ਮੁਖਤਾਰ ਨੂੰ ਵਾਪਸ ਨਹੀਂ ਲਿਆ ਸਕਦੇ...ਬੇਟੇ ਦੀ ਪਟੀਸ਼ਨ 'ਤੇ SC ਨੇ ਕੀ-ਕੀ ਕਿਹਾ? | mukhtar-ansari-son umar-ansari-seeks-inquiry-from-supreme-court-says-poisoned-in-jail full detail in punjabi Punjabi news - TV9 Punjabi

ਮੁਖਤਾਰ ਅੰਸਾਰੀ ਨੂੰ ਵਾਪਸ ਨਹੀਂ ਲਿਆ ਸਕਦੇ… ਬੇਟੇ ਉਮਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਕੀ-ਕੀ ਹੋਇਆ?

Updated On: 

15 Jul 2024 14:38 PM

Mukhtar Ansari : ਸੁਪਰੀਮ ਕੋਰਟ ਨੂੰ ਦੱਸਿਆ ਗਿਆ ਕਿ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਜ਼ਹਿਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦਾ ਪੁੱਤਰ ਉਮਰ ਅੰਸਾਰੀ ਆਪਣੇ ਪਿਤਾ ਦੀ ਮੌਤ ਦੀ ਜਾਂਚ ਦੀ ਮੰਗ ਕਰਨਾ ਚਾਹੁੰਦੇ ਹਨ। 2023 ਵਿੱਚ ਉਮਰ ਅੰਸਾਰੀ ਨੇ ਆਪਣੇ ਪਿਤਾ ਨੂੰ ਉੱਤਰ ਪ੍ਰਦੇਸ਼ ਦੀ ਜੇਲ੍ਹ ਤੋਂ ਤਬਦੀਲ ਕਰਨ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ ਕਿ ਮੁਖਤਾਰ ਦੀ ਜਾਨ ਨੂੰ ਖ਼ਤਰਾ ਹੈ।

ਮੁਖਤਾਰ ਅੰਸਾਰੀ ਨੂੰ ਵਾਪਸ ਨਹੀਂ ਲਿਆ ਸਕਦੇ... ਬੇਟੇ ਉਮਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਚ ਕੀ-ਕੀ ਹੋਇਆ?

ਮੁਖਤਾਰ ਅੰਸਾਰੀ ਦੀ ਫਾਈਲ ਫੋਟੋ

Follow Us On

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਗੈਂਗਸਟਰ ਮੁਖਤਾਰ ਅੰਸਾਰੀ ਦੇ ਬੇਟੇ ਉਮਰ ਅੰਸਾਰੀ ਵੱਲੋਂ ਸਾਲ 2023 ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਪਟੀਸ਼ਨ ‘ਚ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਪਿਤਾ ਦੀ ਜਾਨ ਨੂੰ ਖ਼ਤਰਾ ਹੈ ਇਸ ਲਈ ਉਨ੍ਹਾਂ ਨੂੰ ਯੂਪੀ ਜੇਲ੍ਹ ਤੋਂ ਤਬਦੀਲ ਕੀਤਾ ਜਾਵੇ। ਇਸ ਕੇਸ ਦੀ ਸੁਣਵਾਈ ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸਵੀਐਨ ਭੱਟੀ ਦੀ ਬੈਂਚ ਕਰ ਰਹੀ ਹੈ। ਜਿਕਰਯੋਗ ਹੈ ਕਿ ਮੁਖਤਾਰ ਅੰਸਾਰੀ ਦੀ ਇਸੇ ਸਾਲ ਮਾਰਚ ਵਿੱਚ ਹਿਰਾਸਤ ਦੌਰਾਨ ਮੌਤ ਹੋ ਗਈ ਸੀ।

ਸੁਪਰੀਮ ਕੋਰਟ ਨੂੰ ਦੱਸਿਆ ਗਿਆ ਕਿ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਜ਼ਹਿਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਪੁੱਤਰ ਉਮਰ ਅੰਸਾਰੀ ਆਪਣੇ ਪਿਤਾ ਦੀ ਮੌਤ ਦੀ ਜਾਂਚ ਦੀ ਮੰਗ ਕਰਨਾ ਚਾਹੁੰਦੇ ਹ ਨ। ਉਮਰ ਅੰਸਾਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਸ ਵਿਅਕਤੀ ਨੂੰ ਵਾਪਸ ਜੇਲ੍ਹ ਲਿਜਾਇਆ ਗਿਆ ਅਤੇ ਉਸ ਦੀ ਮੌਤ ਹੋ ਗਈ। ਜਾਂਚ ਹੋਣੀ ਚਾਹੀਦੀ ਹੈ। ਉਥੇ ਉਸ ਨੂੰ ਜ਼ਹਿਰ ਦਿੱਤਾ ਗਿਆ।

‘ਇਸ ਦੇਸ਼ ‘ਚ ਇਨਸਾਨਾਂ ਨਾਲ ਅਜਿਹਾ ਸਲੂਕ ਨਹੀਂ ਕੀਤਾ ਜਾ ਸਕਦਾ’

ਇਸ ‘ਤੇ ਜਸਟਿਸ ਰਾਏ ਨੇ ਕਿਹਾ ਕਿ ਸਿੱਬਲ ਜੀ, ਅਸੀਂ ਉਨ੍ਹਾਂ ਨੂੰ ਵਾਪਸ ਨਹੀਂ ਲਿਆ ਸਕਦੇ। ਸਿੱਬਲ ਨੇ ਕਿਹਾ ਕਿ ਇਸ ਦੇਸ਼ ਵਿੱਚ ਇਨਸਾਨਾਂ ਨਾਲ ਇਸ ਤਰ੍ਹਾਂ ਦਾ ਸਲੂਕ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਨੋਟਿਸ ਜਾਰੀ ਕੀਤਾ ਹੈ। ਐਡੀਸ਼ਨਲ ਸਾਲਿਸਟਰ ਜਨਰਲ (ਏਐੱਸਜੀ) ਨਟਰਾਜ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਕੀਤੀ ਗਈ ਮੰਗ ਨੂੰ ਹੱਲ ਕਰ ਲਿਆ ਗਿਆ ਹੈ। ਸਿੱਬਲ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਜਿਸ ਗੱਲ ਦਾ ਡਰ ਸੀ, ਉਹੀ ਹੋਇਆ।

ਇਹ ਵੀ ਪੜ੍ਹੋ – ਕੁਪਵਾੜਾ ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

ਜੇਲ੍ਹ ਵਿੱਚ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਰੱਖਿਆ ਗਿਆ

ਜਸਟਿਸ ਰਾਏ ਨੇ ਕਿਹਾ ਕਿ ਸਿੱਬਲ ਦਾ ਕਹਿਣਾ ਹੈ ਕਿ ਸਜ਼ਾਯਾਫ਼ਤਾ ਕੈਦੀ ਨੂੰ ਜੇਲ੍ਹ ਵਿੱਚ ਲੋੜੀਂਦੇ ਡਾਕਟਰੀ ਇਲਾਜ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਇਸ ਕਾਰਨ ਉਸ ਦੀ ਹਿਰਾਸਤ ਵਿੱਚ ਮੌਤ ਹੋ ਗਈ। ਅਦਾਲਤ ਨੇ ਨੋਟਿਸ ਜਾਰੀ ਕਰਕੇ ਰਿੱਟ ਪਟੀਸ਼ਨ ਵਿੱਚ ਸੋਧ ਦੀ ਮੰਗ ਕੀਤੀ ਹੈ। ਸਿੱਬਲ ਨੇ ਕਿਹਾ ਕਿ ਆਰੋਪ ਹੈ ਕਿ ਉਨ੍ਹਾਂ ਨੂੰ ਦਿੱਤੇ ਗਏ ਖਾਣੇ ‘ਚ ਜ਼ਹਿਰ ਮਿਲਾਇਆ ਗਿਆ ਸੀ। ਅਦਾਲਤ ਨੇ ਇਹ ਦਲੀਲ ਦਰਜ ਕੀਤੀ ਕਿ ਇਹ ਸਿਰਫ਼ ਮੌਤ ਨਹੀਂ ਸਗੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਵਿਸ਼ੇਸ਼ ਕਾਰਵਾਈ ਦਾ ਨਤੀਜਾ ਹੈ।

Exit mobile version