AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“RSS ਕਹੇਗਾ ਤਾਂ ਤੁਰੰਤ ਅਹੁਦਾ ਛੱਡ ਦੇਵਾਂਗਾ”, ਮੋਹਨ ਭਾਗਵਤ ਨੇ 75 ਦੀ ਉਮਰ ‘ਚ ਸੇਵਾਮੁਕਤੀ ‘ਤੇ ਤੋੜੀ ਚੁੱਪ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਸਰਸੰਘਚਾਲਕ ਮੋਹਨ ਭਾਗਵਤ ਨੇ ਐਤਵਾਰ ਨੂੰ ਸੰਗਠਨ ਵਿੱਚ ਆਪਣੀ ਭੂਮਿਕਾ ਅਤੇ ਅਹੁਦੇ ਨੂੰ ਲੈ ਕੇ ਚੱਲ ਰਹੀਆਂ ਸਾਰੀਆਂ ਚਰਚਾਵਾਂ 'ਤੇ ਵਿਰਾਮ ਲਗਾ ਦਿੱਤਾ ਹੈ।

RSS ਕਹੇਗਾ ਤਾਂ ਤੁਰੰਤ ਅਹੁਦਾ ਛੱਡ ਦੇਵਾਂਗਾ, ਮੋਹਨ ਭਾਗਵਤ ਨੇ 75 ਦੀ ਉਮਰ 'ਚ ਸੇਵਾਮੁਕਤੀ 'ਤੇ ਤੋੜੀ ਚੁੱਪ
RSS ਕਹੇਗਾ ਤਾਂ ਅਹੁਦਾ ਛੱਡ ਦੇਵਾਂਗਾ, ਮੋਹਨ ਭਾਗਵਤ ਨੇ ਸੇਵਾਮੁਕਤੀ ‘ਤੇ ਤੋੜੀ ਚੁੱਪ
tv9-punjabi
| Published: 08 Feb 2026 15:56 PM IST

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਸਰਸੰਘਚਾਲਕ ਮੋਹਨ ਭਾਗਵਤ ਨੇ ਐਤਵਾਰ ਨੂੰ ਸੰਗਠਨ ਵਿੱਚ ਆਪਣੀ ਭੂਮਿਕਾ ਅਤੇ ਅਹੁਦੇ ਨੂੰ ਲੈ ਕੇ ਚੱਲ ਰਹੀਆਂ ਸਾਰੀਆਂ ਚਰਚਾਵਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਸੰਘ ਦੇ ਸ਼ਤਾਬਦੀ ਸਾਲ ਦੇ ਸਬੰਧ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਸਾਫ਼ ਕਰ ਦਿੱਤਾ ਕਿ ਉਹ ਉਮਰ ਦੇ ਇਸ ਪੜਾਅ ‘ਤੇ ਵੀ ਸੰਗਠਨ ਦੀ ਆਗਿਆ ਦਾ ਪਾਲਣ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ 75 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੇ ਸੰਘ ਨੂੰ ਆਪਣੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ, ਪਰ ਸੰਗਠਨ ਨੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ।

‘ਸੰਘ ਨੇ ਕਿਹਾ ਕੰਮ ਜਾਰੀ ਰੱਖੋ’

ਮੋਹਨ ਭਾਗਵਤ ਨੇ ਜ਼ੋਰ ਦੇ ਕੇ ਕਿਹਾ, ਜਦੋਂ ਵੀ ਆਰ.ਐੱਸ.ਐੱਸ. ਮੈਨੂੰ ਅਹੁਦਾ ਛੱਡਣ ਲਈ ਕਹੇਗਾ, ਮੈਂ ਤੁਰੰਤ ਅਜਿਹਾ ਕਰ ਦੇਵਾਂਗਾ। ਪਿਛਲੇ ਕਈ ਦਿਨਾਂ ਤੋਂ ਸੰਘ ਦੇ ਅਗਲੇ ਮੁਖੀ ਅਤੇ ਭਾਗਵਤ ਦੇ ਕਾਰਜਕਾਲ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ, ਜਿਨ੍ਹਾਂ ਦਾ ਇਸ ਬਿਆਨ ਨੇ ਜਵਾਬ ਦੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੰਘ ਮੁਖੀ ਦੇ ਅਹੁਦੇ ਲਈ ਕੋਈ ਚੋਣ ਨਹੀਂ ਹੁੰਦੀ, ਸਗੋਂ ਖੇਤਰੀ ਅਤੇ ਸੂਬਾਈ ਮੁਖੀ ਮਿਲ ਕੇ ਸਰਸੰਘਚਾਲਕ ਦੀ ਨਿਯੁਕਤੀ ਕਰਦੇ ਹਨ।

ਉਨ੍ਹਾਂ ਨੇ ਹਲਕੇ ਅੰਦਾਜ਼ ਵਿੱਚ ਇਹ ਵੀ ਟਿੱਪਣੀ ਕੀਤੀ ਕਿ ਸੰਘ ਆਪਣੇ ਸਵੈਮ ਸੇਵਕ ਤੋਂ ਖੂਨ ਦੇ ਆਖ਼ਰੀ ਕਤਰੇ ਤੱਕ ਕੰਮ ਲੈਂਦਾ ਹੈ ਅਤੇ ਸੰਘ ਦੇ ਇਤਿਹਾਸ ਵਿੱਚ ਹਾਲੇ ਤੱਕ ਕਿਸੇ ਨੂੰ ਰਿਟਾਇਰ ਹੋਣ ਦੀ ਨੌਬਤ ਨਹੀਂ ਆਈ ਹੈ।

ਅੰਗਰੇਜ਼ੀ ਕਦੇ ਵੀ ਸੰਘ ਦੀ ਕਾਰਜ-ਭਾਸ਼ਾ ਨਹੀਂ ਬਣੇਗੀ

ਸੰਘ ਦੇ ਕੰਮਕਾਜ ਵਿੱਚ ਭਾਸ਼ਾ ਦੀ ਵਰਤੋਂ ਬਾਰੇ ਆਪਣਾ ਪੱਖ ਸਪੱਸ਼ਟ ਕਰਦਿਆਂ ਮੋਹਨ ਭਾਗਵਤ ਨੇ ਕਿਹਾ ਕਿ ਅੰਗਰੇਜ਼ੀ ਕਦੇ ਵੀ ਆਰ.ਐੱਸ.ਐੱਸ. ਦੀ ਕਾਰਜ-ਭਾਸ਼ਾ ਨਹੀਂ ਬਣੇਗੀ, ਕਿਉਂਕਿ ਇਹ ਭਾਰਤੀ ਭਾਸ਼ਾ ਨਹੀਂ ਹੈ। ਉਨ੍ਹਾਂ ਕਿਹਾ, ਅਸੀਂ ਭਾਰਤੀਆਂ ਨਾਲ ਕੰਮ ਕਰਨਾ ਚਾਹੁੰਦੇ ਹਾਂ। ਜਿੱਥੇ ਅੰਗਰੇਜ਼ੀ ਦੀ ਲੋੜ ਹੁੰਦੀ ਹੈ, ਅਸੀਂ ਉੱਥੇ ਇਸ ਦੀ ਵਰਤੋਂ ਕਰਦੇ ਹਾਂ, ਅਸੀਂ ਇਸ ਦੇ ਵਿਰੋਧੀ ਨਹੀਂ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਅੰਗਰੇਜ਼ੀ ਇੰਨੀ ਚੰਗੀ ਤਰ੍ਹਾਂ ਬੋਲਣੀ ਚਾਹੀਦੀ ਹੈ ਕਿ ਅੰਗਰੇਜ਼ੀ ਭਾਸ਼ੀ ਲੋਕ ਵੀ ਉਨ੍ਹਾਂ ਨੂੰ ਸੁਣਨ ਲਈ ਤਿਆਰ ਹੋਣ, ਪਰ ਇਸ ਦਾ ਇਹ ਮਤਲਬ ਬਿਲਕੁਲ ਨਹੀਂ ਹੈ ਕਿ ਅਸੀਂ ਆਪਣੀ ਮਾਂ-ਬੋਲੀ ਨੂੰ ਭੁੱਲ ਜਾਈਏ।

ਪ੍ਰਚਾਰ ਨਹੀਂ, ਸੰਸਕਾਰ ਦੇਣ ‘ਤੇ ਸੰਘ ਦਾ ਜ਼ੋਰ

ਭਾਗਵਤ ਨੇ ਪ੍ਰੋਗਰਾਮ ਦੌਰਾਨ ਕਿਹਾ ਕਿ ਸੰਘ ਦਾ ਅਸਲ ਕੰਮ ਸੰਸਕਾਰ ਦੇਣਾ ਹੈ, ਨਾ ਕਿ ਪ੍ਰਚਾਰ ਕਰਨਾ। ਉਨ੍ਹਾਂ ਸਵੀਕਾਰ ਕੀਤਾ ਕਿ ਸੰਘ ਆਪਣੇ ਪ੍ਰਚਾਰ ਦੇ ਮਾਮਲੇ ਵਿੱਚ ਹਮੇਸ਼ਾ ਪਿਛੜਿਆ ਰਿਹਾ ਹੈ, ਪਰ ਨਾਲ ਹੀ ਚੇਤਾਵਨੀ ਦਿੱਤੀ ਕਿ ਬਹੁਤ ਜ਼ਿਆਦਾ ਪ੍ਰਚਾਰ ਨਾਲ ਪ੍ਰਸਿੱਧੀ ਮਿਲਦੀ ਹੈ ਅਤੇ ਫਿਰ ਅਹੰਕਾਰ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੰਘ ਨੂੰ ਇਸ ਅਹੰਕਾਰ ਤੋਂ ਬਚਣ ਦੀ ਲੋੜ ਹੈ।

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...