AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Rahul Gandhi: ਮੋਦੀ ਸਰਨੇਮ ਦੇ ਮਾਮਲੇ ‘ਚ ਰਾਹੁਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਨੋਟਿਸ ਜਾਰੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਚੋਣ ਰੈਲੀ 'ਚ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਬਿਆਨ ਕਾਰਨ ਰਾਹੁਲ ਦੀ ਪਾਰਲੀਮੈਂਟ ਮੈਂਬਰਸ਼ਿਪ ਖੁੱਸ ਗਈ ਸੀ।

Rahul Gandhi: ਮੋਦੀ ਸਰਨੇਮ ਦੇ ਮਾਮਲੇ 'ਚ ਰਾਹੁਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਨੋਟਿਸ ਜਾਰੀ
tv9-punjabi
| Published: 21 Jul 2023 14:10 PM IST
Share
ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਸ਼ੁੱਕਰਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਪੂਰਨੇਸ਼ ਮੋਦੀ (Purnesh Modi) ਅਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ, ਉਦੋਂ ਤੱਕ ਗੁਜਰਾਤ ਹਾਈ ਕੋਰਟ ਦਾ ਫੈਸਲਾ ਲਾਗੂ ਰਹੇਗਾ। ਗੁਜਰਾਤ ਦੀ ਇੱਕ ਅਦਾਲਤ ਨੇ ਮੋਦੀ ਸਰਨੇਮ ਕੇਸ ਵਿੱਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਹ ਗੁਜਰਾਤ ਹਾਈ ਕੋਰਟ ਗਏ ਸਨ, ਪਰ ਉੱਥੋਂ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਅਤੇ ਸਜ਼ਾ ਬਰਕਰਾਰ ਰਹੀ। ਰਾਹੁਲ ਗਾਂਧੀ ਦੀ ਤਰਫੋਂ ਗੁਜਰਾਤ ਹਾਈ ਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸ਼ੁੱਕਰਵਾਰ ਨੂੰ ਜਦੋਂ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਰਾਹੁਲ ਗਾਂਧੀ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ (Abhishek Manu Singhvi) ਨੇ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ ਕਿ ਸਵਾਲ ਸਿਰਫ ਇਹ ਹੈ ਕਿ ਦੋਸ਼ ‘ਤੇ ਪਾਬੰਦੀ ਲਗਾਈ ਜਾਵੇ ਜਾਂ ਨਹੀਂ, ਅਜਿਹੇ ‘ਚ ਦੋਹਾਂ ਪੱਖਾਂ ਨੂੰ ਸੁਣਨਾ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ 10 ਦਿਨਾਂ ਦੇ ਅੰਦਰ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਸਾਲ 2019 ‘ਚ ਇਕ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਮਾਮਲੇ ‘ਚ ਰਾਹੁਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ, ਸੂਰਤ ਦੀ ਅਦਾਲਤ ਨੇ ਇਸ ਸਾਲ ਮਾਰਚ ‘ਚ ਇਸ ਮਾਮਲੇ ‘ਚ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਕਾਰਨ ਰਾਹੁਲ ਗਾਂਧੀ ਆਪਣੀ ਸੰਸਦ ਦੀ ਮੈਂਬਰਸ਼ਿਪ ਗੁਆ ਬੈਠੇ, ਨਾਲ ਹੀ ਉਹ ਸਜ਼ਾ ਪੂਰੀ ਹੋਣ ਤੋਂ ਬਾਅਦ 6 ਸਾਲ ਤੱਕ ਚੋਣ ਨਹੀਂ ਲੜ ਸਕਣਗੇ। ਕਾਂਗਰਸ ਨੇਤਾ ਨੇ ਇਸ ਦੇ ਖਿਲਾਫ ਗੁਜਰਾਤ ਹਾਈਕੋਰਟ ‘ਚ ਅਪੀਲ ਕੀਤੀ, ਹਾਲਾਂਕਿ ਹਾਈਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਅਤੇ ਸਜ਼ਾ ਨੂੰ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਹਾਈਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਤੁਹਾਡੇ ਖਿਲਾਫ ਅਜਿਹੇ ਹੋਰ ਵੀ ਮਾਮਲੇ ਹਨ। ਰਾਹੁਲ ਗਾਂਧੀ ਨੇ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...