ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

NEET 2017 ਦੇ Topper ਦੀ ਪੱਖੇ ਨਾਲ ਲਟਕੀ ਮਿਲੀ ਲਾਸ਼, ਮੁਕਤਸਰ ਸਾਹਿਬ ਦੇ ਸਨ ਨਵਦੀਪ

Navdeep Singh Suicide: ਪੁਲਿਸ ਅਨੁਸਾਰ ਨਵਦੀਪ ਸਿੰਘ ਮੂਲ ਰੂਪ ਵਿੱਚ ਪੰਜਾਬ ਦੇ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ। ਪਰਿਵਾਰ ਵਿੱਚ ਪਿਤਾ ਗੋਪਾਲ ਸਿੰਘ, ਮਾਤਾ ਸਿਮਰਨਜੀਤ ਕੌਰ ਅਤੇ ਇੱਕ ਛੋਟਾ ਭਰਾ ਸ਼ਾਮਲ ਹੈ। ਪਿਤਾ ਪੰਜਾਬ ਦੇ ਇੱਕ ਕਾਲਜ ਵਿੱਚ ਲੈਕਚਰਾਰ ਹਨ, ਜਦਕਿ ਛੋਟਾ ਭਰਾ ਚੰਡੀਗੜ੍ਹ ਦੇ ਇੱਕ ਕਾਲਜ ਤੋਂ ਐਮਬੀਬੀਐਸ ਕਰ ਰਿਹਾ ਹੈ।

NEET 2017 ਦੇ Topper ਦੀ ਪੱਖੇ ਨਾਲ ਲਟਕੀ ਮਿਲੀ ਲਾਸ਼, ਮੁਕਤਸਰ ਸਾਹਿਬ ਦੇ ਸਨ ਨਵਦੀਪ
Follow Us
tv9-punjabi
| Updated On: 16 Sep 2024 13:19 PM

Navdeep Singh Suicide: 2017 ਵਿੱਚ NEET ਦਾ ਆਲ ਇੰਡੀਆ ਫਸਟ ਰੈਂਕਰ ਡਾ. ਨਵਦੀਪ ਸਿੰਘ ਨੇ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਹ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਡਾਕਟਰ ਸਨ। 25 ਸਾਲਾ ਡਾਕਟਰ ਨਵਦੀਪ ਸਿੰਘ ਰੇਡੀਓਲੋਜੀ ਵਿੱਚ ਐਮਡੀ ਕਰ ਰਿਹਾ ਸੀ। ਨਵਦੀਪ ਦੀ ਲਾਸ਼ ਐਤਵਾਰ ਸਵੇਰੇ ਦਿੱਲੀ ਪਾਰਸੀ ਅੰਜੁਮਨ (ਪਾਰਸੀ ਧਰਮਸ਼ਾਲਾ) ਦੇ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਆਈਪੀ ਅਸਟੇਟ ਥਾਣੇ ਦੀ ਪੁਲੀਸ ਪੁੱਜ ਗਈ। ਕਰਾਈਮ ਟੀਮ ਤੋਂ ਇਲਾਵਾ ਐਫਐਸਐਲ ਨੇ ਨਵਦੀਪ ਦੇ ਕਮਰੇ ਦੀ ਜਾਂਚ ਕੀਤੀ। ਜਾਂਚ ਤੋਂ ਬਾਅਦ ਫਿਲਹਾਲ ਉਸ ਦਾ ਕਮਰਾ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਉਸ ਦਾ ਮੋਬਾਈਲ ਜ਼ਬਤ ਕਰਕੇ ਜਾਂਚ ਲਈ ਫੋਰੈਂਸਿਕ ਟੀਮ ਕੋਲ ਭੇਜ ਦਿੱਤਾ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।

ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਨਵਦੀਪ ਸਿੰਘ

ਪੁਲਿਸ ਅਨੁਸਾਰ ਨਵਦੀਪ ਸਿੰਘ ਮੂਲ ਰੂਪ ਵਿੱਚ ਪੰਜਾਬ ਦੇ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ। ਪਰਿਵਾਰ ਵਿੱਚ ਪਿਤਾ ਗੋਪਾਲ ਸਿੰਘ, ਮਾਤਾ ਸਿਮਰਨਜੀਤ ਕੌਰ ਅਤੇ ਇੱਕ ਛੋਟਾ ਭਰਾ ਸ਼ਾਮਲ ਹੈ। ਪਿਤਾ ਪੰਜਾਬ ਦੇ ਇੱਕ ਕਾਲਜ ਵਿੱਚ ਲੈਕਚਰਾਰ ਹਨ, ਜਦਕਿ ਛੋਟਾ ਭਰਾ ਚੰਡੀਗੜ੍ਹ ਦੇ ਇੱਕ ਕਾਲਜ ਤੋਂ ਐਮਬੀਬੀਐਸ ਕਰ ਰਿਹਾ ਹੈ। ਐਮਬੀਬੀਐਸ ਕਰਨ ਤੋਂ ਬਾਅਦ ਨਵਦੀਪ ਕਾਲਜ ਦੇ ਨੇੜੇ ਪਾਰਸੀ ਧਰਮਸ਼ਾਲਾ ਦੇ ਇੱਕ ਕਮਰੇ ਵਿੱਚ ਰਹਿਣ ਲੱਗਾ।

ਇਹ ਵੀ ਪੜ੍ਹੋ: ਹਰਿਆਣਾ ਚੋਣਾਂ ਨੂੰ ਲੈ ਕੇ ਕਿਸਾਨ ਆਗੂਆਂ ਦਾ ਵੱਡਾ ਫੈਸਲਾ, ਨਾ ਕਿਸੇ ਦਾ ਸਮਰਥਨ ਤੇ ਨਾ ਵਿਰੋਧ

ਸ਼ਨੀਵਾਰ ਦੁਪਹਿਰ ਪਰਿਵਾਰਕ ਮੈਂਬਰਾਂ ਨੇ ਨਵਦੀਪ ਨੂੰ ਫੋਨ ਕੀਤਾ ਪਰ ਉਸ ਦਾ ਫੋਨ ਨਹੀਂ ਆਇਆ। ਪਰਿਵਾਰ ਸਵੇਰੇ ਦਿੱਲੀ ਪਹੁੰਚ ਗਿਆ। ਜਦੋਂ ਉਹ ਗਾਰਡ ਦੇ ਨਾਲ ਨਵਦੀਪ ਦੇ ਕਮਰੇ ‘ਚ ਪਹੁੰਚਿਆ ਤਾਂ ਉਹ ਲਟਕਿਆ ਹੋਇਆ ਪਾਇਆ ਗਿਆ ਅਤੇ ਮਾਮਲੇ ਦੀ ਸੂਚਨਾ ਪੁਲਸ ਅਤੇ ਪਰਿਵਾਰ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਬਾਅਦ ‘ਚ ਜਾਂਚ ਤੋਂ ਬਾਅਦ ਲਾਸ਼ ਨੂੰ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਮੁਰਦਾਘਰ ‘ਚ ਭੇਜ ਦਿੱਤਾ ਗਿਆ। ਸ਼ਾਮ ਨੂੰ ਜਦੋਂ ਪਰਿਵਾਰ ਦਿੱਲੀ ਪਹੁੰਚਿਆ ਤਾਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...