ਲੋਕ ਸਭਾ ‘ਚ ਹੰਗਾਮੇ ਵਿਚਾਲੇ ਦਿੱਲੀ ਸੇਵਾ ਬਿੱਲ ਪਾਸ, ਰਾਜ ਸਭਾ ‘ਚ ਹੋਵੇਗੀ ਅਸਲੀ ਪ੍ਰੀਖਿਆ

Updated On: 

03 Aug 2023 20:01 PM

ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦਿੱਲੀ ਸਰਵਿਸਿਜ਼ ਬਿੱਲ ਦੇ ਵਿਰੋਧ 'ਚ ਪਰਚਾ ਪਾੜ ਕੇ ਮੰਚ 'ਤੇ ਸੁੱਟ ਦਿੱਤਾ, ਜਿਸ ਕਾਰਨ ਸੰਸਦ ਮੈਂਬਰ ਨੂੰ ਲੋਕ ਸਭਾ ਦੇ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ।

ਲੋਕ ਸਭਾ ਚ ਹੰਗਾਮੇ ਵਿਚਾਲੇ ਦਿੱਲੀ ਸੇਵਾ ਬਿੱਲ ਪਾਸ, ਰਾਜ ਸਭਾ ਚ ਹੋਵੇਗੀ ਅਸਲੀ ਪ੍ਰੀਖਿਆ
Follow Us On

ਆਮ ਆਦਮੀ ਪਾਰਟੀ (Aam Aadmi Party) ਅਤੇ ਕਾਂਗਰਸ (Congress) ਸਮੇਤ ਕਈ ਪਾਰਟੀਆਂ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਦਿੱਲੀ ਸੇਵਾਵਾਂ ਬਿੱਲ ਲੋਕ ਸਭਾ ਵਿੱਚ ਪਾਸ ਹੋ ਗਿਆ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਸਮੇਤ ਕਈ ਪਾਰਟੀਆਂ ਦੇ ਜ਼ਬਰਦਸਤ ਵਿਰੋਧ ਦੇ ਬਾਵਜੂਦ ਵੀਰਵਾਰ ਨੂੰ ਲੋਕ ਸਭਾ ‘ਚ ਦਿੱਲੀ ਸੇਵਾਵਾਂ ਬਿੱਲ ਪਾਸ ਹੋ ਗਿਆ ਹੈ। ਬਿੱਲ ਦੇ ਵਿਰੋਧ ‘ਚ ਵਿਰੋਧੀ ਧਿਰ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਅਸਦੁਦੀਨ ਓਵੈਸੀ ਅਤੇ ਹਨੂੰਮਾਨ ਬੈਨੀਵਾਲ ਨੂੰ ਛੱਡ ਕੇ ਬਾਕੀ ਸਾਰੀਆਂ ਵਿਰੋਧੀ ਪਾਰਟੀਆਂ ਵੋਟਿੰਗ ਤੋਂ ਪਹਿਲਾਂ ਹੀ ਸਦਨ ਤੋਂ ਵਾਕਆਊਟ ਕਰ ਗਈਆਂ ਸਨ।

ਸੰਸਦ ਮੈਂਬਰ ਐਨਸੀਟੀ ਦਿੱਲੀ ਸੋਧ ਬਿੱਲ ਵਿਰੁੱਧ ਵੋਟ ਪਾਉਣ ਤੋਂ ਪਹਿਲਾਂ ਹੀ ਵਾਕਆਊਟ ਕਰ ਚੁੱਕੇ ਸਨ। ਹਾਲਾਂਕਿ, ਬਿੱਲ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦਿੱਲੀ ਸਰਵਿਸਿਜ਼ ਬਿੱਲ ਦੇ ਵਿਰੋਧ ‘ਚ ਪਰਚਾ ਪਾੜ ਕੇ ਮੰਚ ‘ਤੇ ਸੁੱਟ ਦਿੱਤਾ, ਜਿਸ ਕਾਰਨ ਸੰਸਦ ਮੈਂਬਰ ਨੂੰ ਲੋਕ ਸਭਾ ਦੇ ਬਾਕੀ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ।

2015 ‘ਤੋਂ ਬਾਅਦ ਸ਼ੁਰੂ ਹੋਈ ਸਮੱਸਿਆ – ਸ਼ਾਹ

ਦਿੱਲੀ ਸੇਵਾ ਬਿੱਲ ਦੇ ਸਮਰਥਨ ‘ਚ ਬੋਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਨੂੰ ਨਵੇਂ ਨਿਯਮ ਬਣਾਉਣੇ ਪਏ, ਕਿਉਂਕਿ ਇਸ ਨੇ ਪਹਿਲਾਂ ਦੇ ਨਿਯਮਾਂ ਮੁਤਾਬਕ ਕੰਮ ਨਹੀਂ ਕੀਤਾ ਸੀ। ਬਾਲ ਕ੍ਰਿਸ਼ਨ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦਾ ਕੰਮ ਅਤੇ ਸੇਵਾ ਪ੍ਰਣਾਲੀ ਕੇਂਦਰ ਸਰਕਾਰ ਦੇ ਅਧੀਨ ਹੋਣੀ ਚਾਹੀਦੀ ਹੈ।

ਦਿੱਲੀ ਸਰਵਿਸਿਜ਼ ਬਿੱਲ ਦੇ ਸਮਰਥਨ ‘ਚ ਬੋਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਰਕਾਰ ਨੂੰ ਨਵੇਂ ਨਿਯਮ ਬਣਾਉਣੇ ਪਏ ਕਿਉਂਕਿ ਇਸ ਨੇ ਪਹਿਲਾਂ ਦੇ ਨਿਯਮਾਂ ਮੁਤਾਬਕ ਨਹੀਂ ਚੱਲਣਾ ਸੀ। ਬਾਲ ਕ੍ਰਿਸ਼ਨ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਦਾ ਕੰਮ ਅਤੇ ਸੇਵਾ ਪ੍ਰਣਾਲੀ ਕੇਂਦਰ ਸਰਕਾਰ ਦੇ ਅਧੀਨ ਹੋਣੀ ਚਾਹੀਦੀ ਹੈ।

ਦਿੱਲੀ ਸੇਵਾਵਾਂ ਬਿੱਲ, ਅਧਿਕਾਰਤ ਤੌਰ ‘ਤੇ ਦਿੱਲੀ ਦੀ ਰਾਸ਼ਟਰੀ ਰਾਜਧਾਨੀ ਖੇਤਰ ਦੀ ਸਰਕਾਰ (ਸੋਧ) ਬਿੱਲ, 2023 ਵਜੋਂ ਜਾਣਿਆ ਜਾਂਦਾ ਹੈ। ਦਿੱਲੀ ਸੇਵਾਵਾਂ ਬਿੱਲ ਮੌਜੂਦਾ ਆਰਡੀਨੈਂਸ ਦੀ ਥਾਂ ਲਵੇਗਾ ਜੋ ਦਿੱਲੀ ਸਰਕਾਰ ਨੂੰ ਜ਼ਿਆਦਾਤਰ ਸੇਵਾਵਾਂ ਦਾ ਨਿਯੰਤਰਣ ਦੇਣ ਵਾਲੇ ਸੁਪਰੀਮ ਕੋਰਟ ਦੇ ਹੁਕਮ ਨੂੰ ਰੱਦ ਕਰਦਾ ਹੈ। ਆਰਡੀਨੈਂਸ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਅਤੇ ਕੇਂਦਰ ਵਿਚਾਲੇ ਟਕਰਾਅ ਚੱਲ ਰਿਹਾ ਹੈ।

ਲੋਕ ਸਭਾ ‘ਚ ਬਿੱਲ ‘ਤੇ ਚਰਚਾ ਦੀ ਸ਼ੁਰੂਆਤ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਦਾ ਲੰਬੇ ਸਮੇਂ ਤੱਕ ਬਿਨਾਂ ਕਿਸੇ ਟਕਰਾਅ ਦੇ ਰਾਜ ਰਿਹਾ। ਪਰ ਸਮੱਸਿਆ 2015 ਵਿੱਚ ਸ਼ੁਰੂ ਹੋਈ ਜਦੋਂ ਦਿੱਲੀ ਵਿੱਚ ਇੱਕ ਅਜਿਹੀ ਸਰਕਾਰ ਆਈ ਜਿਸ ਦਾ ਉਦੇਸ਼ ਸੇਵਾ ਕਰਨਾ ਨਹੀਂ ਸਗੋਂ ਲਗਾਤਾਰ ਲੜਨਾ ਸੀ।

ਕੇਂਦਰ ਅਤੇ ਦਿੱਲੀ ਸਰਕਾਰ ਵਿੱਚਾਲੇ ਟਕਰਾਅ

ਦਿੱਲੀ ਸੇਵਾਵਾਂ ਬਿੱਲ, ਅਧਿਕਾਰਤ ਤੌਰ ‘ਤੇ ਦਿੱਲੀ ਦੀ ਰਾਸ਼ਟਰੀ ਰਾਜਧਾਨੀ ਖੇਤਰ ਦੀ ਸਰਕਾਰ (ਸੋਧ) ਬਿੱਲ, 2023 ਵਜੋਂ ਜਾਣਿਆ ਜਾਂਦਾ ਹੈ। ਦਿੱਲੀ ਸੇਵਾਵਾਂ ਬਿੱਲ ਮੌਜੂਦਾ ਆਰਡੀਨੈਂਸ ਦੀ ਥਾਂ ਲਵੇਗਾ ਜੋ ਦਿੱਲੀ ਸਰਕਾਰ ਨੂੰ ਜ਼ਿਆਦਾਤਰ ਸੇਵਾਵਾਂ ਦਾ ਨਿਯੰਤਰਣ ਦੇਣ ਵਾਲੇ ਸੁਪਰੀਮ ਕੋਰਟ ਦੇ ਹੁਕਮ ਨੂੰ ਰੱਦ ਕਰਦਾ ਹੈ। ਆਰਡੀਨੈਂਸ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਅਤੇ ਕੇਂਦਰ ਵਿਚਾਲੇ ਟਕਰਾਅ ਬਣਿਆ ਰਿਹਾ ਹੈ।

ਹਾਲਾਂਕਿ, ਬਿੱਲ ਦੇ ਆਉਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਵਿੱਚ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦਿੱਲੀ ਦੇ ਲੋਕਾਂ ਨੂੰ ਗੁਲਾਮ ਬਣਾਉਣ ਵਾਲਾ ਬਿੱਲ ਹੈ। ਆਪਣੇ ਇੱਕ ਟਵੀਟ ਵਿੱਚ ਕੇਜਰੀਵਾਲ ਨੇ ਕਿਹਾ ਕਿ ਅਮਿਤ ਸ਼ਾਹ ਕੋਲ ਬਿੱਲ ਦੇ ਸਮਰਥਨ ਲਈ ਇੱਕ ਵੀ ਜਾਇਜ਼ ਦਲੀਲ ਨਹੀਂ ਹੈ। ਉਹ ਇਧਰ-ਉਧਰ ਫਾਲਤੂ ਗੱਲਾਂ ਕਰ ਰਹੇ ਹਨ। ਉਹ ਖੁਦ ਜਾਣਦੇ ਹਨ ਕਿ ਉਹ ਗਲਤ ਕਰ ਰਹੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version