AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘India’ ਨਹੀਂ ‘ਭਾਰਤ’, NCERT ਦੀਆਂ ਕਿਤਾਬਾਂ ‘ਚ ਬਦਲੇਗਾ ਦੇਸ਼ ਦਾ ਨਾਂ, ਮਿਲੀ ਮਨਜ਼ੂਰੀ

NCERT ਦੇ ਨਿਰਦੇਸ਼ਕ ਦਿਨੇਸ਼ ਪ੍ਰਸਾਦ ਸੋਲੰਕੀ ਨੇ 12ਵੀਂ ਜਮਾਤ ਦੀਆਂ ਕਿਤਾਬਾਂ 'ਚ ਇੰਡੀਆਂ ਨੂੰ 'ਭਾਰਤ' ਨਾਲ ਬਦਲਣ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਸਤਾਵ ਕੁਝ ਮਹੀਨੇ ਪਹਿਲਾਂ ਬਣਾਇਆ ਗਿਆ ਸੀ ਅਤੇ ਹੁਣ ਇਸ ਨੂੰ ਸਵੀਕਾਰ ਕਰ ਲਿਆ ਗਿਆ ਹੈ। NCERT ਪੈਨਲ ਦੀ ਮਨਜ਼ੂਰੀ ਤੋਂ ਬਾਅਦ, ਇਨ੍ਹਾਂ ਸਾਰੀਆਂ ਨਵੀਆਂ ਕਿਤਾਬਾਂ ਵਿੱਚ ਭਾਰਤ ਨਾਮ ਲਾਗੂ ਕੀਤਾ ਜਾਵੇਗਾ।

'India' ਨਹੀਂ 'ਭਾਰਤ', NCERT ਦੀਆਂ ਕਿਤਾਬਾਂ 'ਚ ਬਦਲੇਗਾ ਦੇਸ਼ ਦਾ ਨਾਂ, ਮਿਲੀ ਮਨਜ਼ੂਰੀ
ਭਾਰਤੀ ਭਾਸ਼ਾਵਾਂ ‘ਚ 22000 ਕਿਤਾਬਾਂ ਛਾਪਣ ਦੀ ਤਿਆਰੀ
tv9-punjabi
| Updated On: 25 Oct 2023 17:37 PM IST
Share

ਇੰਡੀਆ ਦੀ ਥਾਂ ਭਾਰਤ ਦਾ ਨਾਂ ਹੋਣ ਦੀ ਗੱਲ ਲੰਬੇ ਸਮੇਂ ਤੋਂ ਚਰਚਾ ‘ਚ ਹੈ। ਹੁਣ ਇਸ ‘ਤੇ NCERT ਨੇ ਫੈਸਲਾ ਲਿਆ ਹੈ। NCERT ਦੇ ਨਿਰਦੇਸ਼ਕ ਸੀਆਈ ਇਸਾਕ ਨੇ 12ਵੀਂ ਜਮਾਤ ਦੀਆਂ ਕਿਤਾਬਾਂ ਵਿੱਚ ਇੰਡੀਆ ਦੀ ਥਾਂ ਭਾਰਤ ਕਰਨ ਦਾ ਫੈਸਲਾ ਲਿਆ ਹੈ। NCERT ਦੇ ਵਿਸ਼ੇਸ਼ ਪੈਨਲ ਨੇ 12ਵੀਂ ਜਮਾਤ ਦੀਆਂ ਕਿਤਾਬਾਂ ਵਿੱਚ ਨਾਂ ਬਦਲਣ ਦਾ ਫੈਸਲਾ ਲਿਆ ਹੈ।

ਪੈਨਲ ਦੇ ਇੱਕ ਮੈਂਬਰ ਸੀਆਈ ਇਸਾਕ ਦੇ ਅਨੁਸਾਰ, NCERT ਦੀਆਂ ਨਵੀਆਂ ਕਿਤਾਬਾਂ ਦੇ ਨਾਵਾਂ ਵਿੱਚ ਬਦਲਾਅ ਹੋਵੇਗਾ। ਇਹ ਪ੍ਰਸਤਾਵ ਕੁਝ ਮਹੀਨੇ ਪਹਿਲਾਂ ਰੱਖਿਆ ਗਿਆ ਸੀ ਅਤੇ ਹੁਣ ਇਸ ਨੂੰ ਸਵੀਕਾਰ ਕਰ ਲਿਆ ਗਿਆ ਹੈ। NCERT ਪੈਨਲ ਦੀ ਮਨਜ਼ੂਰੀ ਤੋਂ ਬਾਅਦ, ਇਨ੍ਹਾਂ ਸਾਰੀਆਂ ਨਵੀਆਂ ਕਿਤਾਬਾਂ ਵਿੱਚ ਭਾਰਤ ਨਾਮ ਲਾਗੂ ਕੀਤਾ ਜਾਵੇਗਾ। ਇਸਾਕ ਨੇ ਕਿਹਾ ਕਿ ਐਨਸੀਈਆਰਟੀ ਕਮੇਟੀ ਨੇ ਕਿਤਾਬਾਂ ਵਿੱਚ ਪੁਰਾਤਨ ਇਤਿਹਾਸ ਦੀ ਥਾਂ ਕਲਾਸੀਕਲ ਇਤਿਹਾਸ ਨੂੰ ਪੇਸ਼ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਇਤਿਹਾਸ ਦੀਆਂ ਕਿਤਾਬਾਂ ਵਿੱਚ ਬਦਲਾਅ

NCERT ਕਮੇਟੀ ਨੇ ਪਾਠ ਪੁਸਤਕਾਂ ਵਿੱਚ “ਹਿੰਦੂ ਜਿੱਤ” ਨੂੰ ਉਜਾਗਰ ਕਰਨ ਦੀ ਵੀ ਸਿਫ਼ਾਰਸ਼ ਕੀਤੀ ਹੈ। ਇਸ ਨੇ ਪਾਠ ਪੁਸਤਕਾਂ ਵਿੱਚ ‘ਪੁਰਾਤਨ ਇਤਿਹਾਸ’ ਦੀ ਥਾਂ ‘ਕਲਾਸੀਕਲ ਇਤਿਹਾਸ’ ਨੂੰ ਸ਼ਾਮਲ ਕਰਨ ਦੀ ਵੀ ਸਿਫ਼ਾਰਸ਼ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਬਦਲਾਅ ਸਾਲ 2020 ਵਿੱਚ ਨਵੀਂ ਸਿੱਖਿਆ ਨੀਤੀ ਦੇ ਆਉਣ ਤੋਂ ਬਾਅਦ ਕੀਤੇ ਜਾ ਰਹੇ ਹਨ। ਅਪ੍ਰੈਲ ਮਹੀਨੇ ਵਿੱਚ NCERT ਵੱਲੋਂ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਸਿਲੇਬਸ ਵਿੱਚ ਬਦਲਾਅ ਕੀਤੇ ਗਏ ਸਨ। ਕਿਤਾਬਾਂ ਵਿੱਚੋਂ ਕਈ ਵਿਸ਼ੇ ਹਟਾ ਦਿੱਤੇ ਗਏ ਸਨ। ਇਨ੍ਹਾਂ ਤਬਦੀਲੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਿਗਿਆਨ ਦੀਆਂ ਕਿਤਾਬਾਂ ਵਿੱਚੋਂ ਕਈ ਵਿਸ਼ੇ ਹਟਾ ਦਿੱਤੇ ਗਏ। ਬਹੁਤ ਸਾਰੇ ਵਿਗਿਆਨੀਆਂ, ਵਿਗਿਆਨ ਅਧਿਆਪਕਾਂ ਅਤੇ ਹੋਰ ਅਧਿਆਪਕਾਂ ਨੇ ਸੀਬੀਐਸਈ ਦੇ 10ਵੀਂ ਜਮਾਤ ਦੇ ਅੱਪਡੇਟ ਕੀਤੇ ਐਨਸੀਈਆਰਟੀ ਸਿਲੇਬਸ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ।

ਰਾਸ਼ਟਰਪਤੀ ਨੇ ਕੀਤੀ ਸੀ ਸ਼ੁਰੂਆਤ

NCERT ਪੈਨਲ ਦੀ ਸਿਫਾਰਿਸ਼ ਇਨ੍ਹਾਂ ਅਟਕਲਾਂ ਨੂੰ ਖਾਰਜ ਕਰਦੀ ਹੈ ਕਿ ਦੇਸ਼ ਦਾ ਨਾਂ ਬਦਲ ਕੇ ‘ਭਾਰਤ’ ਰੱਖਿਆ ਜਾਵੇਗਾ । ਚਰਚਾ ਇਸ ਸਾਲ ਦੇ ਸ਼ੁਰੂ ਵਿੱਚ ਉਦੋਂ ਸ਼ੁਰੂ ਹੋਈ ਜਦੋਂ ਕੇਂਦਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ “ਭਾਰਤ ਦੇ ਰਾਸ਼ਟਰਪਤੀ” ਦੇ ਨਾਮ ‘ਤੇ ਆਯੋਜਿਤ ਜੀ-20 ਡਿਨਰ ਲਈ ਸੱਦਾ ਭੇਜਿਆ, ਜਿਸ ਨਾਲ ਇੱਕ ਸਿਆਸੀ ਵਿਵਾਦ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਸਤੰਬਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਮੇਜ਼ ‘ਤੇ ਭਾਰਤ’ ਨਾਮ ਦੀ ਪਲੇਟ ਲੱਗੀ ਹੋਈ ਸੀ। ਦਿੱਲੀ ਦੇ ਪ੍ਰਗਤੀ ਮੈਦਾਨ ‘ਚ ਭਾਰਤ ਮੰਡਪਮ ‘ਚ ਜੀ-20 ਨੇਤਾਵਾਂ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦੇ ਟੇਬਲ ‘ਤੇ ਭਾਰਤ ਲਿਖਿਆ ਦੇਖਿਆ ਗਿਆ। NCERT ਕਮੇਟੀ ਨੇ ਸਕੂਲੀ ਪਾਠ ਪੁਸਤਕਾਂ ਵਿੱਚ ਇੰਡੀਆ ਦੀ ਬਜਾਏ ਭਾਰਤ ਲਿਖਣ ਦੀ ਸਿਫ਼ਾਰਿਸ਼ ਕੀਤੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...