ਭਾਰਤ ਵਿੱਚ ਮਿਲਿਆ ਮੰਕੀਪੌਕਸ ਦਾ ਪਹਿਲਾ ਕੇਸ, ਇੱਕ ਦਿਨ ਪਹਿਲਾਂ ਮਰੀਜ਼ ਨੂੰ ਕੀਤਾ ਗਿਆ ਸੀ ਆਇਸੋਲੇਟ
Monkeypox First Case in India: ਦੇਸ਼ 'ਚ ਮੰਕੀਪੌਕਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਸ਼ੱਕੀ ਮਰੀਜ਼ ਨੂੰ ਇੱਕ ਦਿਨ ਪਹਿਲਾਂ ਹਸਪਤਾਲ ਵਿੱਚ ਆਇਸੋਲੇਟ ਕੀਤਾ ਗਿਆ ਸੀ। ਉਸ ਦੇ ਨਮੂਨੇ ਦੀ ਜਾਂਚ ਤੋਂ ਬਾਅਦ ਐਮਪੌਕਸ ਵਾਇਰਸ ਦੀ ਪੁਸ਼ਟੀ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਸਬੰਧੀ ਪੈਨਿਕ ਨਾ ਹੋਣ ਦੀ ਸਲਾਹ ਦਿੱਤੀ ਹੈ।
ਦੇਸ਼ ‘ਚ ਮੰਕੀਪੌਕਸ ਦਾ ਪਹਿਲਾ ਮਰੀਜ਼ ਮਿਲਿਆ ਹੈ। ਇੱਕ ਦਿਨ ਪਹਿਲਾਂ ਹੀ ਦਿੱਲੀ ਦੇ ਇਸ ਸ਼ੱਕੀ ਮਰੀਜ਼ ਨੂੰ ਹਸਪਤਾਲ ਵਿੱਚ ਅਲੱਗ ਰੱਖਿਆ ਗਿਆ ਸੀ। ਹੁਣ ਉਸ ਦੇ ਨਮੂਨੇ ਦੀ ਜਾਂਚ ਤੋਂ ਬਾਅਦ ਇਸ ਵਿੱਚ ਐਮਪੋਕਸ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਹ ਮਰੀਜ਼ ਹਾਲ ਹੀ ਵਿੱਚ ਵਿਦੇਸ਼ ਤੋਂ ਭਾਰਤ ਪਰਤਿਆ ਹੈ। ਫਿਲਹਾਲ ਮਰੀਜ਼ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਇਸ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਨੂੰ ਪੈਨਿਕ ਨਾ ਹੋਣ ਦੀ ਸਲਾਹ ਦਿੱਤੀ ਹੈ। ਫਿਲਹਾਲ ਮਰੀਜ਼ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਆਈਸੋਲੇਟਡ ਮਰੀਜ਼ ਦਾ ਹਸਪਤਾਲ ਵਿੱਚ ਪੂਰੇ ਪ੍ਰੋਟੋਕੋਲ ਅਨੁਸਾਰ ਇਲਾਜ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਵਾਇਰਸ ਫੈਲਣ ਦਾ ਕੋਈ ਖਤਰਾ ਨਾ ਰਹੇ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਉਸ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਛਾਣ ਵੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਪ੍ਰਭਾਵ ਨੂੰ ਜਾਣਨ ਲਈ ਕਾਨਟੈਕਟ ਟਰੇਸਿੰਗ ਵੀ ਕੀਤੀ ਜਾ ਰਹੀ ਹੈ।
WHO ਨੇ ਐਲਾਨਿਆ ਸੀ ਜਨਤਕ ਸਿਹਤ ਐਮਰਜੈਂਸੀ
ਇਸ ਸਾਲ 14 ਅਗਸਤ ਨੂੰ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਮੰਕੀਪੌਕਸ ਬੀਮਾਰੀ ਦੇ ਮੌਜੂਦਾ ਪ੍ਰਕੋਪ ਨੂੰ ਅੰਤਰਰਾਸ਼ਟਰੀ ਚਿੰਤਾ ਦੀ ਜਨਤਕ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ ਸੀ। ਕਾਂਗੋ ਲੋਕਤੰਤਰੀ ਗਣਰਾਜ ‘ਚ ਐੱਮਪੌਕਸ ਦੇ ਮਾਮਲਿਆਂ ‘ਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ WHO ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪਿਛਲੇ ਛੇ ਮਹੀਨਿਆਂ ਵਿੱਚ, ਪੂਰਬੀ ਅਫ਼ਰੀਕੀ ਦੇਸ਼ਾਂ ਬੁਰੂੰਡੀ, ਕੀਨੀਆ, ਰਵਾਂਡਾ ਅਤੇ ਯੂਗਾਂਡਾ ਵਿੱਚ ਇਸ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਹ ਉਹ ਦੇਸ਼ ਹਨ ਜਿੱਥੇ ਪਹਿਲੀ ਵਾਰ ਐੱਮਪੋਕਸ ਦੇ ਮਾਮਲੇ ਸਾਹਮਣੇ ਆਏ ਸਨ।
ਸਿਹਤ ਮੰਤਰਾਲੇ ਨੇ ਕਿਹਾ- ਇਹ WHO ਦੀ ਰਿਪੋਰਟ ਦਾ ਹਿੱਸਾ ਨਹੀਂ
ਸਿਹਤ ਮੰਤਰਾਲੇ ਨੇ ਕਿਹਾ ਕਿ ਇਹ ਕੇਸ ਭਾਰਤ ਵਿੱਚ ਜੁਲਾਈ 2022 ਤੋਂ ਬਾਅਦ ਸਾਹਮਣੇ ਆਏ 30 ਕੇਸਾਂ ਵਾਂਗ ਹੀ ਇੱਕ ਅਲੱਗ ਕੇਸ ਹੈ, । ਇਹ ਵਰਤਮਾਨ ਵਿੱਚ ਐਮਪੌਕਸ ਦੇ ਕਲੇਡ 1 ਦੇ ਸਬੰਧ ਵਿੱਚ ਜਨਤਕ ਸਿਹਤ ਐਮਰਜੈਂਸੀ (ਡਬਲਯੂਐਚਓ ਦੁਆਰਾ ਰਿਪੋਰਟ ਕੀਤੀ ਗਈ) ਦਾ ਹਿੱਸਾ ਨਹੀਂ ਹੈ, ਜਦੋਂ ਕਿ ਮੌਜੂਦਾ ਮਰੀਜ਼ ਵਿੱਚ ਪੱਛਮੀ ਅਫ਼ਰੀਕੀ ਕਲੇਡ 2 ਐਮਪੌਕਸ ਵਾਇਰਸ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਗਈ ਹੈ।
ਮੰਕੀਪੌਕਸ ਦੇ ਲੱਛਣ ਕੀ ਹਨ?
ਜੇਕਰ ਅਸੀਂ ਇਸ ਵਾਇਰਸ ਨਾਲ ਸੰਕਰਮਿਤ ਮਰੀਜ਼ ਦੇ ਲੱਛਣਾਂ ਦੀ ਗੱਲ ਕਰੀਏ ਤਾਂ ਉਸ ਨੂੰ ਤੇਜ਼ ਬੁਖਾਰ ਦੇ ਨਾਲ-ਨਾਲ ਮਾਸਪੇਸ਼ੀਆਂ ਅਤੇ ਪਿੱਠ ਵਿੱਚ ਤੇਜ਼ ਦਰਦ ਹੋ ਸਕਦਾ ਹੈ। ਇਸ ਤੋਂ ਇਲਾਵਾ ਗੰਭੀਰ ਸਿਰਦਰਦ ਅਤੇ ਸਰੀਰ ‘ਤੇ ਧੱਫੜ ਵੀ ਹੋ ਸਕਦੇ ਹਨ। ਇਸ ਲਈ ਜੇਕਰ ਅਜਿਹੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣਾ ਨਾ ਭੁੱਲੋ। ਵਾਇਰਸ ਨਾਲ ਪੀੜਤ ਮਰੀਜ਼ ਵਿੱਚ ਬੁਖਾਰ 5 ਤੋਂ 21 ਦਿਨਾਂ ਤੱਕ ਰਹਿ ਸਕਦਾ ਹੈ। ਸਰਕਾਰ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ‘ਤੇ ਨਜ਼ਰ ਰੱਖ ਰਹੀ ਹੈ। ਕੁਝ ਹਵਾਈ ਅੱਡਿਆਂ ‘ਤੇ ਯਾਤਰੀਆਂ ਦੀ ਸਕਰੀਨਿੰਗ ਦੀ ਵਿਵਸਥਾ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ
WHO ਨੇ ਘੋਸ਼ਿਤ ਕੀਤੀ ਹੈ ਗਲੋਬਲ ਐਮਰਜੈਂਸੀ
ਇਸ ਸਾਲ 14 ਅਗਸਤ ਨੂੰ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਅੰਤਰਰਾਸ਼ਟਰੀ ਚਿੰਤਾ ਦੇ ਮੱਦੇਨਜ਼ਰ ਮੰਕੀਪੌਕਸ ਬਿਮਾਰੀ ਦੇ ਮੌਜੂਦਾ ਪ੍ਰਕੋਪ ਨੂੰ ਵਿਸ਼ਵਵਿਆਪੀ ਐਮਰਜੈਂਸੀ ਘੋਸ਼ਿਤ ਕੀਤਾ ਸੀ। ਕਾਂਗੋ ਦੇ ਲੋਕਤੰਤਰੀ ਗਣਰਾਜ ‘ਚ ਐੱਮਪੌਕਸ ਦੇ ਮਾਮਲਿਆਂ ‘ਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ WHO ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪਿਛਲੇ ਛੇ ਮਹੀਨਿਆਂ ਵਿੱਚ, ਪੂਰਬੀ ਅਫ਼ਰੀਕੀ ਦੇਸ਼ਾਂ ਬੁਰੂੰਡੀ, ਕੀਨੀਆ, ਰਵਾਂਡਾ ਅਤੇ ਯੂਗਾਂਡਾ ਵਿੱਚ ਇਸ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਹ ਉਹ ਦੇਸ਼ ਹਨ ਜਿੱਥੇ ਪਹਿਲੀ ਵਾਰ ਐੱਮਪੌਕਸ ਦੇ ਮਾਮਲੇ ਸਾਹਮਣੇ ਆਏ ਸਨ।