Wrestlers Protest: ਨਵਜੋਤ ਸਿੱਧੂ ਅੱਜ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ‘ਚ ਹੋਣਗੇ ਸ਼ਾਮਲ

Updated On: 

01 May 2023 10:51 AM

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਜੰਤਰ-ਮੰਤਰ 'ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਪਹਿਲਵਾਨਾਂ ਦੇ ਪ੍ਰਦਰਸ਼ਨ ਨੂੰ ਸਿਆਸੀ ਆਗੂਆਂ ਦਾ ਸਮਰਥਨ ਮਿਲ ਰਿਹਾ ਹੈ।

Follow Us On

Wrestlers Protest: ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਪਹਿਲਵਾਨਾਂ ਦੇ ਪ੍ਰਦਰਸ਼ਨ ਨੂੰ ਆਗੂਆਂ ਦਾ ਸਮਰਥਨ ਮਿਲ ਰਿਹਾ ਹੈ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵੀਟ ਕਰਕੇ ਕਿਹਾ ਕਿ ਉਹ ਅੱਜ ਦੁਪਹਿਰ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।

ਪ੍ਰਿਅੰਕਾ ਗਾਂਧੀ ਤੇ ਦੀਪੇਂਦਰ ਹੁੱਡਾ ਵੀ ਜੰਤਰ-ਮੰਤਰ ਪੁੱਜੇ ਸੀ

ਜੰਤਰ-ਮੰਤਰ ‘ਤੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਪ੍ਰਿਅੰਕਾ ਗਾਂਧੀ (Priyanka Gandhi) ਪੁੱਜੀ ਸੀ। ਪਹਿਲਵਾਨਾਂ ਨਾਲ ਮੁਲਾਕਾਤ ਦੌਰਾਨ ਪ੍ਰਿਅੰਕਾ ਖੁਦ ਵੀ ਭਾਵੁਕ ਹੋ ਗਈ ਸੀ । ਉਥੇ ਇਕ ਹੋਰ ਕਾਂਗਰਸੀ ਆਗੂ ਦੀਪੇਂਦਰ ਹੁੱਡਾ ਵੀ ਪਹੁੰਚ ਗਏ। ਖਿਡਾਰੀਆਂ ਨੇ ਪ੍ਰਿਅੰਕਾ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ। ਪ੍ਰਿਅੰਕਾ ਗਾਂਧੀ ਵਾਡਰਾ ਨੇ ਕਾਫੀ ਦੇਰ ਤੱਕ ਉਨ੍ਹਾਂ ਦੀ ਸਮੱਸਿਆ ਸੁਣੀਆਂ।

ਪਹਿਲਵਾਨਾਂ ਦੇ ਹੱਕ ‘ਚ ਆਏ ਪਰਗਟ ਸਿੰਘ

ਬੀਤੇ ਦਿਨੀਂ ਸਾਬਕਾ ਭਾਰਤੀ ਹਾਕੀ ਕਪਤਾਨ ਓਲੰਪੀਅਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਦੇ ਹੱਕ ਵਿੱਚ ਸਾਹਮਣੇ ਆਏ ਹਨ। ਪ੍ਰਗਟ ਸਿੰਘਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪਰਗਟ ਸਿੰਘ ਨੇ ਕਿਹਾ “ਕੋਈ ਵੀ ਉਦੋਂ ਤੱਕ ਸੜਕਾਂ ‘ਤੇ ਨਹੀਂ ਆਵੇਗਾ ਜਦੋਂ ਤੱਕ ਕੋਈ ਕਿਸੇ ਨੂੰ ਤੰਗ ਨਹੀਂ ਕਰਦਾ।

ਭੂਸ਼ਣ ਸ਼ਰਨ ਸਿੰਘ ਖਿਲਾਫ FIR ਦਰਜ

ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ। ਮਹਿਲਾ ਖਿਡਾਰੀਆਂ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕਨਾਟ ਪਲੇਸ ਥਾਣੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਬ੍ਰਿਜ ਭੂਸ਼ਣ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ