AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਜਾ ਕੋ ਰਾਖੇ ਸਾਈਆਂ….ਮੁੰਬਈ ‘ਚ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਡਿੱਗੀ ਮਹਿਲਾ, ਦਰੱਖਤ ਦੀਆਂ ਟਾਹਣੀਆਂ ‘ਚ ਫਸ ਕੇ ਬਚੀ ਜਾਨ; ਰੈਸਕਿਊ ਦਾ Video

Mumbai Bhandup woman falls from 10th floor: ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਦਰੱਖਤ 'ਚ ਫਸੀ ਮਹਿਲਾ ਨੂੰ ਬਾਹਰ ਕੱਢਿਆ। ਹਾਦਸੇ ਦੀ ਵਜ੍ਹਾ ਅਜੇ ਸਾਹਮਣੇ ਨਹੀਂ ਆਈ ਹੈ।

ਜਾ ਕੋ ਰਾਖੇ ਸਾਈਆਂ....ਮੁੰਬਈ 'ਚ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਡਿੱਗੀ ਮਹਿਲਾ, ਦਰੱਖਤ ਦੀਆਂ ਟਾਹਣੀਆਂ 'ਚ ਫਸ ਕੇ ਬਚੀ ਜਾਨ; ਰੈਸਕਿਊ ਦਾ Video
ਮੁੰਬਈ ‘ਚ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਡਿੱਗੀ ਮਹਿਲਾ, ਦਰੱਖਤ ਦੀਆਂ ਟਾਹਣੀਆਂ ‘ਚ ਫਸੀ
tv9-punjabi
| Updated On: 27 Aug 2026 10:52 AM IST
Share

ਮੁੰਬਈ ਦੇ ਭਾਂਡੁਪ ਇਲਾਕੇ ‘ਚ ਵੀਰਵਾਰ ਨੂੰ ਇੱਕ ਮਹਿਲਾ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਹਾਲਾਂਕਿ, ਮਹਿਲਾ ਸਿੱਧੀ ਜ਼ਮੀਨ ‘ਤੇ ਡਿੱਗਣ ਦੀ ਬਜਾਏ ਇਮਾਰਤ ਦੇ ਹੇਠਾਂ ਮੌਜੂਦ ਇੱਕ ਵੱਡੇ ਦਰੱਖਤ ਦੀਆਂ ਟਾਹਣੀਆਂ ‘ਚ ਫਸ ਗਈ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਤੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਰੈਸਕਿਊ ਟੀਮ ਨੇ ਮਹਿਲਾ ਨੂੰ ਦਰੱਖਤ ਦੀਆਂ ਟਾਹਣੀਆਂ ਤੋਂ ਹੇਠਾਂ ਉਤਾਰਿਆ।

ਇਹ ਘਟਨਾ ਭਾਂਡੁਪ ਇਲਾਕੇ ਦੀ ਸਨਸ਼ਾਈਨ SRA ਇਮਾਰਤ ਦੀ ਹੈ। ਇੱਥੇ ਇੱਕ ਮਹਿਲਾ ਅਚਾਨਕ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਇੰਨੀ ਉਚਾਈ ਤੋਂ ਡਿੱਗਣ ਕਾਰਨ ਹਾਦਸਾ ਬੇਹੱਦ ਗੰਭੀਰ ਹੋ ਸਕਦਾ ਸੀ, ਪਰ ਕਿਸਮਤ ਨਾਲ ਮਹਿਲਾ ਹੇਠਾਂ ਮੌਜੂਦ ਦਰੱਖਤ ਦੀਆਂ ਟਾਹਣੀਆਂ ‘ਚ ਅਟਕ ਗਈ। ਇਸ ਕਾਰਨ ਉਹ ਸਿੱਧੀ ਜ਼ਮੀਨ ‘ਤੇ ਨਹੀਂ ਡਿੱਗੀ ਤੇ ਉਸ ਦੀ ਜਾਨ ਬਚ ਗਈ।

ਮਹਿਲਾ ਦੇ ਦਰੱਖਤ ਦੀਆਂ ਟਾਹਣੀਆਂ ‘ਚ ਫਸੇ ਹੋਣ ਦੀ ਜਾਣਕਾਰੀ ਮਿਲਦੇ ਹੀ ਆਸਪਾਸ ਮੌਜੂਦ ਲੋਕਾਂ ਦੀ ਭੀੜ ਇਕੱਠੀ ਹੋਣ ਲੱਗੀ। ਲੋਕਾਂ ਨੇ ਬਿਨਾਂ ਸਮਾਂ ਗਵਾਏ ਪੁਲਿਸ ਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਘਟਨਾ ਦੀ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ।

ਕਿਵੇਂ ਹੋਇਆ ਰੈਸਕਿਊ ਆਪਰੇਸ਼ਨ?

ਮਹਿਲਾ ਨੂੰ ਦਰੱਖਤ ਦੀਆਂ ਉੱਚੀਆਂ ਟਾਹਣੀਆਂ ‘ਚ ਫਸਿਆ ਦੇਖ ਕੇ ਫਾਇਰ ਬ੍ਰਿਗੇਡ ਦੇ ਜਵਾਨਾਂ ਨੇ ਤੁਰੰਤ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ। ਜਵਾਨਾਂ ਨੇ ਸਾਵਧਾਨੀ ਨਾਲ ਮਹਿਲਾ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ, ਤਾਂ ਜੋ ਉਸ ਨੂੰ ਕਿਸੇ ਤਰ੍ਹਾਂ ਦੀ ਵਾਧੂ ਸੱਟ ਨਾ ਲੱਗੇ। ਕਾਫ਼ੀ ਮਿਹਨਤ ਤੋਂ ਬਾਅਦ ਮਹਿਲਾ ਨੂੰ ਦਰੱਖਤ ਦੀਆਂ ਟਾਹਣੀਆਂ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਤੇ ਹੇਠਾਂ ਲਿਆਂਦਾ ਗਿਆ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ 10ਵੀਂ ਮੰਜ਼ਿਲ ਤੋਂ ਡਿੱਗਣ ਤੋਂ ਬਾਅਦ ਦਰੱਖਤ ਦੀਆਂ ਟਾਹਣੀਆਂ ‘ਚ ਫਸਣਾ ਮਹਿਲਾ ਲਈ ਜੀਵਨ ਰੱਖਿਅਕ ਸਾਬਤ ਹੋਇਆ। ਜੇਕਰ ਉਹ ਸਿੱਧੀ ਜ਼ਮੀਨ ‘ਤੇ ਡਿੱਗਦੀ ਤਾਂ ਹਾਦਸੇ ਦੇ ਨਤੀਜੇ ਬੇਹੱਦ ਗੰਭੀਰ ਹੋ ਸਕਦੇ ਸਨ। ਹਾਲਾਂਕਿ, ਮਹਿਲਾ ਨੂੰ ਕਿੰਨੀਆਂ ਸੱਟਾਂ ਲੱਗੀਆਂ ਹਨ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ਮਹਿਲਾ ਕਿਵੇਂ ਡਿੱਗੀ? ਪੁਲਿਸ ਕਰ ਰਹੀ ਜਾਂਚ

ਇਸ ਘਟਨਾ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਮਹਿਲਾ ਆਖਿਰ 10ਵੀਂ ਮੰਜ਼ਿਲ ਤੋਂ ਹੇਠਾਂ ਕਿਵੇਂ ਡਿੱਗੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮਹਿਲਾ ਹਾਦਸੇ ਦੇ ਕਾਰਨ ਹੇਠਾਂ ਡਿੱਗੀ ਜਾਂ ਘਟਨਾ ਪਿੱਛੇ ਕੋਈ ਹੋਰ ਕਾਰਨ ਸੀ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਾਦਸੇ ਤੋਂ ਪਹਿਲਾਂ ਉੱਥੇ ਕੀ ਹੋਇਆ ਸੀ। ਫਿਲਹਾਲ ਪੁਲਿਸ ਮਹਿਲਾ ਦੇ ਬਿਆਨ ਤੇ ਘਟਨਾ ਸਥਾਨ ਤੋਂ ਮਿਲਣ ਵਾਲੀ ਜਾਣਕਾਰੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾ ਰਹੀ ਹੈ।

Source: TV9Hindi.com

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...