AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Monsoon In India 2023: ਕਦੋਂ ਦਸਤਕ ਦੇਵੇਗਾ ਮਾਨਸੂਨ, ਕਦੋਂ ਮਿਲੇਗੀ ਗਰਮੀ ਤੋਂ ਰਾਹਤ; ਜਾਣੋ ਮਾਨਸੂਨ ਅਤੇ ਮੌਸਮ ਦਾ ਹਾਲ

ਉਪ-ਮਹਾਂਦੀਪ ਦੇ ਦੇਸ਼ 'ਚ ਕਰੀਬ ਤਿੰਨ ਮਹੀਨਿਆਂ ਤੋਂ ਬਾਰਿਸ਼ ਕਰਨ ਵਾਲੇ ਦੱਖਣ-ਪੱਛਮੀ ਮਾਨਸੂਨ ਨੇ ਵੀਰਵਾਰ ਨੂੰ ਦੇਸ਼ ਦੇ ਕੇਰਲ ਸੂਬੇ 'ਚ ਦਸਤਕ ਦੇ ਦਿੱਤੀ ਹੈ। ਕੇਰਲ 'ਚ ਮਾਨਸੂਨ ਦੇ ਆਉਣ ਨਾਲ ਭਿਆਨਕ ਗਰਮੀ ਅਤੇ ਸੋਕੇ ਦੀ ਮਾਰ ਝੱਲ ਰਹੇ ਸੂਬਿਆਂ ਨੂੰ ਰਾਹਤ ਮਿਲਣ ਦੀ ਉਮੀਦ ਹੈ।

Monsoon In India 2023: ਕਦੋਂ ਦਸਤਕ ਦੇਵੇਗਾ ਮਾਨਸੂਨ, ਕਦੋਂ ਮਿਲੇਗੀ ਗਰਮੀ ਤੋਂ ਰਾਹਤ; ਜਾਣੋ ਮਾਨਸੂਨ ਅਤੇ ਮੌਸਮ ਦਾ ਹਾਲ
FILE PHOTO
tv9-punjabi
| Updated On: 10 Jun 2023 07:39 AM IST
Share
Monsoon In India 2023: ਉਪ-ਮਹਾਂਦੀਪ ਦੇ ਦੇਸ਼ ‘ਚ ਕਰੀਬ ਤਿੰਨ ਮਹੀਨਿਆਂ ਤੋਂ ਬਾਰਿਸ਼ ਕਰ ਰਹੇ ਦੱਖਣ-ਪੱਛਮੀ ਮਾਨਸੂਨ ਨੇ ਵੀਰਵਾਰ ਨੂੰ ਦੇਸ਼ ਦੇ ਕੇਰਲ ਸੂਬੇ ‘ਚ ਦਸਤਕ ਦੇ ਦਿੱਤੀ ਹੈ। ਕੇਰਲ ‘ਚ ਮਾਨਸੂਨ ਦੇ ਆਉਣ ਨਾਲ ਭਿਆਨਕ ਗਰਮੀ ਅਤੇ ਸੋਕੇ ਦੀ ਮਾਰ ਝੱਲ ਰਹੇ ਸੂਬਿਆਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਮਾਨਸੂਨ ਦੇ ਵੀਰਵਾਰ ਨੂੰ ਕੇਰਲ ਪਹੁੰਚਣ ਤੋਂ ਬਾਅਦ ਭਾਰਤੀ ਮੌਸਮ ਵਿਭਾਗ (Department of Meteorology) ਦੇ ਮੌਸਮ ਵਿਗਿਆਨੀ ਇਸ ਦੀ ਪ੍ਰਗਤੀ ‘ਤੇ ਨਜ਼ਰ ਰੱਖ ਰਹੇ ਹਨ, ਤਾਂ ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਦੱਖਣ-ਪੱਛਮੀ ਮਾਨਸੂਨ ਦੇ ਪਹੁੰਚਣ ਦੀ ਸਹੀ ਜਾਣਕਾਰੀ ਅਤੇ ਸਮੇਂ ਨਾਲ ਭਵਿੱਖਬਾਣੀ ਕੀਤੀ ਜਾ ਸਕੇ। ਭਾਰਤੀ ਮੌਸਮ ਵਿਭਾਗ ਦੇ ਖੇਤਰੀ ਮੌਸਮ ਵਿਗਿਆਨ ਕੇਂਦਰ ਦੇ ਮੁੰਬਈ ਮੁਖੀ ਐਸਜੀ ਕਾਂਬਲੇ ਦੇ ਮੁਤਾਬਕ ਮਹਾਰਾਸ਼ਟਰ ਵਿੱਚ ਮਾਨਸੂਨ ਦੇ ਸ਼ੁਰੂ ਹੋਣ ਦੀ ਤਾਰੀਖ 10 ਜੂਨ ਹੈ ਅਤੇ ਮੁੰਬਈ ਵਿੱਚ 11 ਜੂਨ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਦੀ ਪ੍ਰਗਤੀ ‘ਤੇ ਅਗਲੇ ਇਕ-ਦੋ ਦਿਨਾਂ ਤੱਕ ਨਜ਼ਰ ਰੱਖੀ ਜਾ ਰਹੀ ਹੈ। ਦੂਜੇ ਪਾਸੇ, ਕੇਰਲ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਸ਼ੁਰੂ ਹੋਣ ਦੀ ਆਮ ਤਾਰੀਖ 1 ਜੂਨ ਹੈ। ਇਸ ਵਾਰ ਮਾਨਸੂਨ ਕਰੀਬ ਸੱਤ ਦਿਨਾਂ ਦੀ ਦੇਰੀ ਤੋਂ ਬਾਅਦ ਕੇਰਲ ਪਹੁੰਚਿਆ ਹੈ।

ਕਿਹੜੇ ਸੂਬਿਆਂ ‘ਚ ਕਦੋਂ ਪਹੁੰਚੇਗਾ ਮਾਨਸੂਨ?

ਭਾਰਤੀ ਮੌਸਮ ਵਿਭਾਗ ਨੇ ਆਪਣੇ ਇਕ ਮੌਸਮ ਬੁਲੇਟਿਨ ‘ਚ ਦਾਅਵਾ ਕੀਤਾ ਸੀ ਕਿ ਅਗਲੇ 48 ਘੰਟਿਆਂ ‘ਚ ਦੱਖਣ-ਪੱਛਮੀ ਮਾਨਸੂਨ ਕੇਰਲ ਤੋਂ ਬਾਅਦ ਤਾਮਿਲਨਾਡੂ, ਕਰਨਾਟਕ ਅਤੇ ਬਾਕੀ ਸੂਬਿਆਂ ਦੇ ਨਾਲ-ਨਾਲ ਹੋਰ ਸੂਬਿਆਂ ਵੱਲ ਵਧੇਗਾ। ਭਾਰਤੀ ਮੌਸਮ ਵਿਭਾਗ ਨੇ ਦੱਖਣ-ਪੱਛਮੀ ਮਾਨਸੂਨ ਨੂੰ ਲੈ ਕੇ ਨਕਸ਼ਾ ਜਾਰੀ ਕੀਤਾ ਹੈ, ਇਸ ਨਕਸ਼ੇ ‘ਚ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਆਮ ਤੌਰ ‘ਤੇ ਮਾਨਸੂਨ ਕਿਸ ਰਾਜ ‘ਚ ਦਸਤਕ ਦੇਵੇਗਾ। ਮਾਨਸੂਨ (Monsoon) ਵੀਰਵਾਰ ਨੂੰ ਕੇਰਲ ਪਹੁੰਚ ਗਿਆ ਹੈ।

Monsoon 2023

ਮਾਨਸੂਨ ਦੀ ਪ੍ਰਗਤੀ ‘ਤੇ IMD ਦੀ ਨਜ਼ਰ

ਆਈਐਮਡੀ (India Meteorological Department) ਦੇ ਮੁਤਾਬਕ ਮਾਨਸੂਨ ਦੀ ਸ਼ੁਰੂਆਤ ਦੀ ਆਮ ਤਾਰੀਖ ਮਹਾਰਾਸ਼ਟਰ ਵਿੱਚ 10 ਜੂਨ ਅਤੇ ਮੁੰਬਈ ਵਿੱਚ 11 ਜੂਨ ਹੈ। ਆਈਐਮਡੀ ਖੇਤਰੀ ਮਾਨਸੂਨ ਕੇਂਦਰ ਮੁੰਬਈ ਮਾਨਸੂਨ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਿਹਾ ਹੈ। ਦੂਜੇ ਪਾਸੇ, ਗੁਜਰਾਤ ਵਿੱਚ, ਮਾਨਸੂਨ ਆਮ ਤੌਰ ‘ਤੇ 15 ਜੂਨ ਨੂੰ ਦਸਤਕ ਦਿੰਦਾ ਹੈ। ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ 20 ਤੋਂ 25 ਜੂਨ ਤੱਕ ਪਹੁੰਚਦਾ ਹੈ। ਦੱਖਣ-ਪੱਛਮੀ ਮਾਨਸੂਨ 15 ਤੋਂ 20 ਤਰੀਕ ਤੱਕ ਮੱਧ ਪ੍ਰਦੇਸ਼ ਪਹੁੰਚਦਾ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਝਾਰਖੰਡ ਅਤੇ ਬਿਹਾਰ ਵਿੱਚ ਵੀ ਮਾਨਸੂਨ ਦੇ ਪਹੁੰਚਣ ਦਾ ਆਮ ਅਨੁਮਾਨ ਹੈ। ਮਾਨਸੂਨ ਦੇ 25 ਜੂਨ ਤੱਕ ਮੱਧ ਗੁਜਰਾਤ, ਰਾਜਸਥਾਨ ਦੇ ਕੁਝ ਹਿੱਸਿਆਂ, ਕੇਂਦਰੀ ਯੂਪੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੱਦਾਖ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਕਿਹੜੇ ਸੂਬੇ ‘ਚ ਕਦੋਂ ਦਸਤਕ ਦੇਵੇਗੀ ਮਾਨਸੂਨ?

  • 10 ਜੂਨ ਨੂੰ ਮਹਾਰਾਸ਼ਟਰ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਸਤਕ ਦਿੱਤੀ।
  • 15 ਜੂਨ ਨੂੰ ਗੁਜਰਾਤ, ਮੱਧ ਪ੍ਰਦੇਸ਼ ਤੋਂ ਇਲਾਵਾ ਛੱਤੀਸਗੜ੍ਹ, ਝਾਰਖੰਡ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਪਹੁੰਚੇਗੀ।
  • 20 ਜੂਨ ਨੂੰ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਸਾਰੇ ਖੇਤਰਾਂ ਵਿੱਚ ਮਾਨਸੂਨ ਦਸਤਕ ਦੇਵੇਗਾ।
  • 25 ਜੂਨ ਨੂੰ ਮੱਧ ਗੁਜਰਾਤ, ਰਾਜਸਥਾਨ ਦੇ ਕੁਝ ਹਿੱਸਿਆਂ, ਕੇਂਦਰੀ ਯੂਪੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੱਦਾਖ ਤੱਕ ਪਹੁੰਚੇਗਾ।
  • 30 ਜੂਨ ਨੂੰ ਰਾਜਸਥਾਨ, ਦਿੱਲੀ, ਹਰਿਆਣਾ, ਪੰਜਾਬ ਵਿੱਚ ਜੂਨ ਦੇ ਅੰਤ ਤੱਕ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...