ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਹਰਿਆਣਾ ‘ਚ ਤੀਜੀ ਵਾਰ ਬਣੀ ਬੀਜੇਪੀ ਦੀ ਸਰਕਾਰ, ਨਾਇਬ ਸਿੰਘ ਸੈਣੀ ਨੇ ਸੀਐਮ ਅਹੁਦੇ ਦੀ ਚੁੱਕੀ ਸਹੁੰ

Nayab Singh Saini: ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਸੀਐਮ ਸੈਣੀ ਦੇ ਨਾਲ 13 ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਦੌਰਾਨ ਮੰਚ 'ਤੇ ਐਨਡੀਏ ਦੀ ਤਾਕਤ ਦਿਖਾਈ ਦੇ ਰਹੀ ਸੀ।ਨਾਇਬ ਸਿੰਘ ਸੈਣੀ ਨੂੰ ਵੀਰਵਾਰ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਸੀ ਇੱਕ ਵਾਰ ਫਿਰ, ਮਿਸ਼ਨ ਡਬਲ ਇੰਜਣ ਵਾਲੀ ਸਰਕਾਰ ਦੇ ਅਧੀਨ ਹਰਿਆਣਾ ਨੂੰ ਇੱਕ ਨਾਨ-ਸਟਾਪ ਮੋਹਰੀ ਰਾਜ ਵਜੋਂ ਸਥਾਪਿਤ ਕਰਨਾ ਹੈ।

ਹਰਿਆਣਾ ‘ਚ ਤੀਜੀ ਵਾਰ ਬਣੀ ਬੀਜੇਪੀ ਦੀ ਸਰਕਾਰ, ਨਾਇਬ ਸਿੰਘ ਸੈਣੀ ਨੇ ਸੀਐਮ ਅਹੁਦੇ ਦੀ ਚੁੱਕੀ ਸਹੁੰ
ਹਰਿਆਣਾ: ਤੀਜੀ ਵਾਰ BJP ਸਰਕਾਰ Photo: PTI
Follow Us
mohit-malhotra
| Updated On: 17 Oct 2024 14:18 PM

Nayab Singh Saini Oath: ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ, ਭਾਜਪਾ ਸ਼ਾਸਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਕਈ ਭਾਜਪਾ ਆਗੂ ਸ਼ਾਮਲ ਹੋਏ। ਇਸ ਸਮਾਗਮ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੇ ਇਸ ਵਾਰ ਪੂਰੇ ਬਹੁਮਤ ਨਾਲ ਸਰਕਾਰ ਬਣਾਈ ਹੈ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ।

ਸੈਣੀ ਦੇ ਨਾਲ ਅਨਿਲ ਵਿਜ, ਕ੍ਰਿਸ਼ਨ ਲਾਲ ਪੰਵਾਰ, ਰਾਵ ਨਰਵੀਰ ਸਿੰਘ, ਮਹਿਪਾਲ ਢਾਂਡਾ, ਵਿਪੁਲ ਗੋਇਲ, ਅਰਵਿੰਦ ਕੁਮਾਰ ਸ਼ਰਮਾ, ਸ਼ਿਆਮ ਸਿੰਘ ਰਾਣਾ, ਰਣਵੀਰ ਗੰਗਵਾ, ਕ੍ਰਿਸ਼ਨ ਬੇਦੀ, ਸ਼ਰੁਤੀ ਚੌਧਰੀ, ਆਰਤੀ ਸਿੰਘ ਰਾਓ, ਰਾਜੇਸ਼ ਨਾਗਰ ਸਮੇਤ ਉਨ੍ਹਾਂ ਦੀ ਕੈਬਿਨੇਟ ਦੇ 12 ਮੰਤਰੀਆਂ ਨੇ ਵੀ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ।

ਸੈਣੀ ਨੇ ਦੂਜੀ ਵਾਰ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ

ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ। ਹਰਿਆਣਾ ਵਿੱਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਵਾਰ ਭਾਰਤੀ ਜਨਤਾ ਪਾਰਟੀ ਪੂਰੇ ਬਹੁਮਤ ਨਾਲ ਸੱਤਾ ਵਿੱਚ ਆਈ ਹੈ। ਪਿਛਲੇ 10 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ।

ਮੁੱਖ ਮੰਤਰੀ ਬਣਨ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਸਨ। ਉਹ 2019 ਵਿੱਚ ਸੰਸਦ ਮੈਂਬਰ ਚੁਣੇ ਗਏ ਸਨ। ਸੈਣੀ ਅੰਬਾਲਾ ਦੇ ਨਰਾਇਣਗੜ੍ਹ ਤੋਂ ਆਉਂਦੇ ਹਨ। ਜੇਕਰ ਉਨ੍ਹਾਂ ਦੇ ਸਿਆਸੀ ਸਫ਼ਰ ਦੀ ਗੱਲ ਕਰੀਏ ਤਾਂ ਉਹ ਭਾਜਪਾ ਦੇ ਸੂਬਾ ਜਨਰਲ ਸਕੱਤਰ, ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਕੰਮ ਕਰ ਚੁੱਕੇ ਹਨ। 2014 ਵਿੱਚ, ਸੈਣੀ ਨਰਾਇਣਗੜ੍ਹ ਤੋਂ ਵਿਧਾਇਕ ਬਣੇ ਅਤੇ ਫਿਰ 2016 ਵਿੱਚ, ਉਹ ਹਰਿਆਣਾ ਸਰਕਾਰ ਵਿੱਚ ਰਾਜ ਮੰਤਰੀ ਰਹੇ।

ਮੰਚ ‘ਤੇ ਦਿਖੀ NDA ਦੀ ਪਾਵਰ

ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਵੀ ਮੰਚ ‘ਤੇ ਮੌਜੂਦ ਸਨ। ਇਸ ਦੇ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਨਾਇਬ ਸਿੰਘ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ।

ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...