ਨਨਕਾਣਾ ਸਾਹਿਬ ਨੂੰ ਲੈ ਕੇ ਪਾਕਿਸਤਾਨ ਨੇ ਫਿਰ ਬੋਲਿਆ ਝੂਠ … ਵਿਦੇਸ਼ ਸਕੱਤਰ ਨੇ PAK ਨੂੰ ਸੁਣਾਈਆਂ ਖਰੀਆਂ-ਖੋਟੀਆਂ

tv9-punjabi
Updated On: 

09 May 2025 18:50 PM

MEA On Nankana Sahib: ਪਾਕਿਸਤਾਨ ਦੇ ਝੂਠੇ ਪ੍ਰਚਾਰ ਨੂੰ ਭਾਰਤ ਨੇ ਰੱਦ ਕਰ ਦਿੱਤਾ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨਨਕਾਣਾ ਸਾਹਿਬ ਅਤੇ ਪਹਿਲਗਾਮ ਹਮਲਿਆਂ ਤੋਂ ਬਾਅਦ ਪਾਕਿਸਤਾਨ ਦੇ ਝੂਠੇ ਦਾਅਵਿਆਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਨੂੰ ਲੁਕਾਉਣ ਲਈ ਝੂਠ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਵੀ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।

ਨਨਕਾਣਾ ਸਾਹਿਬ ਨੂੰ ਲੈ ਕੇ ਪਾਕਿਸਤਾਨ ਨੇ ਫਿਰ ਬੋਲਿਆ ਝੂਠ ... ਵਿਦੇਸ਼ ਸਕੱਤਰ ਨੇ PAK ਨੂੰ ਸੁਣਾਈਆਂ ਖਰੀਆਂ-ਖੋਟੀਆਂ

ਨਨਕਾਣਾ ਸਾਹਿਬ ਨੂੰ ਲੈ ਕੇ ਫਿਰ ਝੂਠ ਬੋਲਿਆ PAK: MEA

Follow Us On

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਇੱਕ ਵਾਰ ਫਿਰ ਗੁੰਮਰਾਹਕੁੰਨ ਅਤੇ ਝੂਠੇ ਦਾਅਵਿਆਂ ਦਾ ਸਹਾਰਾ ਲੈ ਰਿਹਾ ਹੈ। ਹੁਣ ਇਸਨੇ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ‘ਤੇ ਡ੍ਰੋਨ ਹਮਲੇ ਦਾ ਦੋਸ਼ ਮੱਢ ਕੇ ਭਾਰਤ ‘ਤੇ ਆਰੋਪ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਭਾਰਤ ਨੇ ਇਨ੍ਹਾਂ ਆਰੋਪ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਪਾਕਿਸਤਾਨ ਦੇ ਆਰੋਪਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ, ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਸ਼ੁੱਕਰਵਾਰ ਨੂੰ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਪਾਕਿਸਤਾਨ ਦੇ ਇਨ੍ਹਾਂ ਬਿਆਨਾਂ ਨੂੰ ਬੇਤੁਕਾ, ਅਪਮਾਨਜਨਕ ਅਤੇ ਪੂਰੀ ਤਰ੍ਹਾਂ ਝੂਠਾ ਕਰਾਰ ਦਿੱਤਾ ਅਤੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪਾਕਿਸਤਾਨ ਦੀ ਪੁਰਾਣੀ ਆਦਤ ਰਹੀ ਹੈ।

ਉਨ੍ਹਾਂ ਕਿਹਾ ਕਿ ਆਪਣੀਆਂ ਹਰਕਤਾਂ ਨੂੰ ਸਵੀਕਾਰ ਕਰਨ ਦੀ ਬਜਾਏ, ਪਾਕਿਸਤਾਨ ਇਹ ਪ੍ਰਚਾਰ ਫੈਲਾ ਰਿਹਾ ਹੈ ਕਿ ਭਾਰਤੀ ਹਥਿਆਰਬੰਦ ਬਲ ਅੰਮ੍ਰਿਤਸਰ ਵਰਗੇ ਆਪਣੇ ਹੀ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਹ ਨਾ ਸਿਰਫ਼ ਹਾਸੋਹੀਣਾ ਹੈ ਸਗੋਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵੀ ਹੈ।

ਨਨਕਾਣਾ ਸਾਹਿਬ ਨੂੰ ਲੈ ਕੇ ਝੂਠਾ ਪ੍ਰਚਾਰ

ਵਿਦੇਸ਼ ਸਕੱਤਰ ਨੇ ਸਪੱਸ਼ਟ ਕੀਤਾ ਕਿ ਪਾਕਿਸਤਾਨ ਦਾ ਇਹ ਆਰੋਪ ਕਿ ਭਾਰਤ ਨੇ ਨਨਕਾਣਾ ਸਾਹਿਬ ਨੂੰ ਡ੍ਰੋਨ ਹਮਲੇ ਨਾਲ ਨਿਸ਼ਾਨਾ ਬਣਾਇਆ, ਪੂਰੀ ਤਰ੍ਹਾਂ ਝੂਠ ਅਤੇ ਪ੍ਰਚਾਰ ‘ਤੇ ਅਧਾਰਤ ਹੈ। ਉਨ੍ਹਾਂ ਆਰੋਪ ਲਾਇਆ ਕਿ ਪਾਕਿਸਤਾਨ ਜਾਣਬੁੱਝ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸਥਿਤੀ ਨੂੰ ਫਿਰਕੂ ਰੰਗ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਇਰਾਦੇ ਸਾਫ਼ ਹਨ। ਉਹ ਫਿਰਕੂ ਤਣਾਅ ਫੈਲਾ ਕੇ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ।

ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਰਿਹਾ ਪਾਕਿਸਤਾਨ

ਪਾਕਿਸਤਾਨ ਵੱਲੋਂ ਐਲਓਸੀ ਦੇ ਨਾਲ ਸਕੂਲਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਬਾਰੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ 7 ਮਈ ਦੀ ਸਵੇਰ ਨੂੰ ਐਲਓਸੀ ਤੇ ਭਾਰੀ ਗੋਲੀਬਾਰੀ ਦੌਰਾਨ, ਪਾਕਿਸਤਾਨ ਵੱਲੋਂ ਦਾਗਿਆ ਗਿਆ ਇੱਕ ਗੋਲਾ ਪੁੰਛ ਦੇ ਕ੍ਰਾਈਸਟ ਸਕੂਲ ਦੇ ਬਿਲਕੁਲ ਪਿੱਛੇ ਡਿੱਗਿਆ। ਇਹ ਗੋਲਾ ਸਕੂਲ ਦੇ ਦੋ ਵਿਦਿਆਰਥੀਆਂ ਦੇ ਘਰ ‘ਤੇ ਲੱਗਿਆ, ਜਿਨ੍ਹਾਂ ਦੀ ਬਦਕਿਸਮਤੀ ਨਾਲ ਜਾਨ ਚਲੀ ਗਈ ਅਤੇ ਉਨ੍ਹਾਂ ਦੇ ਮਾਪੇ ਜ਼ਖਮੀ ਹੋ ਗਏ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ, ਸਕੂਲ ਦੇ ਬਹੁਤ ਸਾਰੇ ਸਟਾਫ਼ ਅਤੇ ਸਥਾਨਕ ਲੋਕਾਂ ਨੇ ਸਕੂਲ ਦੇ ਭੂਮੀਗਤ ਹਾਲ ਵਿੱਚ ਪਨਾਹ ਲਈ। ਖੁਸ਼ਕਿਸਮਤੀ ਨਾਲ ਸਕੂਲ ਬੰਦ ਸੀ, ਨਹੀਂ ਤਾਂ ਹੋਰ ਵੀ ਨੁਕਸਾਨ ਹੋ ਸਕਦਾ ਸੀ। ਪਾਕਿਸਤਾਨ ਗੁਰਦੁਆਰੇ, ਚਰਚ ਅਤੇ ਮੰਦਰ ਸਮੇਤ ਇੱਕ ਖਾਸ ਡਿਜ਼ਾਈਨ ਵਾਲੇ ਪੂਜਾ ਅਸਥਾਨਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਤੇ ਗੋਲੀਬਾਰੀ ਕਰ ਰਿਹਾ ਹੈ। ਇਹ ਪਾਕਿਸਤਾਨ ਲਈ ਵੀ ਇੱਕ ਨਵਾਂ ਨੀਵਾਂ ਪੱਧਰ ਹੈ।