AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ

Uttrakhand Nagrasu Gurudwara Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਿਤੀ ਦਾ ਨੋਟਿਸ ਲਿਆ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਫੋਨ 'ਤੇ ਗੱਲਬਾਤ ਕੀਤੀ । ਗੱਲਬਾਤ ਦੌਰਾਨ ਸੀਐਮ ਮਾਨ ਨੇ ਸ਼ਾਂਤੀਪੂਰਨ ਹੱਲ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਅਪੀਲ ਕੀਤੀ ਸੀ ਕਿ ਕੋਈ ਵੀ ਪ੍ਰਸ਼ਾਸਕੀ ਜਾਂ ਕਾਨੂੰਨੀ ਕਾਰਵਾਈ ਕਰਨ ਤੋਂ ਪਹਿਲਾਂ ਦੋਵਾਂ ਧਿਰਾਂ ਨੂੰ ਨਿਰਪੱਖਤਾ ਨਾਲ ਸੁਣਿਆ ਜਾਵੇ।

ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ
tv9-punjabi
| Updated On: 23 Jun 2026 19:28 PM IST
Share

ਉਤਰਾਖੰਡ ਦੇ ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ ‘ਤੇ ਕਬਜ਼ਾ ਕਰਨ ਵਾਲੇ ਨਿਹੰਗ ਆਖਰਕਾਰ ਹੇਠਾਂ ਉਤਰ ਆਏ ਹਨ। ਉਨ੍ਹਾਂ ਨੂੰ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਨਿਹੰਗ ਜੱਥੇ ਨੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਉਸਤੋਂ ਬਾਅਦ ਨਿਹੰਗਾਂ ਨੇ ਗੁਰਦੁਆਰਾ ਛੱਡਣ ਦਾ ਐਲਾਨ ਕਰ ਦਿੱਤਾ।

ਪੰਜਾਬ ਤੋਂ ਪਹੁੰਚੇ ਜੱਥੇ ਨੇ ਉੱਥੇ ਮੌਜੂਦ ਨਿਹੰਗਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਲਈ, ਉਹ ਹੇਠਾਂ ਆ ਜਾਉਣ। ਜਿਸਤੋਂ ਬਾਅਦ ਨਿਹੰਗ ਹੇਠਾਂ ਉਤਰ ਆਏ।

ਇਸ ਤੋਂ ਪਹਿਲਾਂ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬੇਅੰਤ ਸਿੰਘ ਨੇ ਨਿਹੰਗਾਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ, “ਪੁਲਿਸ ਚਲੀ ਗਈ ਹੈ, ਤੁਸਾਂ ਹੇਠਾਂ ਆ ਜਾਓ। ਲੰਗਰ ਖਾਣ ਤੋਂ ਬਾਅਦ, ਤੁਸੀਂ ਪੰਜਾਬ ਲਈ ਰਵਾਨਾ ਹੋ ਜਾਓ।” ਪਰ, ਉਹ ਬੇਅੰਤ ਸਿੰਘ ਦੇ ਕਹਿਣ ‘ਤੇ ਹੇਠਾਂ ਨਹੀਂ ਆਏ। ਨਿਹੰਗਾਂ ਨੇ ਇਸ ਤੋਂ ਪਹਿਲਾਂ ਇੱਕ ਸੇਵਾਦਾਰ ਨਾਲ ਕੁੱਟਮਾਰ ਵੀ ਕੀਤੀ ਸੀ।

ਨਿਹੰਗਾਂ ਦੀ ਕੋਈ ਮੰਗ ਨਹੀਂ

ਜੱਥੇ ਵਿੱਚ ਸ਼ਾਮਲ ਨਿਹੰਗ ਸਿੰਘ ਸਤਿਗਿਆਨੀ ਹਰਨਾਮ ਸਿੰਘ ਜੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਆ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਈ ਮੰਗ ਨਹੀਂ ਹੈ। “ਇਹ ਸਭ ਗੁੱਸੇ ਵਿੱਚ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕੀਤੇ ਜਾਣ ਦਾ ਕੋਈ ਮਾਮਲਾ ਨਹੀਂ ਹੈ।

ਮੁੱਖ ਮੰਤਰੀ ਧਾਮੀ ਨੂੰ ਮਿਲਿਆ ਵਫ਼ਦ

ਉਨ੍ਹਾਂ ਕਿਹਾ ਕਿ ਬਾਬਾ ਬੇਅੰਤ ਸਿੰਘ ਨੇ ਵੀ ਉਨ੍ਹਾਂ ਨੂੰ ਅਪੀਲ ਕੀਤੀ ਸੀ, ਅਤੇ ਉਸ ਤੋਂ ਬਾਅਦ, ਉਹ ਹੇਠਾਂ ਆ ਗਏ ਹਨ। ਇਸ ਸਬੰਧ ਵਿੱਚ ਪ੍ਰਸ਼ਾਸਨ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ ਹੈ। ਮੰਗਲਵਾਰ ਨੂੰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਕਰਨਪ੍ਰਯਾਗ ਅਤੇ ਨਗਰਾਸੂ ਵਿੱਚ ਵਾਪਰੀਆਂ ਘਟਨਾਵਾਂ ਸਬੰਧੀ ਨਿਰਪੱਖ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਕਾਨੂੰਨ ਅਨੁਸਾਰ ਮੁਕੱਦਮਾ ਚਲਾਇਆ ਜਾ ਰਿਹਾ ਹੈ। ਤੱਥਾਂ ਦੇ ਆਧਾਰ ‘ਤੇ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...