ਮੁੰਬਈ ‘ਚ NCP ਆਗੂ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ
ਮਹਾਰਾਸ਼ਟਰ ਵਿੱਚ NCP ਅਜੀਤ ਪਵਾਰ ਧੜੇ ਦੇ ਆਗੂ ਬਾਬਾ ਸਿੱਦੀਕੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਨ੍ਹਾਂ ਨੂੰ ਤੁਰੰਤ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਬਾਬਾ ਸਿੱਦੀਕੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ 'ਤੇ ਦੋ ਤੋਂ ਤਿੰਨ ਰਾਉਂਡ ਫਾਇਰ ਕੀਤੇ ਗਏ, ਜਿਸ 'ਚ ਇੱਕ ਗੋਲੀ ਉਨ੍ਹਾਂ ਦੀ ਛਾਤੀ 'ਚ ਲੱਗੀ।
ਮਹਾਰਾਸ਼ਟਰ ਵਿੱਚ NCP ਅਜੀਤ ਪਵਾਰ ਧੜੇ ਦੇ ਆਗੂ ਬਾਬਾ ਸਿੱਦੀਕੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਇਸ ਮਾਮਲੇ ‘ਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਬਾਬਾ ਸਿੱਦੀਕੀ ਨੂੰ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਜਦੋਂ ਨਿਰਮਲ ਨਗਰ ਇਲਾਕੇ ਵਿੱਚ ਆਤਿਸ਼ਬਾਜ਼ੀ ਚੱਲ ਰਹੀ ਸੀ। ਗੋਲੀਬਾਰੀ ਦੀ ਘਟਨਾ ਬਾਬਾ ਸਿੱਦੀਕੀ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ ਵਾਪਰੀ। ਘਟਨਾ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਬਾਬਾ ਸਿੱਦੀਕੀ ਕਾਂਗਰਸ ਛੱਡ ਕੇ ਐਨਸੀਪੀ ਦੇ ਅਜੀਤ ਧੜੇ ਵਿੱਚ ਸ਼ਾਮਲ ਹੋ ਗਏ ਸਨ। ਉਹ ਤਿੰਨ ਵਾਰ ਕਾਂਗਰਸ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ ਬਾਂਦਰਾ ਪੱਛਮੀ ਤੋਂ ਮੰਤਰੀ ਵੀ ਰਹਿ ਚੁੱਕੇ ਹਨ। ਕਾਂਗਰਸ ‘ਚ ਫੁੱਟ ਤੋਂ ਬਾਅਦ ਉਹ ਫਰਵਰੀ ‘ਚ NCP ‘ਚ ਸ਼ਾਮਲ ਹੋ ਗਏ ਸਨ। ਹੁਣ ਕੁਝ ਮਹੀਨਿਆਂ ਬਾਅਦ ਹੀ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਪੁੱਤਰ ਦੇ ਦਫਤਰ ਤੋਂ ਵਾਪਸ ਆਉਂਦੇ ਸਮੇਂ ਕੀਤਾ ਹਮਲਾ
ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ ‘ਤੇ ਬਾਬਾ ਸਿੱਦੀਕੀ ਨੂੰ ਗੋਲੀ ਮਾਰੀ ਗਈ ਸੀ, ਉਸ ਤੋਂ ਥੋੜ੍ਹੀ ਦੂਰੀ ‘ਤੇ ਉਨ੍ਹਾਂ ਦੇ ਬੇਟੇ ਜੀਸ਼ਾਨ ਦਾ ਦਫ਼ਤਰ ਵੀ ਹੈ। ਜੀਸ਼ਾਨ ਬਾਂਦਰਾ ਈਸਟ ਤੋਂ ਵਿਧਾਇਕ ਹਨ। ਉਹ ਆਪਣੇ ਪੁੱਤਰ ਦੇ ਦਫ਼ਤਰ ਤੋਂ ਵਾਪਸ ਆ ਰਹੇ ਸਨ ਜਦੋਂ ਹਮਲਾਵਰਾਂ ਨੇ ਉਨ੍ਹਾਂ ‘ਤੇ ਤਿੰਨ ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਇੱਕ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ।
#UPDATE | Senior NCP leader Baba Siddique passes away: Lilavati Hospital https://t.co/P0VWePWldd
— ANI (@ANI) October 12, 2024
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ NCP ‘ਚ ਹੋਏ ਸਨ ਸ਼ਾਮਲ
ਬਾਬਾ ਸਿੱਦੀਕੀ ਇਸ ਸਾਲ ਫਰਵਰੀ ਵਿੱਚ ਕਾਂਗਰਸ ਛੱਡ ਕੇ ਅਜੀਤ ਪਵਾਰ ਧੜੇ ਦੀ ਐਨਸੀਪੀ ਵਿੱਚ ਸ਼ਾਮਲ ਹੋ ਗਏ ਸਨ। ਐਨਸੀਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਮੈਂ ਇੱਕ ਖੁੱਲੀ ਕਿਤਾਬ ਹਾਂ, ਮੈਂ ਇੱਕ ਪਰਿਵਾਰਕ ਆਦਮੀ ਹਾਂ। ਮੈਂ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੁੰਦਾ। ਪ੍ਰਸੇਪਸ਼ਨ ਦੀ ਰਾਜਨੀਤੀ ਹੋ ਰਹੀ ਹੈ, ਇਸੇ ਲਈ ਮੈਂ ਕਾਂਗਰਸ ਛੱਡੀ ਹੈ।
ਸ਼ਿੰਦੇ ਨੂੰ CM ਅਹੁਦੇ ਤੇ ਰਹਿਣ ਦਾ ਕੋਈ ਅਧਿਕਾਰ ਨਹੀਂ- ਸ਼ਿਵ ਸੈਨਾ ਆਗੂ
ਘਟਨਾ ‘ਤੇ ਸ਼ਿਵ ਸੈਨਾ ਯੂਬੀਟੀ ਨੇਤਾ ਆਨੰਦ ਦੂਬੇ ਨੇ ਕਿਹਾ ਕਿ ਸਾਬਕਾ ਵਿਧਾਇਕ ਮੁੰਬਈ ‘ਚ ਸੁਰੱਖਿਅਤ ਨਹੀਂ ਹਨ। ਜੇਕਰ ਪਹਿਲਾਂ ਮੰਤਰੀ ਰਹਿ ਚੁੱਕੇ ਲੋਕਾਂ ਦੀ ਜਾਨ, ਜੋ ਸਰਕਾਰ ਦੇ ਨਾਲ ਹਨ, ਜਿਨ੍ਹਾਂ ਦਾ ਪੁੱਤਰ ਇਸ ਵੇਲੇ ਵਿਧਾਇਕ ਹੈ, ਦੀ ਜਾਨ-ਮਾਲ ਸੁਰੱਖਿਅਤ ਨਹੀਂ ਹੈ ਤਾਂ ਇਹ ਸਰਕਾਰ ਆਮ ਲੋਕਾਂ ਨੂੰ ਕੀ ਸੁਰੱਖਿਆ ਦੇਵੇਗੀ? ਜੇਕਰ ਤੁਸੀਂ ਆਪਣੇ ਵਿਧਾਇਕ-ਸਾਬਕਾ ਮੰਤਰੀ ਨੂੰ ਸੁਰੱਖਿਅਤ ਨਹੀਂ ਰੱਖ ਸਕਦੇ ਤਾਂ ਦੇਵੇਂਦਰ ਫੜਨਵੀਸ ਜੀ, ਕਿਰਪਾ ਕਰਕੇ ਅਸਤੀਫਾ ਦੇ ਦਿਓ। ਏਕਨਾਥ ਸ਼ਿੰਦੇ ਨੂੰ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।