ੍ਰਧਾਨਗੀ ਦੇ ਦੌਰਾਨ, G20 ਦੀ ਪਹਿਲੀ ਭ੍ਰਿਸ਼ਟਾਚਾਰ ਵਿਰੋਧੀ ਵਰਕਿੰਗ ਗਰੁੱਪ (ACWG) ਦੀ ਬੈਠਕ ਗੁਰੂਗ੍ਰਾਮ, ਹਰਿਆਣਾ ਵਿੱਚ ਸ਼ੁਰੂ ਹੋਈ ਹੈ। ACWG ਦੀ ਇਹ ਤਿੰਨ ਦਿਨਾਂ ਮੀਟਿੰਗ 1 ਤੋਂ 3 ਮਾਰਚ 2023 ਤੱਕ ਚੱਲੇਗੀ। ਜਦੋਂ ਕਿ ਜੀ-20 ਦੇ ਪ੍ਰਤੀਨਿਧੀਆਂ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਰਜ ਸਮੂਹ ਦੀ ਬੈਠਕ ਦੇ ਪਹਿਲੇ ਦਿਨ ਦੀ ਸ਼ੁਰੂਆਤ ਯੋਗ ਸੈਸ਼ਨ ਨਾਲ ਕੀਤੀ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਜੀ-20 ਡੈਲੀਗੇਟਾਂ ਦਾ ਸਵਾਗਤ ਕੀਤਾ ਅਤੇ ਮੰਤਰੀ ਨੇ ਗੁਰੂਗ੍ਰਾਮ ਵਿੱਚ ਚੱਲ ਰਹੀ ਪਹਿਲੀ ACWG ਮੀਟਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ।

ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤ ਦੀ ਅਹਿਮ ਭੂਮਿਕਾ

ਇਸ ਦੌਰਾਨ ਮੰਤਰੀ ਨੇ ਕਿਹਾ ਕਿ ਭਾਰਤ ਭ੍ਰਿਸ਼ਟਾਚਾਰ ਵਿਰੋਧੀ ਗਲੋਬਲ ਯਤਨਾਂ ਨੂੰ ਮਜਬੂਤ ​​ਕਰਨ ਅਤੇ ਭ੍ਰਿਸ਼ਟਾਚਾਰ ਦੀਆਂ ਵਿਆਪਕ ਚੁਣੌਤੀਆਂ ਨਾਲ ਨਜਿੱਠਣ ਲਈ ਅਹਿਮ ਭੂਮਿਕਾ ਨਿਭਾਏਗਾ। ਆਓ ਜਾਣਦੇ ਹਾਂ ਭਵਿੱਖ ‘ਚ ਭ੍ਰਿਸ਼ਟਾਚਾਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮੀਟਿੰਗ ਦੌਰਾਨ ਕਿਹੜੇ-ਕਿਹੜੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਅਸਲ ਵਿੱਚ ਭ੍ਰਿਸ਼ਟਾਚਾਰ ਸਿਰਫ਼ ਭਾਰਤ ਵਿੱਚ ਹੀ ਨਹੀਂ ਸਗੋਂ ਵਿਸ਼ਵ ਪੱਧਰ ਤੇ ਇੱਕ ਸਰਾਪ ਹੈ। ਜੋ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਸਮੁੱਚੇ ਸ਼ਾਸਨ ਨੂੰ ਪ੍ਰਭਾਵਿਤ ਕਰਦਾ ਹੈ। ਜਦੋਂ ਕਿ ਭ੍ਰਿਸ਼ਟਾਚਾਰ ਸਭ ਤੋਂ ਵੱਧ ਹਾਸ਼ੀਏ ‘ਤੇ ਪਏ ਗਰੀਬ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ, ਭਾਰਤ ਦੀ ਜੀ-20 ਪ੍ਰਧਾਨਗੀ ਦੌਰਾਨ ਗੁਰੂਗ੍ਰਾਮ ਵਿੱਚ ਹੋਣ ਜਾ ਰਹੀ ਪਹਿਲੀ ACWG ਮੀਟਿੰਗ ਵਿੱਚ, ਭਾਰਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਯਕੀਨੀ ਬਣਾਉਣ ਅਤੇ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਤੰਤਰ ਨੂੰ ਮਜਬੂਤ ​​ਕਰਨ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੈਠਕ ‘ਚ ਹਿੱਸਾ ਲੈਣ ਵਾਲੇ ਵਿਦੇਸ਼ੀ ਪ੍ਰਤੀਨਿਧੀ ਵੀ ਵਿਸ਼ਵ ਪੱਧਰ ‘ਤੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਜੀ-20 ਦੀਆਂ ਵਚਨਬੱਧਤਾਵਾਂ ਨੂੰ ਮਜਬੂਤ ​​ਕਰਨ ‘ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...