AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁਹਾਲੀ ਦੇ ਸਕੂਲਾਂ ਨੂੰ ਧਮਕੀ: ਰੇਲਵੇ ਸਟੇਸ਼ਨ ਅਤੇ ਪੀਐਮ ਮੋਦੀ ਦੀ ਰੈਲੀ ‘ਤੇ ਬੰਬ ਸੁੱਟਣ ਦੀ ਲਿੱਖੀ ਗੱਲ; ਦਿਲਜੀਤ ਨੂੰ ਦੱਸਿਆ ਭਰਾ

Mohali School Bomb Threat: ਇਸ ਮੇਲ ਵਿੱਚ, ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ "ਸਤਲੁਜ" ਦੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਆਪਣਾ ਭਰਾ ਦੱਸਿਆ ਗਿਆ ਹੈ। ਇਸ ਫਿਲਮ ਨੂੰ ਦੁਨੀਆ ਭਰ ਵਿੱਚ OTT ਪਲੇਟਫਾਰਮਾਂ 'ਤੇ ਬੈਨ ਕਰ ਦਿੱਤਾ ਗਿਆ ਹੈ। ਫਿਲਮ ਬਾਰੇ ਸਵਾਲ ਉਠਾਉਣ ਵਾਲੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਵੀ ਧਮਕੀ ਦਿੱਤੀ ਗਈ ਹੈ।

ਮੁਹਾਲੀ ਦੇ ਸਕੂਲਾਂ ਨੂੰ ਧਮਕੀ: ਰੇਲਵੇ ਸਟੇਸ਼ਨ ਅਤੇ ਪੀਐਮ ਮੋਦੀ ਦੀ ਰੈਲੀ 'ਤੇ ਬੰਬ ਸੁੱਟਣ ਦੀ ਲਿੱਖੀ ਗੱਲ; ਦਿਲਜੀਤ ਨੂੰ ਦੱਸਿਆ ਭਰਾ
tv9-punjabi
| Updated On: 13 Jul 2026 13:38 PM IST
Share

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸੰਭਾਵਿਤ ਦੌਰੇ ਤੋਂ ਪਹਿਲਾਂ ਮੁਹਾਲੀ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਮਿਲਣ ‘ਤੇ, ਸਕੂਲ ਬੰਦ ਕਰ ਦਿੱਤੇ ਗਏ ਸਨ ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਸੀ। ਇਸ ਨਾਲ ਸਬੰਧਤ ਧਮਕੀ ਭਰੀ ਈਮੇਲ ਸਾਹਮਣੇ ਆਈ ਹੈ। ਫੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਵੀ ਸਵੇਰੇ 9 ਵਜੇ ਦੇ ਕਰੀਬ ਆਪਣੇ ਅਧਿਕਾਰਤ ਈਮੇਲ ਆਈਡੀ ‘ਤੇ ਧਮਕੀ ਭਰਿਆ ਮੈਸੇਜ ਮਿਲਿਆ। ਸ਼ਿਵਾਲਿਕ ਸਕੂਲ ਦੇ ਕੋਆਰਡੀਨੇਟਰ ਨੇ ਦੱਸਿਆ ਕਿ ਉਸ ਸਮੇਂ ਦੂਜਾ ਪੀਰੀਅਡ ਚੱਲ ਰਿਹਾ ਸੀ।

ਈਮੇਲ ਵਿੱਚ ਕਿਹਾ ਗਿਆ ਹੈ ਕਿ ਅੱਜ ਸਕੂਲ ਨਿਸ਼ਾਨਾ ਹਨ। 17 ਜੁਲਾਈ ਨੂੰ ਵੀ ਬੰਬ ਧਮਾਕੇ ਹੋਣਗੇ। ਈਮੇਲ ਵਿੱਚ ਜਲੰਧਰ-ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਗਈ ਹੈ, ਜਿੱਥੇ ਪ੍ਰਧਾਨ ਮੰਤਰੀ ਇੱਕ ਪ੍ਰੋਜੈਕਟ ਦਾ ਉਦਘਾਟਨ ਕਰਨ ਵਾਲੇ ਹਨ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਮੋਦੀ ਦੀਆਂ ਰੈਲੀਆਂ ਵਿੱਚ ਸ਼ਾਮਲ ਨਾ ਹੋਵੇ ਨਹੀਂ ਤਾਂ ਉਹ ਬੰਬ ਧਮਾਕਿਆਂ ਵਿੱਚ ਮਾਰਿਆ ਜਾਵੇਗਾ।

ਬਿੱਟੂ ਨੂੰ ਧਮਕੀ, ਦਿਲਜੀਤ ਨੂੰ ਦੱਸਿਆ ਭਰ੍ਹਾ

ਇਸ ਮੇਲ ਵਿੱਚ, ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਸਤਲੁਜ” ਦੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਆਪਣਾ ਭਰਾ ਦੱਸਿਆ ਗਿਆ ਹੈ। ਇਸ ਫਿਲਮ ਨੂੰ ਦੁਨੀਆ ਭਰ ਵਿੱਚ OTT ਪਲੇਟਫਾਰਮਾਂ ‘ਤੇ ਬੈਨ ਕਰ ਦਿੱਤਾ ਗਿਆ ਹੈ। ਫਿਲਮ ਬਾਰੇ ਸਵਾਲ ਉਠਾਉਣ ਵਾਲੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਵੀ ਧਮਕੀ ਦਿੱਤੀ ਗਈ ਹੈ।

ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

ਇਸ ਤੋਂ ਪਹਿਲਾਂ ਬੀਤੇ ਕੱਲ੍ਹ SFJ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ‘ਤੇ ਇੱਕ ਵੀਡੀਓ ਜਾਰੀ ਕੀਤਾ ਸੀ, ਜਿਸ ਵਿੱਚ ਦਿੱਲੀ ਜਾਣ ਵਾਲੀ ਰੇਲਗੱਡੀ ਦੇ ਅੰਦਰ ਇੱਕ ਸਲੀਪਰ ਕੋਚ ‘ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਖਾਲਿਸਤਾਨੀ ਧਮਕੀਆਂ ਦੇ ਮੱਦੇਨਜ਼ਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਪੁਲਿਸ ਹਾਈ ਅਲਰਟ ‘ਤੇ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਵੀ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ। ਦੱਸ ਦੇਈਏ ਕਿ 17 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਜਲੰਧਰ ਅਤੇ ਚੰਡੀਗੜ੍ਹ ਵਿੱਚ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਵਾਲੇ ਹਨ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...