ਮੁੰਬਈ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲਿਆ, ਏਅਰ ਇੰਡੀਆ ਅਤੇ ਇੰਡੀਗੋ ਜਹਾਜ਼ ਦੇ ਖੰਭ ਆਪਸ ‘ਚ ਟਕਰਾਏ

Published: 

03 Feb 2026 23:09 PM IST

ਮੁੰਬਈ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਏਅਰ ਇੰਡੀਆ ਅਤੇ ਇੰਡੀਗੋ ਏਅਰਲਾਈਨਜ਼ ਦੇ ਦੋ ਜਹਾਜ਼ਾਂ ਦੇ ਖੰਭ (Wings) ਆਪਸ ਵਿੱਚ ਟਕਰਾ ਗਏ। ਇਹ ਘਟਨਾ ਗਰਾਊਂਡ ਮੂਵਮੈਂਟ ਦੌਰਾਨ ਵਾਪਰੀ।

ਮੁੰਬਈ ਹਵਾਈ ਅੱਡੇ ਤੇ ਵੱਡਾ ਹਾਦਸਾ ਟਲਿਆ, ਏਅਰ ਇੰਡੀਆ ਅਤੇ ਇੰਡੀਗੋ ਜਹਾਜ਼ ਦੇ ਖੰਭ ਆਪਸ ਚ ਟਕਰਾਏ

ਮੁੰਬਈ ਏਅਰਪੋਰਟ 'ਤੇ ਵੱਡਾ ਹਾਦਸਾ ਟਲਿਆ, ਏਅਰ ਇੰਡੀਆ ਤੇ ਇੰਡੀਗੋ ਦੇ ਖੰਭ ਟਕਰਾਏ

Follow Us On

ਮੁੰਬਈ ਦੇ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਏਅਰ ਇੰਡੀਆ ਅਤੇ ਇੰਡੀਗੋ ਏਅਰਲਾਈਨਜ਼ ਦੇ ਦੋ ਜਹਾਜ਼ਾਂ ਦੇ ਖੰਭ (Wings) ਆਪਸ ਵਿੱਚ ਟਕਰਾ ਗਏ। ਇਹ ਘਟਨਾ ਗਰਾਊਂਡ ਮੂਵਮੈਂਟ ਦੌਰਾਨ ਵਾਪਰੀ। ਜਾਣਕਾਰੀ ਅਨੁਸਾਰ, ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਲਈ ‘ਪੁਸ਼ਬੈਕ’ ਪ੍ਰਕਿਰਿਆ ਵਿੱਚ ਸੀ, ਜਦੋਂ ਕਿ ਇੰਡੀਗੋ ਦਾ ਜਹਾਜ਼ ਲੈਂਡਿੰਗ ਤੋਂ ਬਾਅਦ ਟੈਕਸੀ ਕਰ ਰਿਹਾ ਸੀ। ਇਸ ਦੌਰਾਨ ਦੋਵਾਂ ਜਹਾਜ਼ਾਂ ਦੇ ਵਿੰਗਟਿਪਸ (ਖੰਭਾਂ ਦੇ ਸਿਰੇ) ਆਪਸ ਵਿੱਚ ਟਕਰਾ ਗਏ।

ਸਭ ਤੋਂ ਅਹਿਮ ਗੱਲ ਇਹ ਰਹੀ ਕਿ ਹਾਦਸੇ ਦੇ ਸਮੇਂ ਦੋਵਾਂ ਜਹਾਜ਼ਾਂ ਵਿੱਚ ਯਾਤਰੀ ਸਵਾਰ ਸਨ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਯਾਤਰੀ ਜਾਂ ਕਰੂ ਮੈਂਬਰ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਘਟਨਾ ਤੋਂ ਤੁਰੰਤ ਬਾਅਦ ਸਬੰਧਤ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਦੋਵਾਂ ਜਹਾਜ਼ਾਂ ਨੂੰ ਰੋਕ ਦਿੱਤਾ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ।

ਆਖ਼ਰ ਕਿਵੇਂ ਹੋਈ ਇਹ ਟੱਕਰ?

ਹਵਾਈ ਅੱਡਾ ਪ੍ਰਸ਼ਾਸਨ ਅਤੇ ਏਅਰਲਾਈਨਜ਼ ਦੀਆਂ ਤਕਨੀਕੀ ਟੀਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਟੱਕਰ ਏਅਰ ਟ੍ਰੈਫਿਕ ਕੰਟਰੋਲ (ATC) ਦੇ ਨਿਰਦੇਸ਼ਾਂ ਵਿੱਚ ਚੂਕ ਗਰਾਊਂਡ ਹੈਂਡਲਿੰਗ ਦੀ ਗਲਤੀ ਜਾਂ ਕਿਸੇ ਤਕਨੀਕੀ ਕਾਰਨ ਕਰਕੇ ਹੋਈ ਹੈ। ਯਾਤਰੀਆਂ ਨੂੰ ਦੂਜੀਆਂ ਉਡਾਣਾਂ ਰਾਹੀਂ ਰਵਾਨਾ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ, ਪਰ ਇਸ ਘਟਨਾ ਨੇ ਹਵਾਈ ਸੁਰੱਖਿਆ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਏਅਰ ਇੰਡੀਆ ਦਾ ਪੱਖ

ਏਅਰ ਇੰਡੀਆ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੰਬਈ ਤੋਂ ਕੋਇੰਬਟੂਰ ਜਾਣ ਵਾਲੀ ਫਲਾਈਟ (AI2732) ਟੇਕ-ਆਫ ਤੋਂ ਪਹਿਲਾਂ ਟੈਕਸੀਵੇਅ ‘ਤੇ ਇੰਤਜ਼ਾਰ ਕਰ ਰਹੀ ਸੀ, ਜਦੋਂ ਉਸ ਦਾ ਸੰਪਰਕ ਦੂਜੀ ਏਅਰਲਾਈਨ ਦੇ ਜਹਾਜ਼ ਨਾਲ ਹੋ ਗਿਆ। ਇਸ ਟੱਕਰ ਕਾਰਨ ਜਹਾਜ਼ ਦੇ ਵਿੰਗਟਿਪ ਨੂੰ ਨੁਕਸਾਨ ਪਹੁੰਚਿਆ ਹੈ। ਸਾਵਧਾਨੀ ਵਜੋਂ ਜਹਾਜ਼ ਨੂੰ ਤਕਨੀਕੀ ਜਾਂਚ ਲਈ ਗਰਾਊਂਡਿਡ ਕਰ ਦਿੱਤਾ ਗਿਆ ਹੈ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਹੈ ਅਤੇ ਉਨ੍ਹਾਂ ਲਈ ਵਿਕਲਪਿਕ ਪ੍ਰਬੰਧ ਕੀਤੇ ਜਾ ਰਹੇ ਹਨ। ਘਟਨਾ ਦੀ ਸੂਚਨਾ ਰੈਗੂਲੇਟਰ ਨੂੰ ਦੇ ਦਿੱਤੀ ਗਈ ਹੈ।

ਇੰਡੀਗੋ ਦਾ ਪੱਖ

ਇੰਡੀਗੋ ਵੱਲੋਂ ਕਿਹਾ ਗਿਆ ਹੈ ਕਿ 3 ਫਰਵਰੀ ਨੂੰ ਹੈਦਰਾਬਾਦ ਤੋਂ ਮੁੰਬਈ ਪਹੁੰਚੀ ਫਲਾਈਟ (6E 791) ਲੈਂਡਿੰਗ ਤੋਂ ਬਾਅਦ ਜਦੋਂ ਪਾਰਕਿੰਗ ਵੱਲ ਜਾ ਰਹੀ ਸੀ, ਤਾਂ ਉਸ ਦਾ ਵਿੰਗਟਿਪ ਦੂਜੀ ਏਅਰਲਾਈਨ ਦੇ ਜਹਾਜ਼ ਨਾਲ ਟਕਰਾ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਉਤਾਰ ਲਿਆ ਗਿਆ ਹੈ। ਜਹਾਜ਼ ਦੀ ਮੇਨਟੇਨੈਂਸ ਜਾਂਚ ਕੀਤੀ ਜਾ ਰਹੀ ਹੈ। ਪ੍ਰੋਟੋਕੋਲ ਅਨੁਸਾਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਅਤੇ ਕਰੂ ਦੀ ਸੁਰੱਖਿਆ ਉਨ੍ਹਾਂ ਦੀ ਮੁੱਖ ਤਰਜੀਹ ਹੈ।