Rahul Gandhi: ਮੋਦੀ ਸਰਨੇਮ ਦੇ ਮਾਮਲੇ ‘ਚ ਰਾਹੁਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਨੋਟਿਸ ਜਾਰੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਚੋਣ ਰੈਲੀ 'ਚ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਬਿਆਨ ਕਾਰਨ ਰਾਹੁਲ ਦੀ ਪਾਰਲੀਮੈਂਟ ਮੈਂਬਰਸ਼ਿਪ ਖੁੱਸ ਗਈ ਸੀ।
ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਸ਼ੁੱਕਰਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਪੂਰਨੇਸ਼ ਮੋਦੀ (Purnesh Modi) ਅਤੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ, ਉਦੋਂ ਤੱਕ ਗੁਜਰਾਤ ਹਾਈ ਕੋਰਟ ਦਾ ਫੈਸਲਾ ਲਾਗੂ ਰਹੇਗਾ।
ਗੁਜਰਾਤ ਦੀ ਇੱਕ ਅਦਾਲਤ ਨੇ ਮੋਦੀ ਸਰਨੇਮ ਕੇਸ ਵਿੱਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਹ ਗੁਜਰਾਤ ਹਾਈ ਕੋਰਟ ਗਏ ਸਨ, ਪਰ ਉੱਥੋਂ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਅਤੇ ਸਜ਼ਾ ਬਰਕਰਾਰ ਰਹੀ। ਰਾਹੁਲ ਗਾਂਧੀ ਦੀ ਤਰਫੋਂ ਗੁਜਰਾਤ ਹਾਈ ਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਸ਼ੁੱਕਰਵਾਰ ਨੂੰ ਜਦੋਂ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਰਾਹੁਲ ਗਾਂਧੀ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ (Abhishek Manu Singhvi) ਨੇ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ ਕਿ ਸਵਾਲ ਸਿਰਫ ਇਹ ਹੈ ਕਿ ਦੋਸ਼ ‘ਤੇ ਪਾਬੰਦੀ ਲਗਾਈ ਜਾਵੇ ਜਾਂ ਨਹੀਂ, ਅਜਿਹੇ ‘ਚ ਦੋਹਾਂ ਪੱਖਾਂ ਨੂੰ ਸੁਣਨਾ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ 10 ਦਿਨਾਂ ਦੇ ਅੰਦਰ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਸਾਲ 2019 ‘ਚ ਇਕ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਮਾਮਲੇ ‘ਚ ਰਾਹੁਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ, ਸੂਰਤ ਦੀ ਅਦਾਲਤ ਨੇ ਇਸ ਸਾਲ ਮਾਰਚ ‘ਚ ਇਸ ਮਾਮਲੇ ‘ਚ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਕਾਰਨ ਰਾਹੁਲ ਗਾਂਧੀ ਆਪਣੀ ਸੰਸਦ ਦੀ ਮੈਂਬਰਸ਼ਿਪ ਗੁਆ ਬੈਠੇ, ਨਾਲ ਹੀ ਉਹ ਸਜ਼ਾ ਪੂਰੀ ਹੋਣ ਤੋਂ ਬਾਅਦ 6 ਸਾਲ ਤੱਕ ਚੋਣ ਨਹੀਂ ਲੜ ਸਕਣਗੇ।
ਕਾਂਗਰਸ ਨੇਤਾ ਨੇ ਇਸ ਦੇ ਖਿਲਾਫ ਗੁਜਰਾਤ ਹਾਈਕੋਰਟ ‘ਚ ਅਪੀਲ ਕੀਤੀ, ਹਾਲਾਂਕਿ ਹਾਈਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਅਤੇ ਸਜ਼ਾ ਨੂੰ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਹਾਈਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਤੁਹਾਡੇ ਖਿਲਾਫ ਅਜਿਹੇ ਹੋਰ ਵੀ ਮਾਮਲੇ ਹਨ। ਰਾਹੁਲ ਗਾਂਧੀ ਨੇ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ