ਆਮ ਆਦਮੀ ਪਾਰਟੀ ‘ਤੇ ਇਕ ਹੋਰ ਸੰਕਟ, ਮੁਹੱਲਾ ਕਲੀਨਿਕ ‘ਚ ਫਰਜ਼ੀ ਟੈਸਟ ਦੀ CBI ਜਾਂਚ ਦੀ ਸਿਫਾਰਿਸ਼
ਦਿੱਲੀ ਦੇ ਸਰਕਾਰੀ ਹਸਪਤਾਲਾਂ 'ਚ ਨਕਲੀ ਦਵਾਈਆਂ ਦਾ ਘਪਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਆਮ ਆਦਮੀ ਮੁਹੱਲਾ ਕਲੀਨਿਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਫਰਜ਼ੀ ਪੈਥੋਲੋਜੀ ਅਤੇ ਰੇਡੀਓਲੋਜੀ ਟੈਸਟ ਕਰਵਾਉਣ ਦੇ ਦੋਸ਼ ਲੱਗੇ ਹਨ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਹੈ।
ਦਿੱਲੀ ਦੇ ਸਰਕਾਰੀ ਹਸਪਤਾਲਾਂ ‘ਚ ਨਕਲੀ ਦਵਾਈਆਂ ਦਾ ਘਪਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਆਮ ਆਦਮੀ ਮੁਹੱਲਾ ਕਲੀਨਿਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਦਿੱਲੀ ਦੇ ਮੁਹੱਲਾ ਕਲੀਨਿਕਾਂ ‘ਚ ਫਰਜ਼ੀ ਰੇਡੀਓਲੋਜੀ ਅਤੇ ਪੈਥੋਲੋਜੀ ਟੈਸਟ ਕਰਵਾ ਕੇ ਪ੍ਰਾਈਵੇਟ ਲੈਬ ਨੂੰ ਫਾਇਦਾ ਦੇਣ ਦਾ ਆਰੋਪ ਲੱਗਾ ਹੈ। ਸੂਤਰਾਂ ਮੁਤਾਬਕ, ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਦੇ ਸਿਹਤ ਸਕੱਤਰ ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ ਕਰੇਗੀ।
ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਅਤੇ ਲੈਬਸ ਵਿੱਚ ਘੁਟਾਲੇ ਦੇ ਆਰੋਪਾਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਭਾਜਪਾ ਆਗੂ ਹਰੀਸ਼ ਖੁਰਾਣਾ ਨੇ ਸਿਹਤ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਵਾਈ ਘੋਟਾਲਾ ਅਤੇ ਹੁਣ ਟੈਸਟ ਦਾ ਘਪਲਾ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਸਰਕਾਰ ਜਿਸ ਚੀਜ ਤੇ ਹੱਥ ਧਰਦੀ ਹੈ, ਉਸ ਵਿੱਚ ਸਿਰਫ਼ ਘੁਟਾਲੇ ਹੀ ਘੁਟਾਲੇ ਹੁੰਦੇ ਹਨ। ਫਿਲਹਾਲ ਨਕਲੀ ਦਵਾਈਆਂ ਦੀ ਜਾਂਚ ਚੱਲ ਹੀ ਰਹੀ ਹੈ ਅਤੇ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦੇ ਟੈਸਟ ਅਤੇ ਘੋਸਟ ਮਰੀਜ਼ ਬਣਾ ਕੇ ਇਲਾਜ ਦਿਖਾ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਇਲਾਜ ਅਤੇ ਜਾਨ ਦੇ ਨਾਂ ‘ਤੇ ਭ੍ਰਿਸ਼ਟਾਚਾਰ ਨਿੰਦਣਯੋਗ ਹੈ। ਮੈਂ ਅਰਵਿੰਦ ਕੇਜਰੀਵਾਲ ਤੋਂ ਮੰਗ ਕਰਦਾ ਹਾਂ ਕਿ ਉਹ ਆਪਣੀ ਚੁੱਪ ਤੋੜਨ ਅਤੇ ਸੌਰਭ ਭਾਰਦਵਾਜ ਨੂੰ ਤੁਰੰਤ ਬਰਖਾਸਤ ਕਰਨ। ਲੋਕਾਂ ਦੀ ਜਾਨ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਿਛਲੇ ਮਹੀਨੇ, LG ਸਕਸੈਨਾ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਅਤੇ ‘ਆਪ’ ਦੇ ਪ੍ਰਮੁੱਖ ਮੁਹੱਲਾ ਕਲੀਨਿਕਾਂ ਵਿੱਚ ਕੁਝ ਜੀਵਨ ਰੱਖਿਅਕ ਦਵਾਈਆਂ ਸਮੇਤ, ਨਕਲੀ ਅਤੇ ਗੈਰ-ਮਿਆਰੀ ਦਵਾਈਆਂ ਦੀ ਕਥਿਤ ਖਰੀਦ ਅਤੇ ਸਪਲਾਈ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਇਸ ‘ਤੇ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸਿਹਤ ਸਕੱਤਰ ਅਤੇ ਹੋਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਮੰਗ ਕਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਖਰੀਦੀਆਂ ਦਵਾਈਆਂ ਦੇ ਆਡਿਟ ਦੇ ਹੁਕਮ ਦਿੱਤੇ ਸਨ, ਪਰ ਕੋਈ ਕਾਰਵਾਈ ਨਹੀਂ ਹੋਈ।
LG ਨੇ ਕੀਤੀ ਸੀ ਘਟੀਆ ਦਵਾਈਆਂ ਦੀ ਸੀਬੀਆਈ ਜਾਂਚ ਦੀ ਸਿਫਾਰਿਸ਼
ਪਿਛਲੇ ਮਹੀਨੇ, LG ਸਕਸੈਨਾ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਅਤੇ ‘ਆਪ’ ਦੇ ਪ੍ਰਮੁੱਖ ਮੁਹੱਲਾ ਕਲੀਨਿਕਾਂ ਵਿੱਚ ਕੁਝ ਜੀਵਨ ਰੱਖਿਅਕ ਦਵਾਈਆਂ ਸਮੇਤ, ਨਕਲੀ ਅਤੇ ਗੈਰ-ਮਿਆਰੀ ਦਵਾਈਆਂ ਦੀ ਕਥਿਤ ਖਰੀਦ ਅਤੇ ਸਪਲਾਈ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਇਸ ‘ਤੇ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸਿਹਤ ਸਕੱਤਰ ਅਤੇ ਹੋਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਮੰਗ ਕਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਖਰੀਦੀਆਂ ਦਵਾਈਆਂ ਦੇ ਆਡਿਟ ਦੇ ਹੁਕਮ ਦਿੱਤੇ ਸਨ, ਪਰ ਕੋਈ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਘਟੀਆ ਦਵਾਈਆਂ ਦੀ ਸਪਲਾਈ ਹੋਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ, ਦਿੱਲੀ ਸਿਹਤ ਵਿਭਾਗ ਦੇ ਅਧੀਨ ਡਰੱਗ ਕੰਟਰੋਲਰ ਨੇ ਨਮੂਨੇ ਜਾਂਚ ਲਈ ਭੇਜੇ ਸਨ। ਇਸ ਤੋਂ ਬਾਅਦ ਲੈਬ ਦੀ ਰਿਪੋਰਟ ਲੋੜੀਂਦੀ ਕਾਰਵਾਈ ਲਈ ਵਿਜੀਲੈਂਸ ਵਿਭਾਗ ਨੂੰ ਭੇਜ ਦਿੱਤੀ ਗਈ। ਅਧਿਕਾਰੀਆਂ ਨੇ ਕਿਹਾ ਸੀ ਕਿ ਤਿੰਨ ਵੱਡੇ ਹਸਪਤਾਲਾਂ IHBAS, ਲੋਕ ਨਾਇਕ ਹਸਪਤਾਲ ਅਤੇ ਦੀਨ ਦਿਆਲ ਉਪਾਧਿਆਏ ਹਸਪਤਾਲ ਤੋਂ ਨਮੂਨੇ ਇਕੱਠੇ ਕੀਤੇ ਗਏ ਸਨ।